Saturday, 18 May 2024

 

 

ਖ਼ਾਸ ਖਬਰਾਂ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ

 

ਪਰਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ 81 ਕਲੱਸਟਰ ਅਫ਼ਸਰ ਅਤੇ 193 ਨੋਡਲ ਅਫ਼ਸਰ ਨਿਯੁਕਤ : ਸੰਦੀਪ ਹੰਸ

ਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 11 Aug 2022

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਉਣੀ ਦੀ ਝੋਨੇ ਦੀ ਫ਼ਸਲ ਦੀ ਰਹਿੰਦ-ਖੂਹੰਦ ਦਾ ਅਗਾਉਂ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ, ਜਿਸ ਵਿਚ ਕਿਸਾਨਾਂ ਵਲੋਂ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੇ ਐਕਸ਼ਨ ਪਲਾਨ ਅਨੁਸਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 1413 ਪਿੰਡਾਂ ਵਿਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਫੈਲਾਉਣ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ 81 ਕਲੱਸਟਰ ਅਫ਼ਸਰ ਅਤੇ 193 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਲਈ ਦਿੱਤੀ ਗਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ, ਤਾਂ ਜੋ ਖੇਤਾਂ ਵਿਚ ਹੀ ਫ਼ਸਲ ਦੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਬੇਲਰ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ’ਤੇ ਕਿਸਾਨਾਂ ਨੂੰ ਉਪਲਬੱਧ ਕਰਵਾਈ ਮਸ਼ੀਨਰੀ, ਬਾਇਓਮਾਸ ਪਲਾਂਟ ਅਤੇ ਗੱਤਾ ਫੈਕਟਰੀਆਂ ਵਲੋਂ ਖਰੀਦੀ ਜਾਂਦੀ ਪਰਾਲੀ ਸਬੰਧੀ ਵੀ ਕਿਸਾਨਾਂ ਅੰਦਰ ਜਾਗਰੂਕਤਾ ਫੈਲਾਈ ਜਾਵੇ।

ਮੀਟਿੰਗ ਦੌਰਾਨ ਸ੍ਰੀ ਸੰਦੀਪ ਹੰਸ ਨੇ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾਣ ਵਾਲੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਜ਼ਮੀਨ ਵਿਚ ਹੀ ਪ੍ਰਬੰਧਨ ਕਰਨ ਲਈ ਕਸਟਮ ਹਾਇਰਰਿੰਗ ਸੈਂਟਰਾਂ ਕੋਲ ਆਧੁਨਿਕ ਮਸ਼ੀਨਰੀ ਉਪਲਬਧ ਹੈ, ਜਿਸ ਸਬੰਧੀ ਕੋਈ ਵੀ ਜਾਣਕਾਰੀ ਆਪਣੇ ਨੇੜਲੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD