Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

15 ਅਗਸਤ ਨੂੰ ਮੁਹੱਲਾ ਕਲੀਨਕ ਕਰਾਗੇ ਲੋਕਾਂ ਦੇ ਸਪੁਰਦ : ਵਿਧਾਇਕ ਰਣਬੀਰ ਸਿੰਘ ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 09 Aug 2022

Last updated on: Aug 09, 2022, 00:00 IST

ਘਰ-ਘਰ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਹਲਕਾ ਵਿਧਾਇਕ ਸ਼ਹਿਰੀ ਸ੍ਰ.ਰਣਬੀਰ ਸਿੰਘ ਭੁੱਲਰ ਨੇ ਅੱਜ ਸ਼ਹਿਰ ਦੇ ਜਿਲ੍ਹਾ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਦਫਤਰ ਵਿਖੇ ਸ਼ੁਰੂ ਹੋਣ ਵਾਲੇ ਮੁਹੱਲਾ ਕਲੀਨਕ ਦਾ ਦੌਰਾ ਕੀਤਾ। ਉਨ੍ਹਾਂ ਮੁਹੱਲਾ ਕਲੀਨਕ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ 75ਵੀਂ ਅਜ਼ਾਦੀ ਮੌਕੇ  75 ਮੁਹੱਲਾ ਕਲੀਨਕ ਖੋਲਣ ਦਾ ਐਲਾਨ ਕੀਤਾ ਸੀ ਜਿਸ ਨੂੰ ਬੂਰ ਪੈਣ ਜਾ ਰਿਹਾ ਅਤੇ ਇਹ ਮੁਹੱਲਾ ਕਲੀਨਕ 15 ਅਗਸਤ ਨੂੰ ਲੋਕਾਂ ਦੇ ਸਪੁਰਦ ਕਰਕੇ ਸਿਹਤ ਸਹੂਲਤਾ ਦਿੱਤੀਆਂ ਜਾਣਗੀਆ। 

ਉਨ੍ਹਾਂ ਕਿਹਾ ਇਹ ਲੋਕਾਂ ਦੀ ਸਰਕਾਰ ਹੈ ਅਤੇ ਪੂਰੇ ਪੰਜਾਬ ਵਿਚ ਇਹ ਸਿਹਤ ਸਹੂਲਤਾ ਮਹੁੱਈਆ ਕਰਵਾਕੇ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ  ਮੁਹੱਲਾ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨਿਕ ਸਹਾਇਕ, ਸਵੀਰ-ਕਮ-ਹੈਲਪਰ ਦਾ ਸਟਾਫ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕ ਵਿੱਚ ਆਮ ਬਿਮਾਰੀਆਂ,  ਸੱਟਾਂ ਲਈ ਫਸਟਏਡ, ਡਰੈਸਿੰਗ, ਆਉਟ ਮਰੀਜਾਂ ਦੀ ਦੇਖਭਾਲ ਆਦਿ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਵਿੱਚ ਮਰੀਜਾਂ ਦੀ ਰਜਿਸਟਰੇਸ਼ਨ ਅਤੇ ਰਿਕਾਰਡ ਰੱਖਣ ਲਈ ਇਕ ਆਈ:ਟੀ ਪ੍ਰਣਾਲੀ ਨੂੰ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 5 ਮਹੀਨਿਆਂ ਵਿਚ ਉਹ ਕਰ ਰਹੀ ਹੈ ਜੋ ਪਿਛਲੀਆਂ ਸਰਕਾਰਾਂ ਨੇ 70 ਸਾਲ ਰਾਜ ਕਰਕੇ ਵੀ ਨਹੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਾਮੇ ਪੱਕੇ ਕਰਨ ਜਾ ਰਹੀ ਹੈ ਅਤੇ ਕਿੰਨੇ ਲੋਕਾਂ ਨੂੰ ਪਹਿਲੇ ਸਾਲ ਹੀ ਰੋਜਗਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਵਲ ਹਸਪਤਾਲ ਅੰਦਰ ਪਿਛਲੀ ਸਰਕਾਰ ਵਿਚ ਓਪੀਡੀ ਵੀ ਠੀਕ ਤਰਾਂ ਨਹੀ ਸੀ ਹੁੰਦੀ ਪਰ ਆਮ ਆਦਮੀ ਦੀ ਸਰਕਾਰ ਵਿਚ ਹਸਪਤਾਲ ਵਿਚ ਓਪੀਡੀ ਵੀ ਸਹੀ ਚਲ ਰਹੀ ਅਤੇ ਸਟਾਫ ਦੀ ਵੀ ਕੋਈ ਕਮੀ ਨਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD