Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਨੇ ਰੈਡ ਰੀਬਨ ਕਲੱਬਾਂ ਨੂੰ ਗਰਾਂਟ ਦੇ ਚੈੱਕ ਵੰਡੇ

ਸਤੰਬਰ 2022 ਵਿੱਚ ਕਰਵਾਈ ਜਾਵੇਗੀ ਨਗਦ ਇਨਾਮੀ ਕੁਇਜ :- ਪ੍ਰੀਤ ਕੋਹਲੀ

Preet Kohli, Department of Youth Services Assistant Director Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 10 Aug 2022

Last updated on: Aug 10, 2022, 00:00 IST

ਯੁਵਕ ਸੇਵਾਵਾਂ ਵਿਭਾਗ  ਫਿਰੋਜਪੁਰ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਜ਼ਿਲ੍ਹੇ ਦੇ ਰੈਡ ਰਿਬਨ ਕਲੱਬਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸੰਸਥਾ ਵਲੋਂ ਸੈਸ਼ਨ 2022-23 ਦੌਰਾਨ ਘੱਟ ਤੋਂ ਘੱਟ ਇਕ ਖੂਨਦਾਨ ਕੈਂਪ ਜ਼ਰੂਰ ਲਗਾਉਣ। ਉਹ ਸ਼ਹੀਦ ਭਗਤ ਸਿੰਘ ਸਟੇਟ ਯੁਨੀਵਰਸਿਟੀ ਫਿਰੋਜਪੁਰ ਵਿਚ ਰੈਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸਮੂਹ ਰੈਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਅਫ਼ਸਰਾਂ, ਪ੍ਰਤੀਨਿੱਧੀਆਂ ਨੂੰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ  ਤੋਂ ਪ੍ਰਾਪਤ ਗਰਾਂਟ ਵੀ ਵੰਡੀ ਗਈ ਅਤੇ ਜ਼ਿਲ੍ਹੇ ਦੇ 5 ਬੈਸਟ ਰੈਡ ਰਿਬਨ ਕਲੱਬ ਚੁਣ ਕੇ ਇਨ੍ਹਾਂ ਕਲੱਬਾਂ ਦੇ ਪ੍ਰੋਗਰਾਮ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਚੁਣੇ ਗਏ 5 ਬੈਸਟ ਕਲੱਬਾਂ ਦੇ ਪ੍ਰੋਗਰਾਮ ਅਫ਼ਸਰਾਂ ਨਵਦੀ ਕੌਰ ਝੱਜ, ਡਾ ਅਮਿੱਤ ਅਰੋੜਾ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ, ਪ੍ਰਭਪ੍ਰੀਤ ਸਿੰਘ ਡੀ ਏ ਵੀ ਕਾਲਜ , ਡਾ ਸ਼ਿਖਾ ਅੰਨਦ ਗੁਰੂ ਨਾਨਕ ਕਾਲਜ, ਡਾ ਆਰਤੀ ਗਰਗ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਨੂੰ ਸਨਮਾਨ ਪੱਤਰ ਦੇ ਸਨਮਾਨਿਤ ਕੀਤਾ ਗਿਆ। 

ਇਸ ਦੌਰਾਨ ਉਨ੍ਹਾਂ ਜਿਥੇ ਪ੍ਰੋਗਰਾਮ ਅਫ਼ਸਰਾਂ ਵਲੋਂ ਪਿਛਲੇ ਸੈਸ਼ਨ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ, ਉਥੇ ਸਾਲ 2022-23 ਦੌਰਾਨ ਰੈਡ ਰਿਬਨ ਕਲੱਬਾਂ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਪ੍ਰੀਤ ਕੋਹਲੀ ਨੇ ਕਿਹਾ ਕਿ ਇਨ੍ਹਾਂ ਕਲੱਬਾਂ ਦੇ ਚੱਲਦਿਆਂ ਜ਼ਿਲ੍ਹੇ ਦੇ ਕਾਲਜਾਂ, ਨਰਸਿੰਗ ਕਾਲਜਾਂ, ਬਹੁਤਕਨੀਕੀ ਕਾਲਜਾਂ ਨਾਲ ਸਿੱਧਾ ਸੰਪਰਕ ਕਾਇਮ ਹੋਇਆ ਹੈ ਅਤੇ ਵਿਭਾਗ ਦੀਆਂ ਹੋਰ ਗਤੀਵਿਧੀਆਂ ਵੀ ਇਨ੍ਹਾਂ ਸੰਸਥਾਵਾਂ ਵਿਚ ਵਧੀਆ ਤਰੀਕੇ ਨਾਲ ਚਲਾਈਆਂ ਜਾ ਰਹੀਆਂ ਹਨ। ਸ੍ਰੀ ਕੋਹਲੀ ਨੇ ਦੱਸਿਆ ਕਿ ਸਾਲ 2020-21 ਦੌਰਾਨ ਰੈਡ ਰਿਬਨ ਕਲੱਬਾਂ ਵਲੋਂ ਆਪਣੇ-ਆਪਣੇ ਕਾਲਜਾਂ ਵਿਚ ਵਧੇਰੇ ਗਤੀਵਿਧੀਆਂ ਆਨਲਾਈਨ ਹੀ ਕਰਵਾਈਆਂ ਗਈਆਂ, ਜਿਸ ਨਾਲ ਆਮ ਜਨਤਾ ਤੇ ਕਾਲਜ ਵਿਦਿਆਰਥੀਆਂ ਨੂੰ ਐਚ.ਆਈ.ਵੀ., ਏਡਜ਼ ਤੇ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਆਨਲਾਈਨ ਮੁਕਾਬਲੇ ਵੀ ਕਰਵਾਏ ਗਏ ਸਨ। 

ਇਸ ਦੇ ਨਾਲ ਹੀ ਉਹਨਾਂ ਦਸਿਆ ਕਿ ਸਤੰਬਰ 2022 ਵਿੱਚ ਇਕ ਜ਼ਿਲ੍ਹਾ ਪੱਧਰ ਦੀ ਕੁਇਜ ਕਰਵਾਈ ਜਾਵੇਗੀ ਜਿਸ ਵਿੱਚ ਨਗਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਏ ਆਰ ਟੀ ਸੈਂਟਰ ਦੇ ਕੌਂਸਲਰ ਨੇ ਆਏ ਹੋਏ ਨੋਡਲ ਅਫ਼ਸਰਾਂ ਨੂੰ ਐਚ.ਆਈ.ਵੀ. ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ  ਡਾ ਗਜਲਪ੍ਰੀਤ ਰਜਿਸਟਰਾਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ . ਉਹਨਾ ਸਾਰਿਆ ਨੂੰ ਇਸ ਨੇਕ ਤੇ ਵਧੀਆਂ ਕੰਮ ਲਈ ਆਪਣਾ ਯੋਗਦਾਨ ਪਾਉਣ ਧੰਨਵਾਦ ਕੀਤਾ । ਇਸ ਸਮਾਗਮ ਦੇ ਇੰਚਾਰਜ ਸ੍ਰੀ  ਗੁਰਪ੍ਰੀਤ ਸਿੰਘ ਨੋਡਲ ਅਫਸਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਸਨ ।

 

Tags: Preet Kohli , Department of Youth Services Assistant Director Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD