Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਹਾੜੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ; ਲਿਆ ਤਿਆਰੀਆਂ ਦਾ ਜਾਇਜ਼ਾ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 09 Aug 2022

15 ਅਗਸਤ ਨੂੰ ਸੁਤੰਤਰਤਾ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੁਤੰਤਰਤਾ ਦਿਹਾੜੇ ਮੌਕੇ ਮਾਨਸਾ ਵਿਖੇ ਡਾ. ਬਲਜੀਤ ਕੌਰ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜਾਦੀ ਦੇ 75ਵੇਂ ਅੰਮਿ੍ਰਤ ਮਹਾਂਉਤਸਵ ਦੇ ਮੱਦੇਨਜ਼ਰ ਸੁਤੰਤਰਤਾ ਦਿਹਾੜਾ ਪੂਰੇ ਉਤਸ਼ਾਹ ਨਾਲ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਸਬੰਧੀ ਪੂਰੇ ਜ਼ੋਰਾ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਜਿਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਵੱਖ-ਵੱਖ ਸਖ਼ਸ਼ੀਅਤਾਂ ਦੇ ਬੈਠਣ ਲਈ ਵੱਖਰੇ-ਵੱਖਰੇ ਬਲਾਕ ਤਿਆਰ ਕਰਵਾਏ ਜਾਣ ਅਤੇ ਇਸ ਸਬੰਧੀ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਉਚਿੱਤ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਉਨਾਂ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਸਵੱਛਤਾ ਅਭਿਆਨ ਤਹਿਤ ਮੁਹਿੰਮ ਚਲਾ ਕੇ ਜ਼ਿਲੇ ਅੰਦਰ ਸਾਫ਼-ਸਫਾਈ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੁਤੰਤਰਤਾ ਦਿਹਾੜੇ ਸਬੰਧੀ ਕਾਰਜਾਂ ਨੂੰ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨਾਂ ਦੱਸਿਆ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਰਕਾਰੀ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਮੈਡਮ ਪੂਨਮ ਸਿੰਘ, ਐਸ.ਪੀ. ਸ਼੍ਰੀ ਦਿਗਵਿਜੈ ਕਪਿਲ, ਮੈਡਮ ਤੂਸ਼ਿਤਾ ਗੁਲਾਟੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।    

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD