Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੀ.ਪੀ.ਸੀ.ਬੀ. ਵੱਲੋਂ ਸੀਵਰੇਜ 'ਚ ਗੰਦਾ ਪਾਣੀ ਸੁੱਟਣ ਲਈ ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜੁ਼ਰਮਾਨਾ

Punjab Admin, Hero Steels,Punjab Pollution Control Board, PPCB, Ludhiana, Gulshan Rai, Chief Environmental Engineer PPCB

Web Admin

Web Admin

5 Dariya News

ਲੁਧਿਆਣਾ , 09 Aug 2022

Last updated on: Aug 09, 2022, 00:00 IST

ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ਹੈ। ਸੂਬੇ ਵਿੱਚ ਦਰਿਆਈ ਪ੍ਰਦ{ਸ਼ਣ ਕਾਰਨ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਪੈਦਾ ਹੁੰਦੀਆਂ ਹਨ। ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਾਣੀ ਦੇ ਪ੍ਰਦੂਸ਼ਣ ਦੇ ਮਾਮਲੇ ਨੂੰ ਲੈ ਕੇ ਚਿੰਤਤ ਹੈ ਅਤੇ ਪਾਣੀ ਦੇ ਪ੍ਰਦੂਸ਼ਣ ਦੇ ਖਾਤਮੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ ਵਾਤਾਵਰਣ ਇੰਜੀਨੀਅਰ ਸ੍ਰੀ ਗੁਲਸ਼ਨ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਸ਼ਾ ਵਿੱਚ ਕੰਮ ਕਰਦਿਆਂ ਪੀ.ਪੀ.ਸੀ.ਬੀ. ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਇਕਾਈਆਂ ਦੀ ਨਿਯਮਤ ਤੌਰ 'ਤੇ ਅਚਨਚੇਤ ਚੈਕਿੰਗ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੰਦੇ ਪਾਣੀ ਦਾ ਸੁਚਾਰੂ ਢੰਗ ਨਾਲ ਟ੍ਰੀਟਮੈਂਟ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਸੀਵਰੇਜ ਸਿਸਟਮ ਵਿੱਚ ਕਿਸੇ ਵੀ ਉਦਯੋਗ ਤੋਂ ਗੰਧਲਾ ਪਾਣੀ ਤਾਂ ਨਹੀਂ ਛੱਡਿਆ ਜਾ ਰਿਹਾ ਹੈ।

ਅਜਿਹਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਵੱਲੋਂ ਮੈਸਰਜ਼ ਹੀਰੋ ਸਟੀਲਜ਼ ਲਿਮਟਿਡ, ਗਿਆਸਪੁਰਾ, ਲੁਧਿਆਣਾ ਦੀ ਰਾਤ ਦੀ ਨਿਗਰਾਨੀ ਦੌਰਾਨ ਪਾਇਆ ਗਿਆ ਕਿ ਫਰਮ ਵੱਲੋਂ ਇੱਕ ਪਾਈਪਲਾਈਨ ਰਾਹੀਂ ਅਣਸੋਧਿਆ ਤੇਜ਼ਾਬੀ ਗੰਦੇ ਪਾਣੀ ਨੂੰ ਸੀਵਰੇਜ ਸਿਸਟਮ ਵਿੱਚ ਛੱਡਿਆ ਜਾ ਰਿਹਾ ਹੈ। ਮੌਕੇ 'ਤੇ ਸੈਂਪਲ ਇਕੱਠੇ ਕੀਤੇ ਗਏ ਅਤੇ ਮਾਮਲਾ ਤੁਰੰਤ ਪੀ.ਪੀ.ਸੀ.ਬੀ. ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ।

ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਪੀ.ਪੀ.ਸੀ.ਬੀ. ਵੱਲੋਂ ਯੂਨਿਟ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਯੂਨਿਟ ਨੂੰ ਉਪਲੱਬਧ ਬਿਜਲੀ ਸਪਲਾਈ ਨੂੰ ਵੀ ਕੱਟ ਦਿੱਤਾ ਗਿਆ ਹੈ। ਉਦਯੋਗ ਨੂੰ 10 ਲੱਖ ਰੁਪਏ ਵਾਤਾਵਰਨ ਮੁਆਵਜ਼ੇ ਵਜੋਂ ਅਤੇ 50 ਲੱਖ ਰੁਪਏ ਦੀ ਬੈਂਕ ਗਾਰੰਟੀ ਜਮ੍ਹਾ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਅਣਅਧਿਕਾਰਤ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ।

ਉਦਯੋਗਿਕ ਇਕਾਈ ਨੂੰ ਨੇੜਲੇ ਇਲਾਕੇ ਵਿੱਚ ਵਾਤਾਵਰਣ ਦੇ ਸੁਧਾਰ ਲਈ 10 ਲੱਖ ਰੁਪਏ ਖਰਚ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਸਬੰਧੀ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਜਾਵੇ।

 

Tags: Punjab Admin , Hero Steels , Punjab Pollution Control Board , PPCB , Ludhiana , Gulshan Rai , Chief Environmental Engineer PPCB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD