Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿੱਤ ਵਿਭਾਗ ਵੱਲੋਂ ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

Harpal Singh Cheema, Finance, Planning, Excise and Taxation Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 09 Aug 2022

Last updated on: Aug 09, 2022, 00:00 IST

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ ਡੀ-ਅਡਿਕਸ਼ਨ ਟਰੀਟਮੈਂਟ ਇੰਨਫਰਾਸਟਰਕਚਰ’ ਯੋਜਨਾ ਤਹਿਤ 32 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਹੁਣ ਤੱਕ 48.75 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ ਜਿਸ ਵਿੱਚ ਅੱਜ ਜਾਰੀ ਕੀਤੀ ਗਈ 32 ਕਰੋੜ ਰੁਪਏ ਦੀ ਗ੍ਰਾਂਟ ਸ਼ਾਮਿਲ ਹੈ। ਸੂਬੇ ਵਿੱਚ ਕੈਂਸਰ ਦੇ ਇਲਾਜ ਵਿੱਚ ਸੁਧਾਰ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਉਪਰੋਕਤ ਫੰਡਾਂ ਤੋਂ ਇਲਾਵਾ ਸਟੇਟ ਕੈਂਸਰ ਇੰਸਟੀਚਿਊਟ, ਅੰਮ੍ਰਿਤਸਰ ਨੂੰ 4.50 ਕਰੋੜ ਰੁਪਏ ਅਤੇ ਟਰਸ਼ਰੀ ਕੈਂਸਰ ਕੇਅਰ ਸੈਂਟਰ, ਫਾਜ਼ਿਲਕਾ ਨੂੰ 2.02 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 

ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਜੂਨੀਅਰ ਰੈਜ਼ੀਡੈਂਟ, ਸੀਨੀਅਰ ਰੈਜ਼ੀਡੈਂਟ ਅਤੇ ਟਿਊਟਰ ਡਾਕਟਰਾਂ ਦੇ ਸੋਧੇ ਹੋਏ ਮਾਣਭੱਤੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਿਊਟਰ (ਨਾਨ-ਪੀਸੀਐਮਐਸ) ਅਤੇ ਸੀਨੀਅਰ ਰੈਜ਼ੀਡੈਂਟ ਲਈ ਸ਼ੁਰੂਆਤੀ ਮਾਣ ਭੱਤਾ 65,100 ਰੁਪਏ ਤੋਂ ਵਧਾ ਕੇ 81,562 ਰੁਪਏ ਅਤੇ ਰੈਜੀਡੈਂਟ (ਨਾਨ ਪੀਸੀਐਮਐਸ) ਲਈ ਮਾਣਭੱਤਾ 52,080 ਰੁਪਏ ਤੋਂ ਵਧਾ ਕੇ 67, 958 ਰੁਪਏ ਕਰ ਦਿੱਤਾ ਗਿਆ ਹੈ। 

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰਾਂ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ।     

 

Tags: Harpal Singh Cheema , Finance , Planning , Excise and Taxation Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD