Friday, 19 April 2024

 

 

ਖ਼ਾਸ ਖਬਰਾਂ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ ਰਵਨੀਤ ਬਿੱਟੂ ਦੇ ਉਲਟ, ਕਾਂਗਰਸ ਨੇ ਹਮੇਸ਼ਾ ਬੇਅੰਤ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕੀਤਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

 

ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 09 Aug 2022

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ  ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗੈਰ ਕਾਨੂੰਨੀ ਮਾਈਨਿੰਗ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ  ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ  ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਪੁਨੀਤ ਸ਼ਰਮਾ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਛੋਟੇ ਸਾਇਜ ਵਾਲੇ ਕੰਡਿਆਂ, ਜੋ ਕਿ ਸਾਰੇ ਵਾਹਨਾਂ ਲਈ ਦਰੁਸਤ ਨਹੀਂ ਸੀ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ ਗਏ। ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ  ਰੂਪਨਗਰ ਜ਼ਿਲ੍ਹੇ ਵਿਚ ਪ੍ਰਤੀ ਦਿਨ ਕੀਤੀ ਜਾਣ ਵਾਲੀ ਜਾਇਜ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।

ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ  ਖਿਲਾਫ ਤੁਰੰਤ ਸਸ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD