Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਟਕ ਕਲਾ ਨਾਲ ਜੁੜੀਆਂ ਅਹਿਮ ਸ਼ਖਸੀਅਤਾਂ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਨਾਟਕ ਸੰਗ੍ਰਿਹ ‘ਖੰਭਾਂ ਦੀਆਂ ਡਾਰਾਂ’ ਲੋਕ ਅਰਪਨ

ਇਹ ਸਮਾਜਿਕ ਨਾਟਕ ਹਰ ਪਿੰਡ ਵਿੱਚ ਫਿਲਮਾਏ ਜਾਣੇ ਚਾਹੀਦੇ ਹਨ : ਸਰਪੰਚ ਵੀਰ ਸਿੰਘ ਖੋਸਾ

Culture, Moga, Khamban Dian Daraan, Sri Hargobind Sahib, Miri Piri

Web Admin

Web Admin

5 Dariya News

ਮੋਗਾ , 10 Aug 2022

Last updated on: Aug 10, 2022, 00:00 IST

ਮੀਰੀ ਪੀਰੀ ਦੇ ਮਾਲਿਕ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਪਿੰਡ ਖੋਸਾ ਕੋਟਲਾ ਵਿਖੇ ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਦਾ ਨਾਟਕ ਸੰਗ੍ਰਿਹ ‘ਖੰਭਾਂ ਦੀਆਂ ਡਾਰਾਂ’ ਨਾਟਕ ਕਲਾ ਨਾਲ ਸਬੰਧ ਰੱਖਣ ਵਾਲੀਆਂ ਮਾਣਯੋਗ ਸ਼ਖਸੀਅਤਾਂ ਵੱਲੋਂ ਪਿੰਡ ਖੋਸਾ ਕੋਟਲਾ ਵਿਖੇ ਦਰਸ਼ਕਾਂ ਦੇ ਭਾਰੀ ਇਕੱਠ ਵਿੱਚ ਲੋਕ ਅਰਪਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਾਇਕ ਗਿੱਲ ਕਮਲ ਨੇ ਦੱਸਿਆ ਕਿ ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਜਿਨ੍ਹਾਂ ਦਾ ਨਾਟਕ ਕਲਾ ਨਾਲ ਬਹੁੱਤ ਗਹਿਰਾ ਸਬੰਧ ਹੈ ਉਨ੍ਹਾਂ ਦੇ ਨਾਟਕ ਸੰਗ੍ਰਿਹ ‘ਖੰਭਾਂ ਦੀਆਂ ਡਾਰਾਂ’ ਨੂੰ ਨਾਟਕ ਕਲਾ ਨਾਲ ਸਬੰਧ ਰੱਖਣ ਵਾਲੀਆਂ ਮਾਣਯੋਗ ਸ਼ਖਸੀਅਤਾ ਥੀਏਟਰ ਦੇ ਪ੍ਰਸਿੱਧ ਨਿਰਮਾਤਾ ਨਿਰਦੇਸ਼ਕ ਸਰਪੰਚ ਵੀਰ ਸਿੰਘ ਖੋਸਾ, ਪ੍ਰਸਿੱਧ ਲੋਕ ਗਾਇਕ ਹਰਮਿਲਾਪ ਸਿੰਘ ਗਿੱਲ, ਫਿਲਮ ਅਦਾਕਾਰ ਮਨਿੰਦਰ ਮੋਗਾ, ਅਦਾਕਾਰ ਇਕਬਾਲ ਸਿੰਘ ਖੋਸਾ, ਪ੍ਰਸਿੱਧ ਅੰਤਰ-ਰਾਸ਼ਟਰੀ ਕਬੱਡੀ ਕੂਮੈਟਰ ਅਮਰੀਕ ਖੋਸਾ, ਨਾਟਕਕਾਰ ਸੁਰਿੰਦਰ ਲੱਧੜ ਜੋ ਨੁਕੜ ਨਾਟਕ ਕਰਦੇ ਹਨ ਆਦਿ ਵੱਲੋਂ ਲੋਕ ਅਰਪਨ ਕੀਤਾ ਗਿਆ।

ਇਸ ਸਮਾਗਮ ਮੌਕੇ ਬੋਲਦਿਆਂ ਥੀਏਟਰ ਦੇ ਪ੍ਰਸਿੱਧ ਨਿਰਮਾਤਾ ਨਿਰਦੇਸ਼ਕ ਸਰਪੰਚ ਵੀਰ ਸਿੰਘ ਖੋਸਾ ਨੇ ਕਿਹਾ ਕਿ ਭਵਨਦੀਪ ਸਿੰਘ ਪੁਰਬਾ ਵੱਲੋਂ ਲਿਿਖਆ ਗਿਆ ਨਾਟਕ ਸੰਗ੍ਰਿਹ ‘ਖੰਭਾਂ ਦੀਆਂ ਡਾਰਾਂ’ ਵਿੱਚ ਸਮਾਜਿਕ ਮੁੱਦਿਆਂ ਦੇ ਨਾਟਕ ਹਨ ਜੋ ਹਰ ਪਿੰਡ ਵਿੱਚ ਫਿਲਮਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਨਾਟਕ ਸੰਗ੍ਰਿਹ ‘ਖੰਭਾਂ ਦੀਆਂ ਡਾਰਾਂ’ ਥੀਏਟਰ ਨਾਲ ਸਬੰਧ ਰੱਖਣ ਵਾਲੇ ਕਲਾਕਾਰਾਂ ਨੂੰ ਸੌਖੇ ਢੰਗ ਨਾਲ ਨਾਟਕ ਫਿਲਮਾਉਣ ਲਈ ਉਨ੍ਹਾਂ ਨੂੰ ਚੰਗੀ ਸੇਧ ਦੇਵੇਗਾ।

ਫਿਲਮ ਅਦਾਕਾਰ ਮਨਿੰਦਰ ਮੋਗਾ, ਗਾਇਕ ਹਰਮਿਲਾਪ ਸਿੰਘ ਗਿੱਲ, ਅਦਾਕਾਰ ਇਕਬਾਲ ਸਿੰਘ ਖੋਸਾ ਨੇ ਨਾਟਕ ਸੰਗ੍ਰਿਹ ‘ਖੰਭਾਂ ਦੀਆਂ ਡਾਰਾਂ’ ਬਾਰੇ ਚਾਨਣਾ ਪਾਇਆ ਅਤੇ ਇਸ ਨਾਟਕ ਸੰਗ੍ਰਿਹ ਦੇ ਲੋਕ ਅਰਪਨ ਹੋਣ ਤੇ ਭਵਨਦੀਪ ਸਿੰਘ ਪੁਰਬਾ ਨੂੰ ਮੁਬਾਰਕਵਾਦ ਦਿੱਤੀ। ਅੰਤ ਵਿੱਚ ਭਵਨਦੀਪ ਸਿੰਘ ਪੁਰਬਾ ਨੇ ਇਸ ਮੌਕੇ ਹਾਜਰ ਹੋਈਆਂ ਨਾਟਕ ਕਲਾ ਨਾਲ ਸਬੰਧ ਰੱਖਣ ਵਾਲੀਆਂ ਮਾਣਯੋਗ ਸ਼ਖਸੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

 

Tags: Culture , Moga , Khamban Dian Daraan , Sri Hargobind Sahib , Miri Piri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD