Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਪਰਨੀਤ ਸ਼ੇਰਗਿੱਲ

ਵੋਟਰਾਂ ਦੇ ਫੋਟੋ ਸ਼ਨਾਖਤੀ ਕਾਰਡ ਡਾਕ ਵਿਭਾਗ ਵੱਲੋ਼ ਭੇਜੇ ਜਾਣਗੇ ਕੇਵਲ ਸਪੀਡ ਪੋਸਟ ਰਾਹੀਂ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Aug 2022

Last updated on: Aug 09, 2022, 00:00 IST

ਭਾਰਤ ਦੇ ਚੋਣ ਕਮਿਸ਼ਨ ਵੱਲੋ਼  ਇੱਕ ਤੋਂ ਵੱਧ ਜਗ੍ਹਾਂ ਤੋਂ ਬਣਾਈਆਂ ਵੋਟਾਂ ਦੀ ਸ਼ਨਾਖਤ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ ਤਹਿਤ ਹਰੇਕ ਵੋਟਰ ਦੇ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਸਬੰਧੀ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਵੋਟਰ ਦਾ ਕਾਰਡ ਆਧਾਰ ਨਾਲ ਲਿੰਕ ਹੋਣ ਤੋਂ ਨਾ ਰਹੇ। ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। 

ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਪੂਰਬਕ ਨੇਪਰੇ ਚੜਾਇਆ ਜਾ ਸਕੇ। ਜਿ਼ਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਹ ਫਾਰਮ ਨੰ: 6-ਬੀ ਵਿੱਚ ਦਰਸਾਏ ਦਸਤਾਵੇਜਾਂ ਵਿੱਚੋਂ 1 ਸਵੈ ਤਸਦੀਕ ਕੀਤਾ ਹੋਇਆ ਦਸਤਾਵੇਜ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। 

ਉਨ੍ਹਾਂ ਕਿਹਾਕਿ  ਮੌਜੂਦਾ ਵੋਟਰ ਸੂਚੀ ਵਿੱਚ ਰਜਿਸਟਰਡ ਵੋਟਰਾਂ ਵੱਲੋਂ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਫਾਰਮ ਨੰ: 6-ਬੀ ਭਰ ਕੇ ਸਬੰਧਤ ਈ.ਆਰ.ਓ./ਬੀ.ਐਲ.ਓ ਨੂੰ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਕਾਰਡ ਨਾਲ ਆਧਾਰ ਕਾਰਡ ਚੋਣ ਕਮਿਸ਼ਨ ਦੇ NVSP ਪੋਰਟਲ, ਵੋਟਰ ਹੈਲਪ ਲਾਈਨ ਮੋਬਾਇਲ ਐਪ ਜਾਂ ਵੋਟਰ ਪੋਰਟਲ ’ਤੇ ਆਨ ਲਾਈਨ ਵੀ ਜੋੜਿਆ ਜਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ  ਚੋਣ ਕਮਿਸ਼ਨ ਵੱਲੋਂ 18 ਸਾਲ ਦੀ ਉਮਰ ਵਾਲੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਹੁਣ ਸਾਲ ਵਿੱਚ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨਿਸ਼ਚਿਤ ਕੀਤੀਆਂ ਗਈਆਂ ਹਨ। 

ਇਨ੍ਹਾਂ ਯੋਗਤਾ ਮਿਤੀਆਂ ਦੇ ਆਧਾਰ ’ਤੇ ਹੀ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕੀਤਾ ਜਾਵੇਗਾ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਪੋਲਿੰਗ ਸਟੇਸ਼ਨਾਂ ’ਤੇ 1500 ਤੋਂ ਵੱਧ ਵੋਟਰ ਹਨ ਉਥੇ ਦੋ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾਂ ਪਵੇ। ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਫੋਟੋ ਸ਼ਨਾਖਤੀ ਕਾਰਡ ਹੁਣ ਕੇਵਲ ਡਾਕ ਵਿਭਾਗ ਵੱਲੋ਼ ਸਪੀਡ ਪੋਸਟ ਰਾਹੀਂ ਹੀ ਭੇਜੇ ਜਾਣਗੇ। ਉਨ੍ਹਾਂ ਡਾਕ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਵੋਟਰਾਂ ਦੇ ਆਧਾਰ ਕਾਰਡ ਲਿੰਕ ਕਰਨ ਦੀ ਮੁਹਿੰਮ ਨੂੰ ਸਫਲਤਾ ਪੂਰਬਕ ਮੁਕੰਮਲ ਕੀਤਾ ਜਾ ਸਕੇ। 

ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣੌ ਕਮਿਸ਼ਨ ਵੱਲੋਂ ਵੋਟਾਂ ਸਬੰਧੀ ਫਾਰਮਾਂ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਹੁਣ ਨਵੇਂ ਵੋਟ ਬਣਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀਆਂ ਦੇ ਰਜਿਸਟਰੇਸ਼ਨ ਲਈ ਫਾਰਮ ਨੰ: 6-ਏ, ਆਧਾਰ ਕਾਰਡ ਜਾਂ ਹੋਰ ਦਸਤਾਵੇਜ ਇਕੱਤਰ ਕਰਨ ਲਈ ਫਾਰਮ ਨੰ: 6-ਬੀ, ਮੌਤ ਸਰਟੀਫਿਕੇਟ ਪ੍ਰੋਵੀਜ਼ਨ ਲਈ ਫਾਰਮ ਨੰ: 7, ਵੋਟਰਾਂ ਦੇ ਸਿ਼ਫਟ  ਹੋਣ, ਐਂਟਰੀ ਵਿੱਚ ਸੋਧ ਕਰਨ, ਸ਼ਨਾਖਤੀ ਕਾਰਡ ਰਿਪਲੇਸ ਕਰਵਾਉਣ ਅਤੇ ਦਿਵਿਆਂਗਤਾ ਮਾਰਕ ਕਰਵਾਉਣ ਲਈ ਫਾਰਮ ਨੰ: 8 ਭਰ ਕੇ ਦਿੱਤੇ ਜਾ ਸਕਦੇ ਹਨ। 

ਇਸ ਤੋਂ ਇਲਾਵਾ ਫਾਰਮ ਨੰ: 8-ਏ ਅਤੇ 001 ਖ਼ਤਮ ਕੀਤੇ ਗਏ ਹਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਜਿ਼ਲ੍ਹਾ ਚੋਣ ਤਹਿਸੀਲਦਾਰ ਨਿਰਮਲਾ ਦੇਵੀ, ਆਮ ਆਦਮੀ ਪਾਰਟੀ ਦੇ ਪ੍ਰੇਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ  ਅਮਿਤ ਝਾਂਜੀ, ਭਾਰਤੀ ਜਨਤਾ ਪਾਰਟੀ ਦੇ ਨਰੇਸ਼ ਕੁਮਾਰ, ਬਹੁਜਨ ਸਮਾਜ ਪਾਰਟੀ ਦੀ ਗੁਰਮੇਲ ਕੌਰ,  ਚੋਣ ਕਾਨੂੰਗੋ ਬ੍ਰਿਜ ਮੋਹਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD