Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ ਯਕੀਨੀ ਬਣਾਇਆ ਜਾਵੇ : ਸੰਦੀਪ ਹੰਸ

ਜ਼ਿਲ੍ਹਾ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Aug 2022

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨਵਾਇਰਮੈਂਟ ਕਮੇਟੀ ਦੀ ਕੀਤੀ ਮੀਟਿੰਗ ਦੌਰਾਨ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਡੋਰ-ਟੂ-ਡੋਰ ਕੁਲੈਕਸ਼ਨ ਸੁਚਾਰੂ ਢੰਗ ਨਾਲ ਕੀਤੀ ਜਾਵੇ, ਉਥੇ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਸ਼੍ਰੀ ਹਰਬੰਸ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸ਼ਿਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਠਾ ਕਰਨ ਤੋਂ ਇਲਾਵਾ ਇਸ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੇ ਨਾਲ-ਨਾਲ ਚਲਾਨ ਕਰਨੇ ਵੀ ਯਕੀਨੀ ਬਣਾਏ ਜਾਣ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਕਰ ਰਹੇ ਸਿੰਗਲ ਯੂਜ਼ ਪਲਾਸਟਿਕ ਨੂੰ ਠੱਲ੍ਹ ਪਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਜਾਗਰੂਕਤਾ ਲਈ ਕਾਰਜਸਾਧਕ ਅਫ਼ਸਰ ਆਪਣੇ ਏਰੀਏ ਨਾਲ ਸਬੰਧਤ ਵੱਖ-ਵੱਖ ਵਪਾਰ ਮੰਡਲਾਂ ਅਤੇ ਐਨ.ਜੀ.ਓਜ਼ ਆਦਿ ਨਾਲ ਮੀਟਿੰਗਾਂ ਵੀ ਕਰਨ, ਤਾਂ ਜੋ ਸਾਂਝੇ ਉਪਰਾਲਿਆਂ ਨਾਲ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਠਾ ਕਰਨ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਵੀ ਵੱਖਰਾ ਇਕੱਠਾ ਕਰਕੇ ਰੱਖਿਆ ਜਾਵੇ।

  ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਮੀਟਿੰਗ ਦੌਰਾਨ ਉਨ੍ਹਾਂ ਜਿਥੇ ਕਾਰਜਸਾਧਕ ਅਫ਼ਸਰਾਂ ਨੂੰ ਡਰੇਨਾਂ ਅਤੇ ਨਾਲਿਆਂ ਨੇੜੇ ਸਫ਼ਾਈ ਬਰਕਰਾਰ ਰੱਖਣ ਦੀ ਹਦਾਇਤ ਕੀਤੀ, ਉਥੇ ਸੀਵਰੇਜ਼ ਟਰੀਟਮੈਂਟ ਪਲਾਂਟਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD