Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਖਰੜ ਅਤੇ ਜ਼ੀਰਕਪੁਰ ਵਿਖੇ ਦੁਕਾਨਾਂ ’ਚ ਚੈਕਿੰਗ

ਖਾਣ ਵਾਲੇ ਤੇਲ ਦੇ 4 ਸੈਂਪਲ ਲਏ

Tandarust Punjab , Mission Tandarust Punjab, S. A. S. Nagar Mohali

Web Admin

Web Admin

5 Dariya News

ਮੋਹਾਲੀ , 09 Aug 2022

Last updated on: Aug 09, 2022, 00:00 IST

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਬ੍ਰਾਂਚ ਨੇ ਖਰੜ ਅਤੇ ਜ਼ੀਰਕਪੁਰ ਵਿਖੇ ਦੁਕਾਨਾਂ ਵਿਚ ਚੈਕਿੰਗ ਕੀਤੀ ਅਤੇ ਖਾਣ ਵਾਲੇ ਤੇਲ ਦੇ 4 ਸੈਂਪਲ ਲਏ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ  ਕਮਿਸ਼ਨਰ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਸ੍ਰੀ ਅਭਿਨਵ ਤਿ੍ਰਖਾ ਦੇ ਨਿਰਦੇਸ਼ਾਂ ’ਤੇ ਖਾਣ ਵਾਲੇ ਤੇਲ ਦੀ ਵਿਸ਼ੇਸ਼ ਜਾਂਚ ਮੁਹਿੰਮ 1 ਅਗੱਸਤ ਤੋਂ ਸ਼ੁਰੂ ਕੀਤੀ ਗਈ ਹੈ ਜਿਹੜੀ 14 ਅਗੱਸਤ ਤਕ ਚੱਲੇਗੀ। 

ਇਸੇ ਮੁਹਿੰਮ ਤਹਿਤ ਚਾਰ ਦੁਕਾਨਾਂ ’ਚੋਂ ਖਾਣ ਵਾਲੇ ਤੇਲ ਦੇ ਸੈਂਪਲ ਲਏ ਗਏ ਜਿਹੜੇ ਖਰੜ ਦੀ ਜਾਂਚ ਲੈਬ ਵਿਚ ਭੇਜੇ ਗਏ ਹਨ। ਅਧਿਕਾਰੀਆਂ ਨੇ ਦਸਿਆ ਕਿ ਇਸ ਮੁਹਿੰਮ ਦਾ ਮਕਸਦ ਮੁੱਖ ਤੌਰ ’ਤੇ ਖਾਣ ਵਾਲੇ ਤੇਲ ਵਿਚ ਟਰਾਂਸਫ਼ੈਟ ਅਤੇ ਹੋਰ ਨੁਕਸਾਨਦੇਹ ਤੱਤਾਂ ਦਾ ਪਤਾ ਲਾਉਣਾ ਹੈ। ਜੇ ਕੋਈ ਨੁਕਸਾਨਦਾਇਕ ਤੱਤ ਮਿਲਦਾ ਹੈ ਤਾਂ ਸਬੰਧਤ ਦੁਕਾਨਦਾਰ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਤੇ ਬੇਮਿਲਾਵਟੀ ਖਾਧ ਪਦਾਰਥਾਂ ਦੀ ਉਪਲਭਧਤਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਇਸ ਦਿਸ਼ਾ ਵਿਚ ਫ਼ੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਿਥੇ ਕਿਤੇ ਵੀ ਕੋਈ ਖ਼ਾਮੀ ਮਿਲਦੀ ਹੈ, ਉਥੇ ਕਾਰਵਾਈ ਕੀਤੀ ਜਾਂਦੀ ਹੈ।  ਡਾ. ਸੁਭਾਸ਼ ਕੁਮਾਰ ਨੇ ਮਠਿਆਈ ਦੁਕਾਨਦਾਰਾਂ ਨੂੰ ਇਕ ਵਾਰ ਫਿਰ ਚੇਤਾਵਨੀ ਦਿੰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲੀਆਂ ਮਠਿਆਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉਤੇ ‘ਇਸ ਤਰੀਕ ਤੋਂ ਪਹਿਲਾਂ ਖਾਣਯੋਗ’ ਵਾਲੀ ਪਰਚੀ ਲਗਾਉਣੀ ਪਵੇਗੀ ਤੇ ਜਿਹੜੇ ਦੁਕਾਨਦਾਰ ਅਜਿਹਾ ਨਹੀਂ ਕਰਨਗੇ, ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ। 

ਇਹ ਨਿਯਮ ਦੇਸ਼ ਭਰ ’ਚ 1 ਅਕਤੂਬਰ, 2020 ਤੋਂ ਲਾਗੂ ਹੈ। ਡੀ.ਐਚ.ਓ. ਨੇ ਕਿਹਾ ਕਿ ਆਮ ਤੌਰ ’ਤੇ ਦੁਕਾਨਦਾਰਾਂ ਨੇ ਟਰੇਆਂ ਵਿਚ ਖੁਲ੍ਹੀਆਂ ਮਠਿਆਈਆਂ ਰੱਖੀਆਂ ਹੁੰਦੀਆਂ ਹਨਅਤੇ ਗਾਹਕਾਂ ਨੂੰ ਪਤਾ ਨਹੀਂ ਲਗਦਾ ਕਿ ਮਠਿਆਈਆਂ ਕਦੋਂ ਬਣੀਆਂ ਹਨ ਅਤੇ ਕਦੋਂ ਤਕ ਖਾਣ ਯੋਗ ਹਨ। ਇਸ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਦੁਕਾਨਦਾਰਾਂ ਨੂੰ ਮਠਿਆਈ ਵਾਲੀ ਹਰ ਟਰੇਅ ਅੱਗੇ ਪਰਚੀ ਲਗਾ ਕੇ ਦਰਸਾਉਣਾ ਪਵੇਗਾ ਕਿ ਇਹ ਮਠਿਆਈ ਫਲਾਣੀ ਤਰੀਕ ਤਕ ਖਾਧੀ ਜਾ ਸਕਦੀ ਹੈ।

 

Tags: Tandarust Punjab , Mission Tandarust Punjab , S. A. S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD