Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਮਿਲ ਕੇ ਦਿੱਤੀ ਵਧਾਈ

ਹਰਜਿੰਦਰ ਕੌਰ ਵਰਗੀਆਂ ਧੀਆਂ ਸੂਬੇ ਦਾ ਸਰਮਾਇਆ : ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ/ਪਟਿਆਲਾ , 09 Aug 2022

Last updated on: Aug 09, 2022, 00:00 IST

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਠੋਸ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਸੂਚੀ 'ਚ ਆਪਣਾ ਨਾਮ ਦਰਜ਼ ਕਰਵਾਉਣ 'ਚ ਹੋਰ ਕਾਮਯਾਬ ਹੋ ਸਕਣ। ਖੇਡ ਮੰਤਰੀ ਅੱਜ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜੇਤੂ ਨਾਭਾ ਨੇੜਲੇ ਪਿੰਡ ਮੈਹਸ ਦੀ ਧੀ ਵੇਟ ਲਿਫਟਰ ਹਰਜਿੰਦਰ ਕੌਰ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋ ਵਧਾਈ ਦੇਣ ਪੁੱਜੇ ਹੋਏ ਸਨ।

  ਇਸ ਮੌਕੇ ਉਨ੍ਹਾਂ ਖਿਡਾਰਨ ਹਰਜਿੰਦਰ ਕੌਰ ਅਤੇ ਉਨ੍ਹਾਂ ਦੇ ਮਾਤਾ ਸ੍ਰੀਮਤੀ ਕੁਲਦੀਪ ਕੌਰ ਤੇ ਪਿਤਾ ਸ. ਸਾਹਿਬ ਸਿੰਘ ਨੂੰ ਇਸ ਉਪਲਬਧੀ ਦੀ ਵਧਾਈ ਦਿੰਦਿਆਂ ਕਿਹਾ ਕਿ ਹਰਜਿੰਦਰ ਕੌਰ ਵਰਗੀਆਂ ਧੀਆਂ ਸੂਬੇ ਦਾ ਸਰਮਾਇਆ ਹਨ, ਜਿਸ ਸਦਕਾ ਸੂਬੇ ਦਾ ਨਾਮ ਕੌਮਾਂਤਰੀ ਪੱਧਰ ਤੱਕ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਰਕਾਰਾਂ ਦਾ ਮੁੱਢਲਾ ਫਰਜ਼ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ 'ਚ ਖੇਡ ਸਭਿਆਚਾਰ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਅਜਿਹੇ ਹੋਣਹਾਰ ਖਿਡਾਰੀਆਂ ਨੂੰ ਹੋਰ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਖੇਡ ਮੰਤਰੀ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਸਖਤ ਮਿਹਨਤ ਤੇ ਲਗਨ ਨੇ ਉਸ ਨੂੰ ਇਸ ਮੁਕਾਮ 'ਤੇ ਪਹੁੰਚਾਇਆ ਹੈ ਤੇ ਅਜਿਹੇ ਖਿਡਾਰੀ ਨਵੇਂ ਉਭਰ ਰਹੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਹਰਜਿੰਦਰ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਖਿਡਾਰਨ ਵੱਲੋਂ ਹਾਲੇ ਸੂਬੇ ਦੀ ਝੋਲੀ 'ਚ ਅਜਿਹੇ ਹੋਰ ਮੈਡਲ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰਨ ਨੂੰ ਜੋ ਇਨਾਮੀ ਰਾਸ਼ੀ ਦਿੱਤੀ ਜਾਣੀ ਹੈ ਉਹ ਜਲਦੀ ਹੀ ਸਮਾਗਮ ਕਰਕੇ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀ ਸਪੋਰਟਸ ਪਾਲਿਸੀ ਲੈਕੇ ਆਵੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਸਤ ਮਹੀਨੇ 'ਚ ਹੀ ਵੱਡੇ ਪੱਧਰ 'ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਜਲਧੰਰ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ, ਐਸ.ਡੀ.ਐਮ ਨਾਭਾ ਕਨੂੰ ਗਰਗ, ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੁਪਮਾ, ਡਾਇਰੈਕਟਰ ਸਪੋਰਟਸ ਗੁਰਦੀਪ ਕੌਰ ਰੰਧਾਵਾ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ ਵੀ ਖਿਡਾਰਨ ਹਰਜਿੰਦਰ ਕੌਰ ਨੂੰ ਪਿੰਡ ਮੈਹਸ ਵਿਖੇ ਮੁਬਾਰਕਬਾਦ ਦੇਣ ਪੁੱਜੇ।

ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟ ਲਿਫ਼ਟਿੰਗ 'ਚ 71 ਕਿਲੋ ਵਰਗ ਵਿੱਚ ਇਹ ਪ੍ਰਾਪਤੀ ਕੀਤੀ। ਹਰਜਿੰਦਰ ਕੌਰ ਨੇ ਇਹ ਮੁਕਾਬਲਾ 93 ਕਿੱਲੋ ਸਨੈਚ ਅਤੇ 119 ਕਿੱਲੋ ਕਲੀਨ ਜਰਕ ਭਾਵ ਕੁੱਲ 212 ਕਿੱਲੋ ਨਾਲ ਜਿੱਤਿਆ। ਇੰਗਲੈਂਡ ਦੀ ਖਿਡਾਰੀ ਸਾਰਾਹ ਡੈਵੀਜ਼ ਨੇ ਇਸ ਮੁਕਾਬਲੇ ਵਿੱਚ 229 ਕਿੱਲੋ ਨਾਲ ਸੋਨ ਤਗ਼ਮਾ ਹਾਸਿਲ ਕੀਤਾ ਅਤੇ ਕੈਨੇਡਾ ਦੀ ਅਲੈਕਸਿਸ ਐਸ਼ਵਰਥ ਨੇ 214 ਕਿੱਲੋ ਨਾਲ ਚਾਂਦੀ ਤਗ਼ਮਾ ਹਾਸਿਲ ਕੀਤਾ। ਹਰਜਿੰਦਰ ਕੌਰ ਨੇ ਇਹ ਪ੍ਰਾਪਤੀ ਨਾਈਜੀਰੀਆ ਦੀ ਖਿਡਾਰੀ ਜੋਇ ਐਜ਼ੇ, ਜੋ ਕਿ ਪਿਛਲੇ ਸਮੇਂ ਵੱਖ ਵੱਖ ਕੌਮਾਂਤਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਵਿਜੇਤਾ ਹੋ ਚੁੱਕੀ ਹੈ, ਨੂੰ ਪਛਾੜ ਕੇ ਹਾਸਿਲ ਕੀਤੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD