Saturday, 20 April 2024

 

 

ਖ਼ਾਸ ਖਬਰਾਂ ਪੰਜਾਬ ਨੂੰ ਭਾਜਪਾ ਦੇ ਜ਼ੁਲਮ ਵਿਰੁੱਧ ਇੱਕਜੁੱਟ ਹੋਣਾ ਪਵੇਗਾ: ਰਾਜਾ ਵੜਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਜੀਤ ਔਜਲਾ ਨੇ ਗੁਰਦੁਆਰਾ ਬਾਬਾ ਛੱਜੋ ਜੀ ਵਿਖੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਰੰਭ ਸਰਕਾਰ ਨਿੱਜੀ ਲਾਭ ਲਈ ਕਣਕ ਦੀ ਬਰਬਾਦੀ ਕਰ ਰਹੀ ਹੈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਐਲਪੀਯੂ ਦੇ ਸਕੂਲ ਆਫ ਲਿਬਰਲ ਐਂਡ ਕ੍ਰਿਏਟਿਵ ਆਰਟਸ ਨੇ ‘ਵਨ ਇੰਡੀਆ-2024’ ਦੀ ਚੈਂਪੀਅਨਸ਼ਿਪ ਟਰਾਫੀ ਜਿੱਤੀ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ"

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ

ਪੈਡਿੰਗ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ : ਡਾ. ਰੂਹੀ ਦੁੱਗ

DC Faridkot, Dr. Ruhee Dugg, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 09 Aug 2022

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ. ਵੱਲੋਂ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ,ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ, ਪੀ.ਐਸ.ਪੀ.ਸੀ.ਐਲ ਆਦਿ ਦੇ ਕੰਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਅਸ਼ੋਕਾ ਚੱਕਰ ਹਾਲ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਵਿਸਥਾਰਪੂਰਕ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੈਡਿੰਗ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਵੀ ਆਦੇਸ਼ ਦਿੱਤੇ ਗਏ। 

ਉਨ੍ਹਾਂ ਵੱਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਮਗਨਰੇਗਾ, ਮਹਾਮਤਾ ਗਾਂਧੀ ਸਰਬੱਤ ਵਿਕਾਸ ਯੋਜਨਾ, ਪੇਂਡੂ ਛੱਪੜਾਂ ਦੀ ਸਫਾਈ, ਜਲ ਜੀਵਨ ਮਿਸ਼ਨ, ਘਰ ਘਰ ਪਾਣੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ (2), ਲਿੰਕ ਸੜਕਾਂ, ਐਸ.ਟੀ.ਪੀ, ਪੰਜਾਬ ਨਿਰਮਾਣ ਵਿਭਾਗ, ਸੰਸਦ ਆਦਰਸ਼ ਗ੍ਰਾਮੀਣ, ਵਣ ਵਿਭਾਗ, ਜ਼ਮੀਨਦੋਜ਼ ਸਿੰਚਾਈ ਪਾਈਪਾਂ ਆਦਿ ਵੱਖ ਵੱਖ ਵਿਸ਼ਿਆਂ ਤੇ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਇਨ੍ਹਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਦੇ ਲੋਕਾਂ ਤੱਕ ਪਹੁੰਚ ਸਕੇ। 

ਇਸ ਮੌਕੇ ਸਿਹਤ ਵਿਭਾਗ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਹੋਰ ਸੁਧਾਰਾਂ ਬਾਰੇ ਆਪਣੇ ਵਿਚਾਰ ਅਧਿਕਾਰੀਆਂ ਨੂੰ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਉਨ੍ਹਾਂ ਦੇ ਵਿਭਾਗ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਹਨ ਦੇ ਵਰਤੋਂ ਸਰਟੀਫਿਕੇਟ ਜਲਦ ਤੋ ਜਲਦ ਜਮ੍ਹਾਂ ਕਰਵਾਉਣ।

ਇਸ ਮੌਕੇ ਡਾ. ਧੀਰਾ ਗੁਪਤਾ ਡਿਪਟੀ ਮੈਡੀਕਲ ਕਮਿਸ਼ਨਰ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ, ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ, ਜਿਲਾ ਮੰਡੀ ਅਫਸਰ, ਪਵਨ ਕੁਮਾਰ ਡਿਪਟੀ ਡੀ.ਈ.ਓ, ਡਾ. ਹਰਿੰਦਰ ਸਿੰਘ ਪਸ਼ੂ ਪਾਲਣ ਵਿਭਾਗ, ਐਸ.ਡੀ.ਓ ਸੀਵਰੇਜ ਬੋਰਡ ਗੁਰਪਾਲ ਸਿੰਘ,  ਗਿਰੀਸ਼ ਕੁਮਾਰ ਦਫਤਰ ਉਪ ਅਰਥ ਤੇ ਅੰਕੜਾ ਸਲਾਹਕਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: DC Faridkot , Dr. Ruhee Dugg , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD