Thursday, 09 May 2024

 

 

ਖ਼ਾਸ ਖਬਰਾਂ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ 10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਇਕਲ ਯਾਤਰਾ ਰਾਹੀਂ ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਸਨਮਾਨ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ

 

'ਆਪ' ਦੇ ਸੰਸਦ ਮੈਂਬਰਾਂ ਦੀ ਹਾਜ਼ਰੀ 90 ਫੀਸਦੀ ਤੋਂ ਵੱਧ ਰਹੀ ਜਦਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਦਨ 'ਚ ਜਾਣ ਦੀ ਹੀ ਖੇਚਲ ਨਹੀਂ ਕੀਤੀ : ਮਲਵਿੰਦਰ ਸਿੰਘ ਕੰਗ

ਸੈਸ਼ਨ 'ਚੋਂ ਵਿਰੋਧੀ ਧਿਰਾਂ ਦੇ ਮੈਂਬਰਾਂ ਦੀ ਗੈਰਹਾਜ਼ਰੀ ਪੰਜਾਬ ਅਤੇ ਪੰਜਾਬੀਆਂ ਦੇ ਮਸਲਿਆਂ ਪ੍ਰਤੀ ਉਹਨਾਂ ਦੀ ਗ਼ੈਰ-ਸੰਜੀਦਗੀ ਦਾ ਸਬੂਤ : ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 09 Aug 2022

ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦਾ ਅਸਲ ਪੰਜਾਬੀ ਵਿਰੋਧੀ ਪੱਖ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਿਸੇ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਇਸ ਮਾਨਸੂਨ ਸੈਸ਼ਨ ਵਿੱਚ ਪੰਜਾਬ ਦੇ ਇੱਕ ਵੀ ਮੁੱਦੇ 'ਤੇ ਗੱਲ ਨਹੀਂ ਕੀਤੀ।  

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਪੰਜਾਬ ਪੱਖੀ ਅਣਗਿਣਤ ਮੁੱਦੇ ਜ਼ੋਰਦਾਰ ਢੰਗ ਨਾਲ ਸਦਨ 'ਚ ਉਠਾਏ ਜਦਕਿ ਵਿਰੋਧੀ ਧਿਰ ਦੇ ਆਗੂਆਂ ਨੇ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਖੇਚਲ ਵੀ ਨਹੀਂ ਕੀਤੀ। ਇਸ ਕਾਨਫਰੰਸ ਮੌਕੇ ਉਹਨਾਂ ਨਾਲ ਆਪ ਆਗੂ ਇਕਬਾਲ ਸਿੰਘ ਵੀ ਮੌਜੂਦ ਰਹੇ। 

ਵਿਰੋਧੀ ਧਿਰ ਦੇ ਨੇਤਾਵਾਂ 'ਤੇ ਵਰ੍ਹਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ, ਜੋ ਕਿ ਆਮ ਤੌਰ 'ਤੇ ਆਪਣੇ ਆਪ ਨੂੰ "ਪੰਜਾਬ ਹਿਤੈਸ਼ੀ" ਨੇਤਾ ਕਹਿੰਦੇ ਹਨ, ਨੇ ਪੰਜਾਬ ਦਾ ਇੱਕ ਵੀ ਮੁੱਦਾ ਸੰਸਦ 'ਚ ਨਹੀਂ ਉਠਾਇਆ ਅਤੇ ਲੋਕ ਸਭਾ ਵਿੱਚ ਉਨ੍ਹਾਂ ਦੀ ਹਾਜ਼ਰੀ ਸਿਰਫ 15% ਸੀ। ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਭਾਜਪਾ ਦੇ ਸੰਨੀ ਦਿਓਲ ਨੇ ਵੀ ਪੰਜਾਬ ਨਾਲ ਸਬੰਧਿਤ ਕੋਈ ਵੀ ਮੁੱਦਾ ਸੰਸਦ ਵਿੱਚ ਨਹੀਂ ਉਠਾਇਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਚੁੱਪ ਰਹੇ। ਸੰਸਦ ਵਿੱਚ ਉਨ੍ਹਾਂ ਦੀ ਘੱਟ ਹਾਜ਼ਰੀ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਗ਼ੈਰ-ਸੰਜੀਦਗੀ ਨੂੰ ਦਰਸਾਉਂਦੀ ਹੈ।

ਕੰਗ ਨੇ ਕਿਹਾ, “ਵਿਰੋਧੀ ਆਗੂ ਪੰਜਾਬ ਦੇ ਹੱਕਾਂ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰ ਰਹੇ ਹਨ ਅਤੇ ਕਦੇ ਵੀ ਪੰਜਾਬੀਆਂ ਦੇ ਅਸਲ ਮੁੱਦੇ ਸਦਨ ਵਿੱਚ ਨਹੀਂ ਉਠਾਉਂਦੇ। ਦੂਜੇ ਪਾਸੇ ‘ਆਪ’ ਦੇ ਸੰਸਦ ਮੈਂਬਰਾਂ ਨੇ ਕੇਂਦਰ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ 'ਤੇ ਜੀ ਐੱਸ ਟੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਰਗੇ ਫ਼ੈਸਲਿਆਂ ਨੂੰ ਵਾਪਸ ਲੈਣ ਲਈ ਮਜ਼ਬੂਰ ਕੀਤਾ ਹੈ।"

ਇਸੇ ਤਰ੍ਹਾਂ ‘ਆਪ’ ਦੇ ਸੰਸਦ ਮੈਂਬਰਾਂ ਜਿਨ੍ਹਾਂ ਵਿੱਚ ਰਾਘਵ ਚੱਢਾ, ਅਸ਼ੋਕ ਮਿੱਤਲ, ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਦੇਸ਼ ਵਿੱਚ ਤੇਲ ਦੀਆਂ ਵਧ ਰਹੀਆਂ ਕੀਮਤਾਂ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਲੱਗੇ ਜੀਐਸਟੀ, ਕਿਸਾਨ ਵਿਰੋਧੀ ਨੀਤੀਆਂ ਸਮੇਤ ਹੋਰ ਜ਼ਰੂਰੀ ਮੁੱਦੇ ਦੇਸ਼ ਦੀ ਸੰਸਦ 'ਚ ਉਠਾਏ। 

ਕੰਗ ਨੇ ਕਿਹਾ ਕਿ ਆਪ ਸਾਂਸਦ ਰਾਘਵ ਚਾੜ੍ਹ ਨੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ ਅਤੇ ਸੰਵਿਧਾਨ ਸੋਧ ਬਿੱਲ 2022 ਸਮੇਤ ਦੋ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤੇ। ਇਸ ਦੇ ਨਾਲ ਹੀ ‘ਆਪ’ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਾਂ ਬੋਲੀ ਨਾਲ ਸਬੰਧਿਤ ਅਹਿਮ ਮੁੱਦਾ ਰਾਜ ਸਭਾ ਅੱਗੇ ਰੱਖਿਆ, ਜਿਨ੍ਹਾਂ ਦਾ ਚੇਅਰਮੈਨ ਵੈਂਕਈਆ ਨਾਇਡੂ ਨੇ ਨੋਟਿਸ ਲੈਂਦਿਆਂ ਸਰਕਾਰ ਵੱਲੋਂ 'ਚ ਮਾਂ-ਬੋਲੀ ’ਚ ਪੇਪਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਏ ਗ਼ਲਤ ਫੈਸਲਿਆਂ ਕਾਰਨ ਬਹੁਤ ਸਾਰੇ ਪੰਜਾਬੀਆਂ ਦਾ ਭਵਿੱਖ ਖ਼ਤਰੇ 'ਚ ਪੈ ਗਿਆ ਹੈ। ਇਹੀ ਕਾਰਨ ਸੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਤੂਬਰ 2021 ਵਿੱਚ ਸ਼ੁਰੂ ਕੀਤੀ ਗਈ 1,158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ।

ਸੰਸਦ 'ਚ ਆਪ ਸਾਂਸਦਾਂ ਦੀ ਹਾਜ਼ਰੀ ਅਤੇ ਉਹਨਾਂ ਦੁਆਰਾ ਪੁਛੇ ਗਏ ਸਵਾਲ 

ਅਸ਼ੋਕ ਮਿੱਤਲ - 39 ਸਵਾਲ, 86% ਹਾਜ਼ਰੀ

ਰਾਘਵ ਚੱਢਾ - 38 ਸਵਾਲ, 93% ਹਾਜ਼ਰੀ ਅਤੇ 2 ਪ੍ਰਾਈਵੇਟ ਮੈਂਬਰ ਬਿੱਲ

ਸੰਤ ਬਲਬੀਰ ਸਿੰਘ ਸੀਚੇਵਾਲ - 93% ਹਾਜ਼ਰੀ ਅਤੇ ਦੋ ਬਹਿਸਾਂ ਵਿੱਚ ਹਿੱਸਾ ਲਿਆ 

ਸੰਜੀਵ ਅਰੋੜਾ - 93% ਹਾਜ਼ਰੀ, 20 ਸਵਾਲ

ਵਿਕਰਮਜੀਤ ਸਿੰਘ ਸਾਹਨੀ - 93% ਹਾਜ਼ਰੀ ਅਤੇ 4 ਸਵਾਲ

ਬਾਕੀ ਪਾਰਟੀਆਂ ਦੇ ਸਾਂਸਦਾਂ ਦੀ ਸਥਿਤੀ 

ਸੁਖਬੀਰ ਸਿੰਘ ਬਾਦਲ - 15% ਹਾਜ਼ਰੀ ਅਤੇ 0 ਸਵਾਲ

ਸਿਮਰਨਜੀਤ ਸਿੰਘ ਮਾਨ - 0 ਸਵਾਲ

ਸੰਨੀ ਦਿਓਲ - 0% ਹਾਜ਼ਰੀ

ਮੁਹੰਮਦ ਸਦੀਕ - 54% ਹਾਜ਼ਰੀ ਪਰ 0 ਸਵਾਲ

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD