Tuesday, 23 April 2024

 

 

ਖ਼ਾਸ ਖਬਰਾਂ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

 

ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ ਲਾਅ ਅਫ਼ਸਰਾਂ ਦੀ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਵਿਸ਼ੇ 'ਤੇ ਹੋਈ ਦੋ ਦਿਨਾ ਟ੍ਰੇਨਿੰਗ

GS Bajpai, Patiala, NIA at Law University, Cybercrime Investigation Evidence

Web Admin

Web Admin

5 Dariya News

ਪਟਿਆਲਾ , 09 Aug 2022

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਐਂਡ ਐਵੀਡੈਂਸਿੰਗ ਵਿਸ਼ੇ 'ਤੇ ਐਨ.ਆਈ.ਏ. ਲਾਅ ਅਫ਼ਸਰਾਂ ਦਾ ਦੋ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ) ਦੇ ਲਾਅ ਅਫ਼ਸਰਾਂ ਨੂੰ 'ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਐਂਡ ਐਵੀਡੈਂਸਿੰਗ' ਨਾਲ ਜਾਣੂ ਕਰਵਾਉਣਾ ਸੀ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਜੀ.ਐਸ. ਬਾਜਪਾਈ ਨੇ ਉਦਘਾਟਨੀ ਸੈਸ਼ਨ ਦੌਰਾਨ ਸਾਈਬਰ-ਅਪਰਾਧ ਦੀ ਜਾਂਚ ਅਤੇ ਸਬੂਤਾਂ ਬਾਰੇ ਵਿਚਾਰ ਸਾਂਝੇ ਕੀਤੇ। 

ਐਡਵੋਕੇਟ ਡਾ. ਪਵਨ ਦੁੱਗਲ ਨੇ ਸਾਈਬਰ ਕਾਨੂੰਨਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇਸ ਦੀਆਂ ਬਾਰੀਕੀਆਂ ਸਬੰਧੀ ਲਾਅ ਅਫ਼ਸਰਾਂ ਨੂੰ ਜਾਣਕਾਰੀ ਦਿੱਤੀ। ਤਕਨੀਕੀ ਸੈਸ਼ਨ ਦੌਰਾਨ ਸਹਾਇਕ ਪ੍ਰੋਫੈਸਰ ਡਾ. ਜਗਦੀਪ ਸਿੰਘ ਨੇ ਡਿਜੀਟਲ ਫੋਰੈਂਸਿਕ ਸਬੰਧੀ ਵਿਚਾਰ ਦਿੰਦਿਆਂ ਕੰਪਿਊਟਰ ਨੈੱਟਵਰਕਿੰਗ ਸਮੇਤ ਆਈ.ਪੀ. ਤੇ ਮੈਕ ਐਡਰੈੱਸ, ਡੋਮੇਨ ਨੇਮ, ਐਚ.ਟੀ.ਟੀ.ਪੀ., ਐਫ.ਟੀ.ਪੀ., ਗੇਟਵੇਜ਼, ਰਾਊਟਰ ਸਬੰਧੀ ਵਿਸਥਾਰ 'ਚ ਜਾਣਕਾਰੀ ਪ੍ਰਦਾਨ ਕੀਤੀ। ਐਸੋਸੀਏਟ ਪ੍ਰੋਫੈਸਰ ਡਾ. ਇਵਨੀਤ ਵਾਲੀਆ ਨੇ ਡਿਜੀਟਲ ਸੰਸਾਰ ਦੀਆਂ ਚੁਣੌਤੀਆਂ 'ਤੇ ਗੱਲ ਕਰਦਿਆਂ ਸਾਈਬਰ ਅਪਰਾਧੀਆਂ ਅਤੇ ਪੀੜਤਾਂ ਦੀ ਮਨੋਵਿਗਿਆਨਕ ਦਸ਼ਾ 'ਤੇ ਚਰਚਾ ਕੀਤੀ। 

ਸਹਾਇਕ ਨਿਰਦੇਸ਼ਕ ਤੇ ਡਿਜੀਟਲ ਫੋਰੈਂਸਿਕ ਸੀ.ਐਫ.ਐਸ.ਐਲ ਦੇ ਮੁਖੀ ਨੇਟੋ ਸਿੰਘ ਨੇ ਵਰਚੁਅਲ ਨੰਬਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਐਪ 'ਤੇ ਦੋਸ਼ੀ/ਸ਼ੱਕੀ ਦੀ ਪਹਿਚਾਣ ਸਬੰਧੀ ਬਾਰੇ ਦੱਸਿਆ।   ਐਡਵੋਕੇਟ ਨਿਸ਼ੀਥ ਦੀਕਸ਼ਿਤ ਨੇ ਭਾਰਤ ਵਿੱਚ ਸਾਈਬਰ ਕਾਨੂੰਨਾਂ ਅਤੇ ਸਾਈਬਰ-ਅਪਰਾਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਫਾਊਂਡੇਸ਼ਨ ਫਿਊਚਰਿਸਟਿਕ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਸੀ.ਈ.ਓ. ਸਮੀਰ ਦੱਤ ਨੇ ਸੀ.ਡੀ.ਆਰ/ਆਈ.ਪੀ.ਡੀ.ਆਰ ਅਤੇ ਟਾਵਰ ਡੰਪਾਂ ਸਬੰਧੀ ਲਾਅ ਅਫ਼ਸਰਾਂ ਦੇ ਸ਼ੰਕੇ ਦੂਰ ਕੀਤੇ। ਉਨ੍ਹਾਂ ਖੁਫੀਆ ਜਾਣਕਾਰੀ ਅਤੇ ਸਬੂਤ ਇਕੱਠੇ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਅਤੇ ਵਾਇਸ ਇੰਟਰਨੈਟ ਪ੍ਰੋਟੋਕੋਲ ਉੱਤੇ ਕੇਸਾਂ ਦੀ ਜਾਂਚ 'ਤੇ ਧਿਆਨ ਕੇਂਦਰਿਤ ਕੀਤਾ। ਦੋ ਦਿਨਾਂ ਪ੍ਰੋਗਰਾਮ 'ਚ 24 ਪ੍ਰਤੀਯੋਗੀਆਂ ਨੇ ਭਾਗ ਲਿਆ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. (ਡਾ.) ਆਨੰਦ ਪਵਾਰ, ਪ੍ਰੋ. (ਡਾ.) ਰਾਕੇਸ਼ ਮੋਹਨ ਸ਼ਰਮਾ, ਡਾ: ਇਵਨੀਤ ਵਾਲੀਆ, ਸਿਧਾਰਥ ਦਹੀਆ, ਅੰਕਿਤ ਕੌਸ਼ਿਕ ਵੱਲੋਂ ਕੀਤਾ ਗਿਆ।

 

Tags: GS Bajpai , Patiala , NIA at Law University , Cybercrime Investigation Evidence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD