Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਪੱਲੇਦਾਰ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਨਾਲ ਮੀਟਿੰਗ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lal Chand, Lal Chand Kataruchak

Web Admin

Web Admin

5 Dariya News

ਚੰਡੀਗੜ੍ਹ , 10 Aug 2022

Last updated on: Aug 10, 2022, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੱਲੇਦਾਰ ਮਜ਼ਦੂਰਾਂ ਨੂੰ ਯਕੀਨ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਬਣਦਾ ਹੱਕ ਦਿਵਾਉਣ ਅਤੇ ਉਨ੍ਹਾਂ ਨਾਲ ਹੁੰਦੇ ਕਿਸੇ ਵੀ ਕਿਸਮ ਦੇ ਧੱਕੇ ਨੂੰ ਰੋਕਣ ਲਈ ਵਚਨਬੱਧ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਪੱਲੇਦਾਰ ਯੂਨੀਅਨਾਂ ਨਾਲ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਅਤੇ ਪੱਲੇਦਾਰ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।

 ਇਸ ਦੌਰਾਨ ਯੂਨੀਅਨਾਂ ਆਗੂਆਂ ਵੱਲੋਂ ਪੱਲੇਦਾਰ ਮਜ਼ਦੂਰਾਂ ਨੂੰ ਠੇਕੇਦਾਰੀ ਪ੍ਰਣਾਲੀ ਤੋਂ ਮੁਕਤੀ ਦਿਵਾਉਣ ਦੀ ਕੀਤੀ ਗਈ ਮੰਗ ‘ਤੇ ਸ. ਚੀਮਾ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਆਉਂਦੇ ਖਰੀਦ ਸੀਜਣ ਵਾਸਤੇ ਠੇਕੇਦਾਰ ਦੀ ਜਗ੍ਹਾ ਖੁਦ ਟੈਂਡਰ ਕਰਨ ਦਾ ਸੁਝਾਅ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ਕਿਰਤ ਵਿਭਾਗ ਨਾਲ ਮੀਟਿੰਗ ਕਰਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਸ ਟੈਂਡਰਿੰਗ ਪ੍ਰਕ੍ਰਿਆ ਵਿੱਚ ਪੱਲੇਦਾਰ ਮਜ਼ਦੂਰਾਂ ਨਾਲ ਸਬੰਧਤ ਵਰਕਰ ਮੈਨੇਜਮੈਂਟ ਕਮੇਟੀਆਂ ਤੋਂ ਇਲਾਵਾ ਹੋਰ ਕੋਈ ਹਿੱਸਾ ਨਾ ਲੈ ਸਕੇ। 

ਵਿੱਤ ਮੰਤਰੀ ਨੇ ਯੂਨੀਅਨ ਵੱਲੋਂ ਪੇਸ਼ ਕੀਤੇ ਮੰਗ ਪੱਤਰ ਦੀ ਇੱਕ-ਇੱਕ ਮੰਗ ਨੂੰ ਗੌਰ ਨਾਲ ਵਾਚਦਿਆਂ ਇਹ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲਾ ਹਰ ਉਹ ਕਦਮ ਪੁੱਟਿਆ ਜਾਵੇਗਾ ਜਿਸ ਨਾਲ ਪੱਲੇਦਾਰ ਮਜ਼ਦੂਰ ਵੀ ਸੂਬੇ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਵ ਦੇ ਲਾਹੇਵੰਦ ਬਣ ਸਕਣ।ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਆਮ ਲੋਕਾਂ ਦੇ ਹਿਤ ਵਿੱਚ ਸਰਕਾਰੀ ਕੰਮਕਾਜ ਦੀ ਪ੍ਰਣਾਲੀ ਨੂੰ ਸੁਧਾਰਨ ਲਈ ਕੰਮ ਆਰੰਭ ਕਰ ਦਿੱਤੇ ਹਨ ਅਤੇ ਪਹਿਲੇ ਚਾਰ ਮਹੀਨਿਆਂ ਦੌਰਾਨ ਹੀ ਨਵੀਂ ਮਿਲਿੰਗ ਨੀਤੀ ਲਿਆਉਣ ਸਮੇਤ ਅਨੇਕਾਂ ਅਜਿਹੇ ਕਦਮ ਪੁੱਟੇ ਹਨ। 

ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਆਗੂਆਂ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਵੱਲੋਂ ਪੱਲ਼ੇਦਾਰ ਮਜ਼ਦੂਰਾਂ ਨਾਲ ਸਬੰਧਤ ਮਸਲੇ ਪਹਿਲਾਂ ਤੋਂ ਹੀ ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਸਾਹਮਣੇ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਹੋਰ ਮੁੱਦਿਆਂ ਬਾਰੇ ਵੀ ਉਹ ਕੇਂਦਰੀ ਮੰਤਰੀ ਨਾਲ ਜਲਦੀ ਹੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਜੋਰ-ਸ਼ੋਰ ਨਾਲ ਮੁੱਦਾ ਉਠਾਉਣਗੇ।

ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਘਣਸ਼ਾਮ ਥੋਰੀ ਅਤੇ ਫੂਡ ਗਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ, ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ, ਐਫਸੀਆਈ ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ (ਏਟਕ), ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ, ਫੂਡ ਹੈਂਡਲਿੰਗ ਵਰਕਰਜ਼ ਯੂਨੀਅਨ, ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।     

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lal Chand , Lal Chand Kataruchak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD