Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਵਜੋਂ ਅਹੁਦਾ ਸੰਭਾਲਿਆ

Dr. Karanjit Singh Gill, Chief Agriculture Officer Moga

Web Admin

Web Admin

5 Dariya News

ਮੋਗਾ , 11 Aug 2022

Last updated on: Aug 11, 2022, 00:00 IST

ਡਾ. ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਅਹੁਦਾ ਸੰਭਾਲਣ ਸਮੇਂ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ। ਸਮੂਹ ਸਟਾਫ਼ ਨੂੰ ਉਨ੍ਹਾਂ ਟੀਮ ਦੀ ਤਰ੍ਹਾਂ ਕੰਮ ਕਰਕੇ  ਕਿਸਾਨਾਂ ਨੂੰ ਸੁਚੱਜੇ ਤਰੀਕੇ ਨਾਲ ਖੇਤੀਬਾੜੀ ਸਕੀਮਾਂ ਦਾ ਲਾਹਾ ਦਿਵਾਉਣ ਅਤੇ ਸਮੇਂ-ਸਮੇਂ 'ਤੇ ਸੀਜ਼ਨਲ ਜਾਗਰੂਕਤਾ ਗਤੀਵਿਧੀਆਂ ਚਾਲੂ ਰੱਖਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉੋਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ।  

ਇਸ ਸਮੇਂ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ: ਜਸਵਿੰਦਰ ਸਿੰਘ, ਖੇਤੀਬਾੜੀ ਅਫਸਰ (ਸਦਰਮੁਕਾਮ) ਡਾ: ਸੁਖਰਾਜ ਕੌਰ ਮੋਗਾ,  ਖੇਤੀਬਾੜੀ ਅਫਸਰ ਕੋਟ ਈਸੇ ਖਾਂ ਡਾ: ਗੁਰਬਾਜ ਸਿੰਘ, ਖੇਤੀਬਾੜੀ ਅਫਸਰ ਨਿਹਾਲ ਸਿੰਘ ਵਾਲਾ ਡਾ: ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ: ਨਵਦੀਪ ਸਿੰਘ ਬਾਘਾਪੁਰਾਣਾ, ਖੇਤੀ ਵਿਕਾਸ ਅਫਸਰ ਡਾ: ਗੁਰਮਿੰਦਰ ਸਿੰਘ, ਡਾ: ਧਰਮਵੀਰ ਸਿੰਘ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

 

Tags: Dr. Karanjit Singh Gill , Chief Agriculture Officer Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD