Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ

ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਬੈਠਕ, ਦਿਤੀਆਂ ਜ਼ਰੂਰੀ ਹਦਾਇਤਾਂ

Dr. Adarshpal Kaur, Civil Surgeon, S. A. S. Nagar Mohali

Web Admin

Web Admin

5 Dariya News

ਮੋਹਾਲੀ , 10 Aug 2022

Last updated on: Aug 10, 2022, 00:00 IST

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਕੀਤੀ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਹਦਾਇਤਾਂ ਦਿਤੀਆਂ। ਡੇਂਗੂ, ਮਲੇਰੀਆ, ਚਿਕਨਗੁਨੀਆ ਸਮੇਤ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੇਂਗੂ ਬੁਖ਼ਾਰ ਦੇ ਕੇਸ ਬਹੁਤ ਘੱਟ ਹਨ ਪਰ ਫਿਰ ਵੀ ਚੌਕਸੀ ਬਹੁਤ ਜ਼ਰੂਰੀ ਹੈ। 

ਡਾ. ਆਦਰਸ਼ਪਾਲ ਕੌਰ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਅਧੀਨ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸਰਕਾਰੀ ਸਿਹਤ ਸੰਸਥਾ ਵਿਚ ਤਿਰੰਗਾ ਲਹਿਰਾਉਣ ਲਈ ਵੀ ਆਖਿਆ। 15 ਅਗੱਸਤ ਤੋਂ ਸ਼ੁਰੂ ਹੋ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿਚ 15 ਅਗੱਸਤ ਨੂੰ 14 ਕਲੀਨਿਕ ਸ਼ੁਰੂ ਹੋ ਰਹੇ ਹਨ। 

ਅਤੇ ਸਬੰਧਤ ਸੀਨੀਅਰ ਅਧਿਕਾਰੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਇਹ ਕਲੀਨਿਕ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੋਣ ਅਤੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।  ਸਿਵਲ ਸਰਜਨ ਨੇ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਦਾ ਮੁਖੀ ਇਹ ਵੀ ਯਕੀਨੀ ਬਣਾਏ ਕਿ ਸਰਕਾਰੀ ਸਿਹਤ ਸੰਥਥਾ ਵਿਚ ਜਾਂਚ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। 

ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ, ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੇ ਤੌਰ  ’ਤੇ ਡੀਲ ਕਰਨ ਵਾਲੇ ਮੁਲਾਜ਼ਮ ਡਿਊਟੀ ਸਮੇਂ ਅਪਣੀ ਸੀਟ’ਤੇ ਮੌਜੂਦ ਰਹਿਣ ਅਤੇ ਕਿਸੇ ਵੀ ਸਿਹਤ ਸੰਸਥਾ ਵਿਚ ਭਿ੍ਰਸ਼ਟਾਚਾਰ ਜਾਂ ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਜਾਵੇਗੀ।

‘ਕੋਰੋਨਾ’ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦੀ ਮੁਹਿੰਮ ਨੂੰ ਸਫ਼ਲਤਾ ਨਾਲ ਚਲਾਉਣ ਲਈ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵਿਸ਼ੇਸ਼ ਤੌਰ ’ਤੇ ਸਿਹਤ ਵਿਭਾਗ ਲਈ ਵੱਡੀ ਚੁਨੌਤੀ ਬਣੀ ਹੋਈ ਹੈ ਪਰ ਹਾਲੇ ਵੀ ਇਹ ਬੀਮਾਰੀ ਖ਼ਤਮ ਨਹੀਂ ਹੋਈ। ਤਿਉਹਾਰਾਂ ਦੇ ਸਨਮੁਖ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਜਿਹੇ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਨਾਲ-ਨਾਲ ਹਰ ਲਾਭਪਾਤਰੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ।

ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ, ਐਪੀਡੀਮੋਲੋਜਿਸਟ ਡਾ.ਹਰਮਨਦੀਪ ਕੌਰ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Dr. Adarshpal Kaur , Civil Surgeon , S. A. S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD