Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੋਟਰ ਸੂਚੀ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ਵਿੱਚ ਤਬਦੀਲੀ ਸਬੰਧੀ 20 ਅਗਸਤ ਤੱਕ ਭੇਜੇ ਜਾ ਸਕਦੇ ਹਨ ਸੁਝਾਅ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

Subhash Chandar, Additional Deputy Commissioner Development, Moga

Web Admin

Web Admin

5 Dariya News

ਮੋਗਾ , 09 Aug 2022

Last updated on: Aug 09, 2022, 00:00 IST

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2023 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ।ਇਸ ਸਬੰਧੀ ਜ਼ਿਲ੍ਹਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੁਭਾਸ਼ ਚੰਦਰ ਨੇ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਮਿਤੀ 31.08.2022 ਤੱਕ ਕੀਤੀ ਜਾਣੀ ਹੈ, ਜਿਸ ਦੀ ਕਟ ਆਫ਼ ਲਿਮਟ 1500 ਵੋਟਰ ਰੱਖੀ ਗਈ ਹੈ। 

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪੋਲਿੰਗ ਸਟੇਸ਼ਨ ਦੀਆਂ ਬਿਲਡਿੰਗਾਂ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਕਰਨੀ ਹੈ ਜਾਂ ਉਹ ਬਿਲਡਿੰਗ ਖਸਤਾ ਹੈ ਤਾਂ ਇਸ ਸਬੰਧੀ ਬਿਲਡਿੰਗ ਵਿੱਚ ਤਬਦੀਲੀ ਕਰਨ ਸਬੰਧੀ ਆਪਣੇ ਸੁਝਾਅ ਮਿਤੀ 20.08.2022 ਤੱਕ ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵਿਖੇ ਭੇਜੇ ਜਾਣ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 09.11.2022 ਤੋਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 31.12.2022 ਤੱਕ ਹੈ। 

ਉਨਾਂ ਦੱਸਿਆ ਕਿ ਲੋਕ ਪ੍ਰਤੀਨਿਧਤਾ 1950 ਦੀ ਧਾਰਾ (14) ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼ 1960 ਅਨੁਸਾਰ 1 ਅਗਸਤ 2022 ਤੋਂ ਚਾਰ ਯੋਗਤਾ ਮਿਤੀਆਂ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਪਿਛਲੇ ਨਿਯਮਾਂ ਅਨੁਸਾਰ 01 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 01 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। 

ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ 1 ਸਾਲ ਵਿੱਚ 4 ਮੌਕੇ ਮਿਲਣਗੇ। ਜਿਹੜੇ ਨਾਗਰਿਕ ਜਨਵਰੀ ਵਿੱਚ 18 ਸਾਲ ਪੂਰੇ ਨਹੀਂ ਕਰਦੇ, ਉਹ ਐਡਵਾਂਸ ਵਿੱਚ 1 ਅਪ੍ਰੈਲ ਨੂੰ ਅਪਲਾਈ ਕਰ ਸਕਦੇ ਹਨ ਅਤੇ ਵੋਟਰ ਸੂਚੀ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ 31 ਮਾਰਚ, 2023 ਤੱਕ ਚਲੇਗਾ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੋ ਵੋਟਰ ਪਹਿਲਾਂ ਤੋਂ ਹੀ ਰਜਿਸਟਰਡ ਹਨ । 

ਉਹ ਆਪਣਾ ਅਧਾਰ ਕਾਰਡ ਵੋਟਰ ਸੂਚੀ ਨਾਲ ਲਿੰਕ ਕਰਨ ਲਈ ਫਾਰਮ ਨੰਬਰ 6-ਬੀ ਭਰਕੇ ਬੀ.ਐਲ.ਓ. ਜਾਂ ਕਮਿਸ਼ਨ ਵੱਲੋਂ ਜਾਰੀ ਆਨਲਾਈਨ ਪੋਰਟਲ ਤੇ ਘਰ ਬੈਠੇ ਹੀ ਵੋਟਰ ਕਾਰਡ ਨਾਲ ਰਜਿਸਟਰ ਕਰ ਸਕਦੇ ਹਨ। ਨਵੇਂ ਵੋਟਰ ਆਪਣੀ ਵੋਟ ਰਜਿਸਟਰ ਕਰਨ ਲਈ ਅਧਾਰ ਕਾਰਡ ਦਾ ਨੰਬਰ ਜਰੂਰ ਭਰਨ। ਜੇਕਰ ਕਿਸੇ ਵਿਅਕਤੀ ਕੋਲ ਆਪਣਾ ਅਧਾਰ ਕਾਰਡ ਨਹੀਂ ਹੈ ਤਾਂ ਉਹ ਡਰਾਇਵਿੰਗ ਲਾਇਸੰਸ, ਮਨਰੇਗਾ ਕਾਰਡ, ਸਿਹਤ ਬੀਮਾ ਕਾਰਡ, ਬੈਂਕ/ਡਾਕ ਘਰ ਦੀ ਪਾਸਬੁੱਕ, ਸਰਵਿਸ ਸ਼ਨਾਖਤ ਕਾਰਡ, ਪੈਨ ਕਾਰਡ, ਪੈਨਸ਼ਨ ਦਸਤਾਵੇਜ਼, ਸਮਾਰਟ ਕਾਰਡ, ਪਾਸਪੋਰਟ ਆਦਿ ਪਰੂਫ ਵਜੋਂ ਬੀ.ਐਲ.ਓ. ਕੋਲ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਮਿਤੀ 04.09.2022 ਨੂੰ ਸਪੈਸ਼ਲ ਕੈਂਪ ਵੀ ਲਗਾਏ ਜਾਣਗੇ। ਨਵੀ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਜਿਵੇਂ ਕਿ ਰਿਹਾਇਸ਼ ਬਦਲੀ, ਨਾਮ, ਡੁਪਲੀਕੇਟ ਕਾਰਡ ਜਾਰੀ ਕਰਨ ਲਈ ਸਬੰਧੀ ਵੀ ਫਾਰਮ ਨੰਬਰ 8 ਹੀ ਭਰਿਆ ਜਾਵੇਗਾ। ਇਸ ਮੌਕੇ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ, ਕੁਲਦੀਪ ਸਿੰਘ ਸਰਪਰਸਤ ਸ੍ਰੋਮਣੀ ਅਕਾਲੀ ਦਲ ਪਾਰਟੀ, ਅਮਿਤ ਪੁਰੀ ਆਮ ਆਦਮੀ ਪਾਰਟੀ, ਪ੍ਰਵੀਨ ਧਵਨ, ਸੀ.ਪੀ.ਆਈ.ਐਮ ਪਾਰਟੀ,  ਗੁਰਪ੍ਰੀਤ ਸਿੰਘ ਕੰਬੋਂ ਜ਼ਿਲ੍ਹਾ ਪ੍ਰਧਾਨ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ ਪੰਜਾਬ ਦੇ ਨੁਮਾਇੰਦੇ ਅਤੇ ਇਲੈਕਸ਼ਨ ਸਟਾਫ਼ ਵੀ ਹਾਜਰ ਸਨ।

 

Tags: Subhash Chandar , Additional Deputy Commissioner Development , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD