Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਜੋਤ ਬੈਂਸ ਨੇ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ 'ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਕਿਹਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 12 Aug 2022

Last updated on: Aug 12, 2022, 00:00 IST

ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ-ਤੇ-ਸਿਹਤ' ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਉਪਲਬਧ ਫੰਡਾਂ ਦੀ ਵਰਤੋਂ ਕਰਦਿਆਂ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਚੰਡੀਗੜ੍ਹ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਦਿਆਂ ਬੈਂਸ ਨੇ ਕਿਹਾ ਕਿ ਸਾਡਾ ਮਨੋਰਥ ਸਪੱਸ਼ਟ ਹੈ, ਜੇਕਰ ਅਸੀਂ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਲੌਜਿਸਟਿਕਸ ਮੁਹੱਈਆ ਕਰਵਾਉਂਦੇ ਹਾਂ ਤਾਂ ਇਹ ਉਭਰਦੇ ਖਿਡਾਰੀ ਸਿਤਾਰੇ ਬਣ ਜਾਣਗੇ। 

ਇਸ ਮੰਤਵ ਲਈ ਲੋੜੀਂਦਾ ਫੰਡ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਇਹ ਪ੍ਰਮੁੱਖ ਪ੍ਰੋਗਰਾਮ ਆਨੰਦਪੁਰ ਸਾਹਿਬ  ਤੋਂ ਸ਼ੁਰੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਹਿਲੇ ਪੜਾਅ ਵਿੱਚ ਅਨੰਦਪੁਰ ਸਾਹਿਬ ਹਲਕੇ ਦੇ 25 ਪਿੰਡਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਸੀਂ ਡਿਜ਼ਾਇਨ 'ਤੇ ਕੰਮ ਕਰ ਰਹੇ ਹਾਂ ਅਤੇ ਇਨ੍ਹਾਂ ਸਟੇਡੀਅਮਾਂ ਨੂੰ ਸਿੰਥੈਟਿਕ ਟਰੈਕ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਤਿਆਰ ਕਰਨ ਦੀ ਯੋਜਨਾ ਲਗਭਗ ਤਿਆਰ ਹੈ।

ਸ੍ਰੀ ਬੈਂਸ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ ਦੌਰਾਨ ਸੂਬੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਸਾਡਾ ਉਦੇਸ਼ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਸ਼ਾਨ ਨੂੰ ਬਹਾਲ ਕਰਨਾ ਹੈ ਕਿਉਂਕਿ ਹਰਿਆਣਾ ਵਰਗੇ ਗੁਆਂਢੀ ਸੂਬਿਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਾਡੇ ਤੋਂ ਬਹੁਤ ਉੱਚਾ ਮੁਕਾਮ ਹਾਸਲ ਕੀਤਾ ਹੈ। ਪਿਛਲੀਆਂ ਸਰਕਾਰਾਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਸ ਸਮੇਂ ਦੀਆਂ ਸਰਕਾਰਾਂ ਦੇ ਲਾਪਰਵਾਹੀ ਕਾਰਨ ਪੰਜਾਬ ਦੇ ਖਿਡਾਰੀਆਂ ਆਪਣਾ ਨਾਂ ਚਮਕਾਉਣ ਵਿੱਚ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕੇ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨੂੰ ਬੁਨਿਆਦੀ ਢਾਂਚਾਗਤ ਜ਼ਰੂਰਤਾਂ ਤੋਂ ਇਲਾਵਾ ਸਾਰੀਆਂ ਬੁਨਿਆਦੀ ਅਤੇ ਵਿਸ਼ਵ ਪੱਧਰੀ ਕੋਚਿੰਗ ਸਹੂਲਤਾਂ ਮੁਹੱਈਆ ਕਰਵਾਏਗੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD