Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ : ਮੀਤ ਹੇਅਰ

ਖੇਡ ਮੰਤਰੀ ਨੇ ਲੰਡਨ ਓਲੰਪਿਕਸ ਦੇ ਸੋਨ ਤਮਗਾ ਜਿੱਤਣ ਦੀ 74ਵੀਂ ਵਰ੍ਹੇਗੰਢ ਮਹਾਨ ਹਾਕੀ ਖਿਡਾਰੀ ਦੇ ਪਰਿਵਾਰ ਨਾਲ ਸਾਂਝੀ ਕੀਤੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Balbir Singh

Web Admin

Web Admin

5 Dariya News

ਚੰਡੀਗੜ੍ਹ , 12 Aug 2022

Last updated on: Aug 12, 2022, 00:00 IST

ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸਮੁੱਚਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੰਡਨ ਓਲੰਪਿਕ ਖੇਡਾਂ 1948 ਵਿੱਚ ਭਾਰਤੀ ਹਾਕੀ ਟੀਮ ਵੱਲੋਂ ਜਿੱਤੇ ਸੋਨ ਤਮਗਾ ਦੀ 74ਵੀਂ ਵਰ੍ਹੇਗੰਢ ਉਸ ਟੀਮ ਦੇ ਅਹਿਮ ਮੈਂਬਰ ਰਹੇ ਬਲਬੀਰ ਸਿੰਘ ਸੀਨੀਅਰ ਦੇ ਇੱਥੇ ਸੈਕਟਰ 36 ਸਥਿਤ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਗੱਲ ਕਰਦਿਆਂ ਕਹੀ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡਾਂ ਦਾ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਪੰਜਾਬ ਦੇ ਵੱਡੇ ਨਾਮੀਂ ਖਿਡਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਨੌਜਵਾਨਾਂ ਲਈ ਪ੍ਰੇਰਨਾ ਦਾ ਸੋਮਾ ਬਣਾਇਆ ਜਾ ਰਿਹਾ ਹੈ। ਖੇਡ ਵਿਭਾਗ ਖੇਡ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਬੰਧਤ ਖੇਡ ਦੇ ਮਹਾਨ ਖਿਡਾਰੀਆਂ ਦੇ ਨਾਮ ਉੱਤੇ ਟਰਾਫੀਆਂ ਦੇਣ ਉੱਤੇ ਵਿਚਾਰ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਲਈ ਕੇਂਦਰ ਸਰਕਾਰ ਕੋਲ ਸਿਫ਼ਾਰਸ਼ ਕਰਨਗੇ। ਸ੍ਰੀ ਮੀਤ ਹੇਅਰ ਕਿਹਾ ਕਿ 1947 ਵਿੱਚ ਦੇਸ਼ ਦੇ ਆਜ਼ਾਦ ਹੋਣ ਉਪਰੰਤ 1948 ਵਿੱਚ ਲੰਡਨ ਓਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਆਜ਼ਾਦ ਭਾਰਤ ਦੀ ਹਾਕੀ ਟੀਮ ਨੇ ਸੋਨ ਤਮਗਾ ਜਿੱਤਿਆ ਅਤੇ ਪਹਿਲੀ ਵਾਰ ਤਿਰੰਗਾ ਝੰਡਾ ਓਲੰਪਿਕਸ ਵਿੱਚ ਲਹਿਰਾਇਆ ਗਿਆ ਅਤੇ ਉਸ ਦੇਸ਼ ਵਿੱਚ ਲਹਿਰਾਇਆ ਜਿਸ ਨੇ ਭਾਰਤ ਉਤੇ 200 ਸਾਲ ਤੋਂ ਵੱਧ ਰਾਜ ਕੀਤਾ। 

ਬਲਬੀਰ ਸਿੰਘ ਸੀਨੀਅਰ ਦਾ ਇਸ ਜਿੱਤ ਵਿੱਚ ਵੱਡਾ ਯੋਗਦਾਨ ਸੀ ਅਤੇ ਉਸ ਤੋਂ ਬਾਅਦ ਵੀ ਦੋ ਓਲੰਪਿਕਸ ਵਿੱਚ ਸੋਨ ਤਮਗੇ ਜਿੱਤ ਕੇ ਗੋਲਡਨ ਹੈਟ੍ਰਿਕ ਪੂਰੀ ਕੀਤੀ। ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੂੰ ਵਧਾਈ ਦਿੰਦਿਆਂ ਮਹਾਨ ਖਿਡਾਰੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਪਰਿਵਾਰ ਨੂੰ ਦੱਸਿਆ ਕਿ ਅਗਲੇ ਸਾਲ ਲੰਡਨ ਓਲੰਪਿਕਸ ਦੇ ਸੋਨ ਤਮਗੇ ਜਿੱਤਣ ਦੇ 75 ਸਾਲ ਪੂਰੇ ਹੋਣ ਉੱਤੇ ਸਮਾਗਮ ਕਰਵਾਇਆ ਜਾਵੇਗਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Balbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD