Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰੀ ( ਕੈਨੇਡਾ) ਵਿੱਚ ਸਿਰਮੌਰ ਪੰਜਾਬੀ ਕਵੀ ਬਾਬਾ ਨਜਮੀ ਦਾ ਲੇਖਕਾਂ ਵੱਲੋਂ ਭਰਪੂਰ ਸੁਆਗਤ

ਗੁਰਭਜਨ ਗਿੱਲ ਦੀਆਂ ਤਿੰਨ ਕਿਤਾਬਾਂ ਮੌਕੇ ਤੇ ਭੇਂਟ ਹੋਈਆਂ

Culture, Ludhiana, Gurbhajan Gill, Sirmaur Punjabi poet Baba Najmi

Web Admin

Web Admin

5 Dariya News

ਲੁਧਿਆਣਾ , 11 Aug 2022

Last updated on: Aug 11, 2022, 00:00 IST

ਪਾਕਿਸਤਾਨ ਦੇ ਸ਼ਹਿਰ ਲਾਹੌਰ ਵੱਸਦੇ ਪੰਜਾਬੀ ਜ਼ਬਾਨ ਦੇ ਮਹਾਨ ਲੋਕ ਕਵੀ ਬਾਬਾ ਨਜਮੀ ਦੇ ਕੈਨੇਡਾ ਦੌਰੇ ਦੇ ਬ੍ਰਿਟਿਸ਼ ਕੋਲੰਬੀਆ  ਵਿੱਚ ਪਹਿਲੇ ਪੜਾਅ ਸਰੀ ਵਿੱਚ ਪੰਜਾਬੀ ਲੇਖਕਾਂ ਸੁਰਜੀਤ ਮਾਧੋਪੁਰੀ, ਸੰਤੋਖ ਸਿੰਘ ਮੰਢੇਰ ਤੇ ਪ੍ਰਿਤਪਾਲ ਸਿੰਘ ਗਿੱਲ ਵੱਲੋਂ ਭਰਪੂਰ ਸੁਆਗਤ ਕੀਤਾ ਗਿਆ। ਬਾਬਾ ਨਜਮੀ ਦੇ ਸੁਆਗਤ ਵਿੱਚ ਅੱਜ  ਸੁਰਜੀਤ ਮਾਧੋਪੁਰੀ ਦੇ ਦਫ਼ਤਰ ਵਿੱਚ ਇਕੱਤਰਤਾ ਕੀਤੀ ਗਈ ਜਿਸ ਵਿੱਚ ਪ੍ਰਸਿੱਧ ਲੇਖਕ ਤੇ ਸਭਿਆਰਕ ਹਸਤੀ ਇਕਬਾਲ ਮਾਹਲ ਵੀ ਟੋਰੰਟੋ ਤੋਂ ਪੁੱਜੇ। 

ਗੁਰਭਜਨ ਗਿੱਲ ਦੀਆਂ ਕਾਵਿ ਪੁਸਤਕਾਂ ਮਿਰਗਾਵਲੀ, ਸੁਰਤਾਲ ਤੇ ਪਿੱਪਲ ਪੱਤੀਆਂ ਸੁਰਜੀਤ ਮਾਧੋਪੁਰੀ, ਪ੍ਰਿਤਪਾਲ ਗਿੱਲ ਤੇ ਹੋਰ ਲੇਖਕਾਂ ਨੇ ਬਾਬਾ ਨਜਮੀ ਤੇ ਇਕਬਾਲ ਮਾਹਲ ਨੂੰ ਭੇਂਟ ਕੀਤੀਆਂ। ਬਾਬਾ ਨਜਮੀ ਜੀ ਨੇ ਇਸ ਮੌਕੇ ਕਿਹਾ ਕਿ ਗੁਰਭਜਨ ਗਿੱਲ ਤੇ ਮੈ ਸਾਂਝੀ ਬੁੱਕਲ ਦੇ ਭਾਈਵਾਲ ਹਾਂ ਜੋ ਵਿਸ਼ਵ ਅਮਨ ਦੇ ਨਾਲ ਨਾਲ ਲੋਕਤਾ ਦੀ ਪੀੜ ਨੂੰ ਘਟਾਉਣ ਲਈ ਕਲਮ ਦੀ ਵਰਤੋਂ ਕਰਦੇ ਹਾਂ। 

ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ  13 ਅਗਸਤ ,2022 ਦਿਨ ਸਨਿੱਚਰਵਾਰ ,ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 ਸਟ੍ਰੀਟ) ਸਰੀ ਵਿਖੇ ਬਾਬਾ ਨਜਮੀ ਦਾ ਰੂ ਬ ਰੂ ਕਰਵਾਇਆ ਜਾ ਰਿਹਾ ਹੈ ,ਜਿਸ ਵਿੱਚ ਉਹ ਆਪਣੀਆਂ ਨਜ਼ਮਾਂ ਨਾਲ ਹਾਜ਼ਰ ਹੋਣਗੇ। ਇਸ ਮੌਕੇ  ਇਕਬਾਲ ਮਾਹਲ ਟੋਰਾਂਟੋ ਵਿਸ਼ੇਸ਼ ਮਹਿਮਾਨ ਹੋਣਗੇ । ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਖੁੱਲਾ ਸੱਦਾ ਦਿੱਤਾ ਗਿਆ ਹੈ।

 

Tags: Culture , Ludhiana , Gurbhajan Gill , Sirmaur Punjabi poet Baba Najmi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD