Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਦੋ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ

ਮੁਲਜ਼ਮਾਂ ਦੇ ਕਬਜ਼ੇ 'ਚੋਂ ਹੈਂਡ-ਗ੍ਰੇਨੇਡ, ਆਰਡੀਐਕਸ-ਆਈਡੀ, 36.90 ਲੱਖ ਰੁਪਏ ਦੀ ਡਰੱਗ ਮਨੀ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, ਹਥਿਆਰ ਅਤੇ ਗੋਲਾ ਬਾਰੂਦ ਕੀਤੇ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 09 Aug 2022

Last updated on: Aug 09, 2022, 00:00 IST

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ਼ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਤਰਨਤਾਰਨ ਤੋਂ ਇਸ ਕੇਸ ਦੇ  ਮੁੱਖ ਮੁਲਜ਼ਮ, ਜਿਸ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਉਰਫ਼ ਰਾਜਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੁਰਵਿੰਦਰ ਬਾਬਾ ਦੇ ਦੋ ਸਾਥੀਆਂ ਸੰਦੀਪ ਸਿੰਘ ਉਰਫ ਕਾਲਾ ਵਾਸੀ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰਡੀਐਕਸ-ਆਈਈਡੀ, ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮਿਤਸੁਬੀਸ਼ੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ।ਇਹ ਸਫਲਤਾ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੌਰਾਨ ਸਾਹਮਣੇ ਆਈ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ, ਜਿਸ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਭਗੌੜਾ ਐਲਾਨਿਆ ਗਿਆ ਹੈ, ਨੇ ਸ਼ੂਟਰਾਂ ਨੂੰ ਹਥਿਆਰ ਪ੍ਰਦਾਨ ਕਰਵਾ ਕੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਬਾਬਾ ਨਾਮੀ ਗੈਂਗਸਟਰਾਂ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲਾ, ਜੋ  ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮੁੱਖ ਸ਼ੱਕੀ ਹੈ, ਦਾ ਨਜ਼ਦੀਕੀ ਸਾਥੀ ਹੈ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਦਹਿਸ਼ਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਿਰੋਜ਼ਪੁਰ ਰੇਂਜ ਜਸਕਰਨ ਸਿੰਘ ਨੇ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਜਾਣਕਾਰੀ ਮਿਲਣ ਕਿ ਗੁਰਵਿੰਦਰ ਬਾਬਾ ਆਪਣੇ ਸਾਥੀ ਸੰਦੀਪ ਨਾਲ ਖਡੂਰ ਸਾਹਿਬ ਨੂੰ ਜਾ ਰਿਹਾ ਹੈ, ਤਰਨਤਾਰਨ ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਲਾਂਸਰ ਕਾਰ ਜਿਸ ਵਿੱਚ ਉਕਤ ਦੋਵੇਂ ਵਿਅਕਤੀ ਸਫ਼ਰ ਕਰ ਰਹੇ ਸਨ, ਨੂੰ ਰੋਕ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। 

ਉਨ੍ਹਾਂ ਦੱਸਿਆ ਕਿ ਕਾਰ ਵਿੱਚੋਂ ਲੋਡਿਡ ਮੈਗਜ਼ੀਨਾਂ ਸਮੇਤ ਦੋ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ ਅਤੇ 3.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਆਈਜੀਪੀ ਨੇ ਦੱਸਿਆ ਕਿ ਗੁਰਵਿੰਦਰ ਬਾਬਾ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਬਟਾਲਾ ਪੁਲਿਸ ਜ਼ਿਲ੍ਹਾ ਦੇ ਖੇਤਰ ਵਿੱਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਰਡੀਐਕਸ-ਆਈਈਡੀ ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੈਰੋਵਾਲ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18, 21, 25 ਅਤੇ 29, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 10, 11 ਅਤੇ 12 ਤਹਿਤ ਐਫ.ਆਈ.ਆਰ. ਨੰਬਰ 118 ਦਰਜ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਸਰਹੱਦ ਪਾਰੋਂ ਤਸਕਰੀ ਦੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD