Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਸਿਵਲ ਸਰਜਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ

ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਬੈਠਕ, ਦਿਤੀਆਂ ਜ਼ਰੂਰੀ ਹਦਾਇਤਾਂ

Dr. Adarshpal Kaur, Health, Civil Surgeon Mohali

Web Admin

Web Admin

5 Dariya News

ਐਸ.ਏ.ਐਸ. ਨਗਰ , 10 Aug 2022

Last updated on: Aug 10, 2022, 00:00 IST

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਕੀਤੀ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਹਦਾਇਤਾਂ ਦਿਤੀਆਂ। ਡੇਂਗੂ, ਮਲੇਰੀਆ, ਚਿਕਨਗੁਨੀਆ ਸਮੇਤ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੇਂਗੂ ਬੁਖ਼ਾਰ ਦੇ ਕੇਸ ਬਹੁਤ ਘੱਟ ਹਨ ਪਰ ਫਿਰ ਵੀ ਚੌਕਸੀ ਬਹੁਤ ਜ਼ਰੂਰੀ ਹੈ। ਡਾ. ਆਦਰਸ਼ਪਾਲ ਕੌਰ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਅਧੀਨ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸਰਕਾਰੀ ਸਿਹਤ ਸੰਸਥਾ ਵਿਚ ਤਿਰੰਗਾ ਲਹਿਰਾਉਣ ਲਈ ਵੀ ਆਖਿਆ। 15 ਅਗੱਸਤ ਤੋਂ ਸ਼ੁਰੂ ਹੋ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿਚ 15 ਅਗੱਸਤ ਨੂੰ 14 ਕਲੀਨਿਕ ਸ਼ੁਰੂ ਹੋ ਰਹੇ ਹਨ ਅਤੇ ਸਬੰਧਤ ਸੀਨੀਅਰ ਅਧਿਕਾਰੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਇਹ ਕਲੀਨਿਕ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੋਣ ਅਤੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।   

ਸਿਵਲ ਸਰਜਨ ਨੇ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਦਾ ਮੁਖੀ ਇਹ ਵੀ ਯਕੀਨੀ ਬਣਾਏ ਕਿ ਸਰਕਾਰੀ ਸਿਹਤ ਸੰਥਥਾ ਵਿਚ ਜਾਂਚ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। 

ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ, ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੇ ਤੌਰ  ’ਤੇ ਡੀਲ ਕਰਨ ਵਾਲੇ ਮੁਲਾਜ਼ਮ ਡਿਊਟੀ ਸਮੇਂ ਅਪਣੀ ਸੀਟ’ਤੇ ਮੌਜੂਦ ਰਹਿਣ ਅਤੇ ਕਿਸੇ ਵੀ ਸਿਹਤ ਸੰਸਥਾ ਵਿਚ ਭ੍ਰਿਸ਼ਟਾਚਾਰ ਜਾਂ ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਜਾਵੇਗੀ।

‘ਕੋਰੋਨਾ’ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦੀ ਮੁਹਿੰਮ ਨੂੰ ਸਫ਼ਲਤਾ ਨਾਲ ਚਲਾਉਣ ਲਈ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵਿਸ਼ੇਸ਼ ਤੌਰ ’ਤੇ ਸਿਹਤ ਵਿਭਾਗ ਲਈ ਵੱਡੀ ਚੁਣੌਤੀ ਬਣੀ ਹੋਈ ਹੈ ਪਰ ਹਾਲੇ ਵੀ ਇਹ ਬਿਮਾਰੀ ਖ਼ਤਮ ਨਹੀਂ ਹੋਈ।ਤਿਉਹਾਰਾਂ ਦੇ ਸਨਮੁਖ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਬਿਮਾਰੀ ਤੋਂ ਬਚਾਅ ਲਈ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਜਿਹੇ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਨਾਲ-ਨਾਲ ਹਰ ਲਾਭਪਾਤਰੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ। 

ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ, ਐਪੀਡੀਮੋਲੋਜਿਸਟ ਡਾ.ਹਰਮਨਦੀਪ ਕੌਰ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Dr. Adarshpal Kaur , Health , Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD