Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਨੌਜਵਾਨੀ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦਾ ਰਾਜ ਪੱਧਰੀ ਮੇਲਾ ਧੂਮਧਾਮ ਨਾਲ ਮਨਾਇਆ

ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਤੀਆਂ ਦੇ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ, ਮੁੱਖ ਮੰਤਰੀ ਦੇ ਭੈਣ ਜੀ ਸ੍ਰੀਮਤੀ ਮਨਪ੍ਰੀਤ ਕੌਰ ਨੇ ਵੀ ਭਰੀ ਹਾਜ਼ਰੀ

AAP, Aam Aadmi Party, Aam Aadmi Party Punjab, AAP Punjab, NIPER Institute, State Level Teej Function, Dr. Gurpreet Kaur

Web Admin

Web Admin

5 Dariya News

ਐਸ.ਏ.ਐਸ. ਨਗਰ , 10 Aug 2022

Last updated on: Aug 10, 2022, 00:00 IST

ਔਰਤਾਂ ਦੇ ਰਿਵਾਇਤੀ ਤਿਉਹਾਰ “ਤੀਆਂ” ਨੂੰ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ “ਤੀਆਂ” ਦਾ ਮੇਲਾ ਮੋਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰੀ ਭਰੀ ਗਈ ।

ਜਦਕਿ ਮੁੱਖ ਮੰਤਰੀ ਦੇ ਭੈਣ ਸ੍ਰੀਮਤੀ ਮਨਪ੍ਰੀਤ ਕੌਰ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਇੰਦਰਬੀਰ ਸਿੰਘ ਨਿੱਝਰ, ਸ੍ਰੀ ਹਰਭਜਨ ਸਿੰਘ ਈ.ਟੀ.ਓ. , ਸ੍ਰੀ ਬ੍ਰਹਮ ਸ਼ੰਕਰ, ਸ੍ਰੀ ਚੇਤਨ ਸਿੰਘ ਜੋੜਾਮਾਜਰਾ ਵੀ ਆਪਣੇ ਪਰਿਵਾਰ ਸਮੇਤ ਇਸ ਤੀਆਂ ਦੇ ਮੇਲੇ ਵਿੱਚ ਹਾਜ਼ਰ ਰਹੇ। ਮੇਲੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ , ਵਿਧਾਇਕਾਂ ਦੇ ਨਾਲ-ਨਾਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ , ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ, ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਦੀਆਂ ਧਰਮਪਤਨੀਆਂ ਵੀ ਉਚੇਚੇ ਤੌਰ ਹਾਜ਼ਰ ਹੋਈਆਂ। 

ਕਲਾਕਾਰ ਅਤੇ ਐਮ.ਐਲ.ਏ. ਸ੍ਰੀ ਬਲਕਾਰ ਸਿੱਧੂ ਨੇ ਵੀ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਹਾਜ਼ਰੀ ਭਰੀ।ਫੋਕਲੋਰ ਫੈਟਰਨਿਟੀ ਫੈਂਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਰਾਜ ਪੱਧਰੀ ਮੇਲੇ ਵਿੱਚ ਬਣਾਇਆ ਤੀਆਂ ਦਾ ਪਿੜ ਖਾਸ ਖਿੱਚ ਦਾ ਕੇਂਦਰ ਰਿਹਾ ਜਿਸ ਵਿੱਚ ਪੰਜਾਬ , ਪੰਜਾਬ ਵਿਰਾਸਤ ਤੇ ਸੱਭਿਆਚਾਰ ਦੀਆਂ ਵੰਨਗੀਆਂ ਜਿਵੇਂ ਪੀਘਾਂ ਪਾਈਆਂ ਗਈਆਂ, ਮੁਟਿਆਰਾਂ ਵੱਲੋਂ ਗੀਟੇ ਖੇਡੇ ਗਏ, ਕਿਕਲੀ ਪਾਈ ਗਈ, ਭੱਠੀ ਤੋਂ ਖਿੱਲਾਂ ਬਨਾਉਣ ਦੀ ਪੇਸ਼ਕਾਰੀ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਲੋ ਪੰਜਾਬੀ ਵਿਰਾਸਤ ਨੂੰ ਰੂਪਮਾਨ ਕਰਦੀਆਂ ਵਸਤਾਂ ਦੀਆਂ ਵੱਖ ਵੱਖ ਸਟਾਲਾਂ ਰਾਹੀਂ ਪ੍ਰਦਰਸ਼ਨੀਆਂ ਲਗਾਈਆਂ ਗਈਆ। 

ਮੇਲੇ ਦੇ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਵਲੋਂ ਤੀਆਂ ਦੇ ਲੱਗੇ ਇਸ ਪੀੜ ਦਾ ਬਹੁਤ ਹੀ ਚਾਅ ਤੇ ਰੀਝ ਨਾਲ ਗੇੜਾ ਕੱਢਿਆ ਗਿਆ ਅਤੇ ਉਨ੍ਹਾਂ ਵਲੋਂ ਕੁੜੀਆਂ ਨਾਲ ਪੀਘ ਵੀ ਝੂਟੀ ਗਈ। ਡਾ. ਗੁਰਪ੍ਰੀਤ ਕੌਰ ਵੱਲੋਂ ਇਸ ਮੌਕੇ ਕਿਹਾ ਗਿਆ ਕਿ ਪੰਜਾਬ ਦਾ ਸਭਿਆਚਾਰ ਬਹੁਤ ਅਮੀਰ ਹੈ ਅਤੇ ਸਾਡੇ ਸਭਨਾਂ ਦਾ ਫਰਜ਼ ਬਣਦਾ ਹੈ ਕਿ ਨਵੀ ਪੀੜ੍ਹੀ ਨੂੰ ਇਸ ਦੇ ਰੂਬਰੂ ਕਰਵਾਈਏ ਜਦਕਿ ਵਿਸ਼ੇਸ਼ ਮਹਿਮਾਨ ਕੈਬਿਨਟ ਡਾ.ਬਲਜੀਤ ਕੌਰ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਵਿਭਾਗ ਵਲੋਂ ਲੜਕੀਆਂ ਦੇ ਸਰਭਪੱਖੀ ਵਿਕਾਸ ਲਈ ਸਕੀਮਾਂ ਜ਼ਮੀਨੀ ਪੱਧਰ ਤੇ ਲਾਗੂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਜਿਹੇ ਉੁਪਰਾਲੇ ਭਵਿੱਖ ਵਿੱਚ ਵੀ ਕਰਦੀ ਰਹੇਗੀ।ਇਸ ਮਗਰੋਂ ਫੋਕਲੋਰ ਫੈਟਰਨਿਟੀ ਫੈਂਡਰੇਸ਼ਨ ਦੇ ਪ੍ਰਧਾਨ ਸ੍ਰੀ ਦਵਿੰਦਰ ਸਿੰਘ ਜੁਗਨੀ ਦੀ ਰਹਿਨੁਮਾਈ ਹੇਠ ਕਲਾਕਾਰਾਂ ਵਲੋਂ ਨਾਈਪਰ ਇੰਸਟੀਚਿਊਟ ਦੇ ਆਡੀਟੋਰੀਅਮ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਮੀਰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਕਲਾਕਾਰਾਂ ਨੇ ਰਵਾਇਤੀ ਪਹਿਰਾਵੇ ਵਿੱਚ ਵੱਖ-ਵੱਖ ਪੰਜਾਬੀ ਲੋਕ ਗੀਤਾਂ, ਗਿੱਧਾ, ਲੁੱਡੀ, ਪੰਜਾਬੀ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ। 

ਸੱਭਿਆਚਾਰਕ ਪ੍ਰੋਗਰਾਮ ਦਾ ਸੰਚਾਲਕ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੀ ਐਂਕਰ ਆਰ ਦੀਪ ਰਮਨ ਵੱਲੋਂ ਬਾਖੂਬੀ ਨਿਭਾਈ ਗਈ।

ਸਮਾਗਮ ਦੇ ਆਖੀਰ ਵਿੱਚ ਡਾ.ਗੁਰਪ੍ਰੀਤ ਕੌਰ ਵਲੋਂ ਮੋਮੈਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਡਾ. ਬਲਜੀਤ ਕੌਰ ਵੱਲੋਂ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਨੂੰ ਫੁਲਕਾਰੀ ਭੇਂਟ ਕੀਤੀ ਗਈ । ਸਨਮਾਨ ਸਮਾਰੋਹ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਸੀਮਾ ਜੈਨ ਵਲੋਂ ਡਾ.ਬਲਜੀਤ ਕੌਰ ਅਤੇ ਹੋਰਨਾਂ ਮਹਿਮਾਨਾਂ ਦਾ ਫੁਲਕਾਰੀ ਦੇ ਕੇ ਸਨਮਾਨ ਕੀਤਾ ਗਿਆ।ਇਸ ਮੇਲੇ ਵਿੱਚ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਤੋਂ ਇਲਾਵਾ ਉੱਚ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , NIPER Institute , State Level Teej Function , Dr. Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD