Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਮੀਟਿੰਗ

Som Parkash, BJP, Bharatiya Janata Party, Manish Tewari, Rupnagar, Ropar, Punjab Pradesh Congress Committee, Congress, Indian National Congress, Punjab Congress, Punjab, DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 09 Aug 2022

ਲੋਕ ਸਭਾ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸੁਚਾਰੂ ਢੰਗ ਨਾਲ ਜ਼ਿਲ੍ਹੇ ਵਿਚ ਲਾਗੂ ਕੀਤੀਆਂ ਜਾਣ, ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਇਨ੍ਹਾਂ ਦਾ ਫਾਇਦਾ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਕੀਤੀ ਮੀਟਿੰਗ ਦੌਰਾਨ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦੇ ਰਹੇ ਸਨ। 

ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ-ਕਮ-ਕੋ-ਚੇਅਰਮੈਨ (ਦਿਸ਼ਾ) ਮਨੀਸ਼ ਤਿਵਾੜੀ, ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਹਲਕਾ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਬੀਬੀ ਮਹਿੰਦਰ ਕੌਰ ਜੋਸ਼ ਵੀ ਮੌਜੂਦ ਸਨ।  

ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਅਧਿਕਾਰੀ ਇਸ ਸਬੰਧੀ ਪੂਰੀ ਗੰਭੀਰਤਾ ਦਿਖਾਉਣ। ਉਨ੍ਹਾਂ ਕਿਹਾ ਕਿ ਸ਼ੁਰੂ ਕੀਤੇ ਵੱਖ-ਵੱਖ ਵਿਕਾਸ ਕਾਰਜ ਵੀ ਜਲਦੀ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕਾਂ, ਦਿਸ਼ਾ ਕਮੇਟੀ ਦੇ ਮੈਂਬਰਾਂ ਨਾਲ ਤਾਲਮੇਲ ਕਰਨਾ ਵੀ ਯਕੀਨੀ ਬਣਾਇਆ ਜਾਵੇ, ਤਾਂ ਜੋ ਸਕੀਮਾਂ ਹੋਰ ਸੁਚਾਰੂ ਢੰਗ ਨਾਲ ਜਨਤਾ ਤੱਕ ਪਹੁੰਚ ਸਕਣ। ਕੇਂਦਰੀ ਰਾਜ ਮੰਤਰੀ ਨੇ ਪੀ.ਐਮ. ਸਵੈਨਿਧੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਹੂਲਤ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਜ਼ਰੂਰਤਮੰਦ ਰੇਹੜੀ-ਫੜੀ ਵਾਲੇ ਵਿਅਕਤੀ ਇਸ ਦਾ ਲਾਹਾ ਲੈ ਸਕਣ। 

ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਗਰੀਬ ਪਰਿਵਾਰ ਦੇ ਸਬੰਧਤ ਵਿਅਕਤੀ ਨੂੰ 10 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਇਹ ਕਰਜ਼ਾ ਵਾਪਸ ਕਰਨ ਦੀ ਸੂਰਤ ਵਿਚ 20 ਹਜ਼ਾਰ ਰੁਪਏ ਦੀ ਦੂਸਰੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਵਾਪਸ ਕਰਨ ਦੀ ਸੂਰਤ ਵਿਚ 50 ਹਜ਼ਾਰ ਰੁਪਏ ਦਾ ਹੋਰ ਕਰਜ਼ਾ ਦਿੱਤਾ ਜਾ ਸਕਦਾ ਹੈ। 

ਉਨ੍ਹਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਪੀ.ਐਮ. ਸਵੈਨਿਧੀ ਯੋਜਨਾ ਤਹਿਤ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਹੁਣ ਤੱਕ 2588 ਵਿਅਕਤੀਆਂ ਨੂੰ ਪ੍ਰਤੀ ਵਿਅਕਤੀ 10 ਹਜ਼ਾਰ ਰੁਪਏ ਅਤੇ ਕਰੀਬ 137 ਵਿਅਕਤੀਆਂ ਨੂੰ ਪ੍ਰਤੀ ਵਿਅਕਤੀ 20 ਹਜ਼ਾਰ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਸਹੂਲਤ ਪ੍ਰਾਪਤ ਕਰਨ ਲਈ ਸਬੰਧਤ ਵਿਅਕਤੀ ਕਾਰਜਸਾਧਕ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ। ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਜਾਇਜ਼ਾ ਲੈਂਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਯੋਜਨਾ ਅਧੀਨ ਪਿੰਡਾਂ ਵਿਚ ਸ਼ੁਰੂ ਕੀਤੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 29 ਪਿੰਡਾਂ ਨੂੰ ਆਦਰਸ਼ ਪਿੰਡ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਚੁਣੇ ਗਏ ਬਾਕੀ ਪਿੰਡਾਂ ਨੂੰ ਵੀ ਜਲਦੀ ਹੀ ਆਦਰਸ਼ ਪਿੰਡ ਘੋਸ਼ਿਤ ਕਰਵਾਇਆ ਜਾਵੇ। 

ਮੀਟਿੰਗ ਦੌਰਾਨ ਉਨ੍ਹਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਬਣਾਏ ਜਾ ਰਹੇ ਅੰਮ੍ਰਿਤ ਸਰੋਵਰਾਂ, ਸਮੱਗਰਾ ਸ਼ਿਕਸ਼ਾ ਅਭਿਆਨ, ਸਮਾਰਟ ਸਕੂਲਾਂ, ਮਿਡ-ਡੇ-ਮੀਲ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ।

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਵੀ ਜਲਦੀ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨਾਲ ਸਮੇਂ-ਸਮੇਂ ’ਤੇ ਰਿਵਿਊ ਮੀਟਿੰਗਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Som Parkash , BJP , Bharatiya Janata Party , Manish Tewari , Rupnagar , Ropar , Punjab Pradesh Congress Committee , Congress , Indian National Congress , Punjab Congress , Punjab , DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD