Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਆੜ੍ਹਤੀਆ ਵਰਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ

Lal Chand, Lal Chand Kataruchak, Food, Civil Supplies and Consumer Affairs Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 10 Aug 2022

Last updated on: Aug 10, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਠੋਸ ਹੱਲ ਕੱਢਿਆ ਜਾਵੇ। 

ਇਹ ਵਿਚਾਰ ਅੱਜ ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਇੱਕ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।

ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਹਰ ਪੱਖੋਂ ਮਦਦ ਕਰਨ ਅਤੇ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂ ਜੋ ਇਹ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਇਸ ਮੌਕੇ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਅਕਤੂਬਰ ਮਹੀਨੇ ਦੌਰਾਨ ਆਰੰਭ ਹੋਣ ਵਾਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਸਬੰਧੀ ਸਰਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਖਾਸ ਕਰਕੇ ਆੜ੍ਹਤੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਹਰੇਕ ਦਾਣੇ ਦੀ ਐਮ.ਐਸ.ਪੀ. ਉੱਤੇ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਅਗਾਂਹ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਫ਼ਸਲ ਲਿਆਉਣ ਵਾਲੇ ਵਾਹਨਾਂ ਵਿੱਚ ਇੱਕ ਟਰੈਕਿੰਗ ਸਿਸਟਮ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕੋਈ ਬਾਹਰਲੀਆਂ ਮੰਡੀਆਂ ਤੋਂ ਆ ਕੇ ਸੂਬੇ ਵਿੱਚ ਆਪਣੀ ਫ਼ਸਲ ਨਾ ਵੇਚ ਸਕੇ। ਸ੍ਰੀ ਕਟਾਰੂਚੱਕ ਨੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਖੁਦ ਨੂੰ ਈ.ਪੀ.ਐਫ. ਦੇ ਦਾਇਰੇ ਤੋਂ ਬਾਹਰ ਰੱਖੇ ਜਾਣ, ਐਫ.ਸੀ.ਆਈ. ਕੋਲ ਖੜ੍ਹੇ 28 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਅਤੇ ਰਿਲੀਜ਼ ਆਰਡਰ (ਆਰ.ਓ.) ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾਣ ਸਬੰਧੀ ਮੰਗਾਂ ਉੱਤੇ ਪੂਰਨ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ, ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਐਫ.ਸੀ.ਆਈ. ਦੇ ਜੀ.ਐਮ. ਹੇਮੰਤ ਕੁਮਾਰ ਜੈਨ ਅਤੇ ਐਸੋਸੀਏਸ਼ਨ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।

 

Tags: Lal Chand , Lal Chand Kataruchak , Food , Civil Supplies and Consumer Affairs Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD