Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੇਅਰ ਜੀਤੀ ਸਿੱਧੂ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਨਗਰ ਨਿਗਮ ਦੇ ਸਟਾਫ ਨੂੰ ਤਿਰੰਗੇ ਝੰਡੇ ਭੇਂਟ ਕੀਤੇ

ਮੇਅਰ ਨੇ ਮੁਹਾਲੀ ਦੇ ਵਸਨੀਕਾਂ ਨੂੰ ਆਪਣੇ ਘਰਾਂ ਤੇ ਰਾਸ਼ਟਰੀ ਤਿਰੰਗਾ ਝੰਡਾ ਲਗਾਉਣ ਦੀ ਕੀਤੀ ਬੇਨਤੀ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar, Azadi Ka Amrit Mahotsav, 75th Anniversary of Indian Independence, 75th years of Independence, Har ghar Tiranga

Web Admin

Web Admin

5 Dariya News

ਮੁਹਾਲੀ , 12 Aug 2022

Last updated on: Aug 12, 2022, 00:00 IST

"ਆਜਾਦੀ ਦਾ ਅੰਮ੍ਰਿਤ ਮਹਾਂਉਤਸਵ"  ਹਰ ਘਰ ਤਿਰੰਗਾ ਮੁਹਿੰਮ  ਦੇ ਤਹਿਤ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮੁਹਾਲੀ ਨਗਰ ਨਿਗਮ ਦੇ ਸਟਾਫ ਨੂੰ ਤਿਰੰਗੇ ਝੰਡੇ ਭੇਟ ਕੀਤੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਸੋਮਲ,  ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਜਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਹਰ ਘਰ ਤਿਰੰਗਾ ਮੁਹਿੰਮ  ਦਾ ਮੁੱਖ ਮਕਸਦ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ ਤੇ ਆਜ਼ਾਦੀ ਦੇ ਜਸ਼ਨਾਂ ਦੀ ਘੜੀ ਅਧੀਨ ਭਾਰਤ ਵਰਸ਼ ਦੇ ਨਾਗਰਿਕਾਂ ਨੂੰ ਘਰ-ਘਰ ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਉਤਸ਼ਾਹਿਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ  ਲੋਕਾਂ ਦੇ ਦਿਲਾਂ ਵਿੱਚ ਦੇਸ਼ ਭਗਤੀ ਪੈਦਾ ਕਰਨਾ ਅਤੇ ਆਜਾਦੀ ਲਈ ਸ਼ਹੀਦ ਹੋਏ ਸੂਰਵੀਰਾਂ ਪ੍ਰਤੀ ਸ਼ਰਧਾਭਾਵ ਪੈਦਾ ਕਰਨਾ ਹੈ। ਉਨ੍ਹਾਂ ਮੁਹਾਲੀ ਦੇ ਸਮੂਹ ਵਸਨੀਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਘਰਾਂ ਤੇ ਰਾਸ਼ਟਰੀ ਤਿਰੰਗਾ ਝੰਡਾ ਲਗਾਉਣ  ਤਾਂ ਜੋ ਇਹ ਮੁਹਿੰਮ ਪੂਰੀ ਤਰ੍ਹਾਂ ਸਫਲ ਹੋ ਸਕੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧਵਾਂ ਵਾਤਾਵਰਣ ਦੀ ਸੁਰੱਖਿਆ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਮਾਲੀ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ। ਇਸ ਦੇ ਨਾਲ ਨਾਲ ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਪੌਲੀਥੀਨ ਦੇ ਲਿਫ਼ਾਫਿਆਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਅਪੀਲ ਕਰਦਿਆਂ ਮਾਲਵੇ ਦੇ ਲੋਕਾਂ ਨੇ ਨਗਰ ਨਿਗਮ ਨਾਲ  ਉਨ੍ਹਾਂ ਸਹਿਯੋਗ ਕਰਨ ਦੀ ਬੇਨਤੀ ਕੀਤੀ।

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰਾਸ਼ਟਰਪਤੀ ਦਾ ਗੀਤ ਪੇਸ਼ ਕੀਤਾ ਗਿਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ ਬੱਚਿਆਂ ਨੂੰ ਤਿਰੰਗੇ ਦੇ ਰੰਗਾਂ ਵਾਲੀਆਂ ਪਤੰਗਾਂ  ਵੀ ਭੇਟ ਕੀਤੀਆਂ। ਇਸ ਮੌਕੇ ਸਮੂਹ ਹਾਜ਼ਰ ਵਿਅਕਤੀਆਂ ਵੱਲੋਂ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ। ਇਸ ਮੌਕੇ ਦਮਨਦੀਪ ਕੌਰ ਜੁਆਇੰਟ  ਕਮਿਸ਼ਨਰ, ਵਰਿੰਦਰ ਜੈਨ ਸਹਾਇਕ ਕਮਿਸ਼ਨਰ, ਨਰੇਸ਼ ਬੱਤਾ ਐੱਸ ਈ, ਨਗਰ ਨਿਗਮ ਦੇ ਸਾਥੀ ਕੌਂਸਲਰ ਅਤੇ ਸਮੂਹ ਸਟਾਫ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Azadi Ka Amrit Mahotsav , 75th Anniversary of Indian Independence , 75th years of Independence , Har ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD