Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਾਂਗਰਸ ਪਾਰਟੀ ਨੇ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਵਿੱਚ ਹਾਲ ਬਾਜ਼ਾਰ ਤੋਂ ਜਲਿਆਂਵਾਲਾ ਬਾਗ ਤੱਕ ਕੱਢੀ ਤਿਰੰਗਾ ਯਾਤਰਾ

ਸ਼ਹੀਦਾਂ ਦੀ ਬਦੌਲਤ ਹੀ ਅਸੀਂ ਮਾਣ ਰਹੇ ਆਜ਼ਾਦੀ ਦਾ ਨਿੱਘ - ਓਮ ਪ੍ਰਕਾਸ਼ ਸੋਨੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 10 Aug 2022

Last updated on: Aug 10, 2022, 00:00 IST

ਅੱਜ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵੱਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਤਿਰੰਗਾ ਯਾਤਰਾ ਹਾਲਗੇਟ ਤੋਂ ਲੈ ਕੇ ਸ਼ਹੀਦਾਂ ਦੀ ਧਰਤੀ ਜਲਿਆਂਵਾਲਾ ਬਾਗ ਤੱਕ ਕੱਢੀ ਗਈ। ਇਸ ਰੈਲੀ ਵਿੱਚ ਠਾਠਾਂ ਮਾਰਦਾ ਇਕੱਠ ਹਾਜਰ ਸੀ। ਰੈਲੀ ਦੀ ਅਗਾਵਈ ਕਰਦਿਆਂ ਸਾਬਕਾ  ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਹ ਤਿਰੰਗਾ ਸਾਨੂੰ ਸ਼ਹੀਦਾਂ ਦੀ ਬਦੌਲਤ ਹੀ ਮਿਲਿਆ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਇਸ ਨੂੰ ਸਭ ਤੋਂ ਉਚਾ ਰੱਖੀਏ ਅਤੇ ਆਪਣੀ ਆਜਾਦੀ ਨੂੰ ਸੰਭਾਲ ਕੇ ਰੱਖੀਏ।

ਤਿਰੰਗਾ ਯਾਤਰਾ ਦੀ ਅਗਵਾਈ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜਾਦੀ ਦੀ ਲੜਾਈ ਵਿੱਚ ਸਭ ਤੋਂ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਹ ਤਿਰੰਗਾ ਸਾਡੀ ਸ਼ਾਨ ਦਾ ਪ੍ਰਤੀਕ ਹੈ ਅਤੇ ਇਸ ਨੂੰ ਹਾਸਲ ਕਰਨ ਲਈ ਅਸੀਂ ਕਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਇਸ ਤਿਰੰਗਾ ਯਾਤਰਾ ਦਾ ਮਕਸਦ ਲੋਕਾਂ ਨੂੰ ਆਪਣੀ ਆਜ਼ਾਦੀ, ਤਿਰੰਗੇ ਦੀ ਸ਼ਾਨ ਪ੍ਰਤੀ ਜਾਗਰੂਕ ਕਰਨਾ ਹੈ। 

ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਆਜ਼ਾਦੀ 75ਵਾਂ ਵਰ੍ਹਾ ਬੜੀ ਖੁਸ਼ੀ ਨਾਲ ਮਨਾ ਰਿਹਾ ਹੈ।  

ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਅੱਜ ਦੀ  ਤਿਰੰਗਾ ਯਾਤਰਾ ਜਲਿਆਂਵਾਲਾ ਬਾਗ ਵਿਖੇ ਸਮਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਉਹ ਸਥਾਨ ਹੈ ਜਿਥੇ ਆਜ਼ਾਦੀ ਦੀ ਲੜਾਈ ਨਵੀਂ ਸੇਧ ਮਿਲੀ  ਅਤੇ ਸਮੂਹ ਭਾਰਤੀਆਂ ਨੇ ਆਜ਼ਾਦੀ ਦੀ ਲੜਾਈ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਅਸੀਂ ਜਲਿਆਂਵਾਲਾ ਬਾਗ ਦੀ ਇਸ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦੇ ਹਾਂ ਜਿਥੇ ਸਾਡੇ ਸ਼ਹੀਦਾ ਦਾ ਖੂਨ ਡੁੱਲਿਆ ਹੈ।

ਇਸ ਤਿਰੰਗਾ ਯਾਤਰਾ ਵਿੱਚ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਵਿਕਾਸ ਸੋਨੀ, ਅਰੁਣ ਕੁਮਾਰ ਪੱਪਲ, ਸੁਰਿੰਦਰ ਕੁਮਾਰ ਛਿੰਦਾ, ਯੂਨਿਸ ਕੁਮਾਰ, ਮਹੇਸ਼ ਖੰਨਾ, ਗੁਰਦੇਵ ਸਿੰਘ ਦਾਰਾ, ਪਰਮਜੀਤ ਸਿੰਘ ਚੋਪੜਾ, ਅਕਸ਼ੇ ਸ਼ਰਮਾ, ਕਪਿਲ ਮਹਾਜਨ, ਇੰਦਰ ਖੰਨਾ, ਸੁਨੀਲ ਕੁਮਾਰ ਕਾਉਂਟੀ, ਸਰਬਜੀਤ ਲਾਟੀ, ਸ੍ਰੀਮਤੀ ਰਾਜਬੀਰ ਕੌਰ, ਤਾਹਿਰ ਸ਼ਾਹ, ਰਵੀਕਾਂਤ, ਵਿਵੇਕ ਸ਼ਰਮਾ, ਮੈਡਮ ਲੀਲਾ ਵੰਤੀ, ਰਮਨ ਤਲਵਾਰ, ਮਨਜੀਤ ਸਿੰਘ ਬੌਬੀ, ਗੌਰਵ ਭੱਲਾ, ਰਾਮਪਾਲ, ਰਾਜਵੀ ਛਾਬੜਾ, ਕਰਨਪੁਰੀ, ਵਿਸ਼ਾਲ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ, ਵਰਕਰ ਅਤੇ ਆਮ ਲੋਕ ਹਾਜਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD