Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਨੇ ਸੰਸਕ੍ਰਿਤ ਦਿਵਸ ਮਨਾਇਆ

ਸੰਸਕ੍ਰਿਤ ਵਿਦਵਾਨਾਂ ਨੇ ਕੀਤੀ ਵਿਚਾਰ ਚਰਚਾ ਤੇ ਸੁਣਾਈਆਂ ਕਵਿਤਾਵਾਂ

Culture, Language Department Punjab, Joint Director Dr. Veerpal Kaur, Patiala

Web Admin

Web Admin

5 Dariya News

ਪਟਿਆਲਾ , 12 Aug 2022

Last updated on: Aug 12, 2022, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ 'ਚ ਅੱਜ ਸੰਸਕ੍ਰਿਤ ਦਿਵਸ ਮਨਾਇਆ ਗਿਆ। ਪਬਲਿਕ ਕਾਲਜ ਸਮਾਣਾ ਦੇ ਸਾਬਕਾ ਪ੍ਰਿੰਸੀਪਲ ਡਾ. ਅਰਵਿੰਦ ਮੋਹਨ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਪ੍ਰੋ. ਦੇਵ ਦੱਤ ਭੱਟੀ ਨੇ ਕੀਤੀ। ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਤੇ ਡਾ. ਮਹੇਸ਼ ਚੰਦਰ ਸ਼ਰਮਾ ਗੌਤਮ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। 

ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦੇ ਸੰਸਕ੍ਰਿਤ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਓਮਨਦੀਪ ਸ਼ਰਮਾ ਨੇ ਭਾਰਤੀ ਭਾਸ਼ਾਵਾਂ ਦੀਆਂ ਵਰਤਮਾਨ ਸਮੱਸਿਆਵਾਂ ਅਤੇ ੳਨ੍ਹਾਂ ਦਾ ਸਮਾਧਾਨ: ਸੰਸਕ੍ਰਿਤ ਭਾਸ਼ਾ ਵਿਸ਼ੇ 'ਤੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਨਾਮਵਾਰ ਕਵੀਆਂ ਤੇ ਸੰਸਕ੍ਰਿਤ ਵਿਦਵਾਨਾਂ ਨੇ ਆਪਣੀਆਂ ਕਾਵਿ ਰਚਨਾਵਾਂ ਤੇ ਸ਼ਲੋਕ ਉਚਾਰਣ ਕੀਤੇ। ਮੇਜ਼ਬਾਨ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਵੱਖ-ਵੱਖ ਭਾਸ਼ਾਵਾਂ ਸਬੰਧੀ ਸਕੀਮਾਂ ਬਾਰੇ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਹਮੇਸ਼ਾ ਹੀ ਵੱਖ-ਵੱਖ ਭਾਸ਼ਾਵਾਂ ਦੇ ਵਿਕਾਸ ਲਈ ਉਪਰਾਲੇ ਕਰਦਾ ਰਹਿੰਦਾ ਹੈ। ਸਮਾਗਮ ਦੀ ਸ਼ੁਰੂਆਤ ਸਾਈਂ ਮਾਡਲ ਸਕੂਲ ਦੀਆਂ ਵਿਦਿਆਰਥਣਾਂ ਨੇ ਸਰਸਵਤੀ ਵੰਦਨਾ ਦਾ ਗਾਇਨ ਕਰਕੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਡਾ. ਅਰਵਿੰਦ ਮੋਹਨ ਨੇ ਕਿਹਾ ਕਿ ਖੁੱਲ੍ਹੀ ਕਵਿਤਾ ਲਿਖਣ ਦਾ ਪ੍ਰਚਲਣ ਸੰਸਕ੍ਰਿਤ ਤੋਂ ਆਰੰਭ ਹੋਇਆ। ਉਨ੍ਹਾਂ ਕਿਹਾ ਕਿ ਹਰੇਕ ਭਾਸ਼ਾ 'ਚ ਹੋਣ ਵਾਲੇ ਵਿਕਾਸ ਨੂੰ ਖੁੱਲ੍ਹਦਿਲੀ ਨਾਲ ਪ੍ਰਵਾਨ ਕਰਨਾ ਚਾਹੀਦਾ ਹੈ। 

ਕੋਈ ਭਾਸ਼ਾ ਕਿਸੇ ਜਾਤੀ, ਧਰਮ ਤੇ ਵਰਗ ਲਈ ਵਿਸ਼ੇਸ਼ ਨਹੀਂ ਹੁੰਦੀ ਸਗੋਂ ਭਾਸ਼ਾ 'ਤੇ ਸਭ ਦਾ ਹੱਕ ਹੁੰਦਾ ਹੈ। ਇਸੇ ਕਰਕੇ ਸਾਨੂੰ ਸਾਰੀਆਂ ਭਾਸ਼ਾਵਾਂ ਨੂੰ ਸਤਿਕਾਰ ਦੇਣਾ ਚਾਹੀਦਾ ਹੈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋ. ਦੇਵ ਦੱਤ ਭੱਟੀ ਨੇ ਭਾਸ਼ਾ ਵਿਭਾਗ ਵੱਲੋਂ ਸੰਸਕ੍ਰਿਤ ਦਿਵਸ ਮਨਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਇੱਕ ਅਜਿਹੀ ਭਾਸ਼ਾ ਹੈ ਜੋ ਦੂਸਰੀਆਂ ਭਾਸ਼ਾਵਾਂ ਨੂੰ ਨਵੇਂ ਸ਼ਬਦ ਦੇਣ ਦੇ ਸਮਰੱਥ ਹੈ। ਇਹ ਬਹੁਤ ਸਾਰੀਆਂ ਭਾਸ਼ਾਵਾਂ ਦੀ ਸਹੇਲੀ ਹੈ। ਇਸ ਕਰਕੇ ਇਹ ਹੋਰਨਾਂ ਭਾਸ਼ਾਵਾਂ ਦੀ ਨਕੜਦਾਦੀ ਹੈ।

ਵਿਸ਼ੇਸ਼ ਮਹਿਮਾਨ ਡਾ. ਰਤਨ ਸਿੰਘ ਜੱਗੀ ਨੇ ਆਪਣੀ ਹਿੰਦੀ ਤੇ ਸੰਸਕ੍ਰਿਤ ਭਾਸ਼ਾ ਨਾਲ ਸਾਂਝ ਬਾਰੇ ਵਿਸਥਾਰ 'ਚ ਦੱਸਿਆ। ਉਨ੍ਹਾਂ ਕਿਹਾ ਕਿ ਹਿੰਦੀ ਭਾਸ਼ਾ ਭਾਰਤ ਨੂੰ ਇੱਕਜੁੱਟ ਰੱਖਣ ਲਈ ਜਰੂਰੀ ਹੈ ਅਤੇ ਭਾਰਤੀ ਸੰਸਕ੍ਰਿਤੀ ਨੂੰ ਜਾਣਨ ਲਈ ਸੰਸਕ੍ਰਿਤ ਭਾਸ਼ਾ ਦਾ ਗਿਆਤਾ ਹੋਣਾ ਲਾਜ਼ਮੀ ਹੈ। ਡਾ. ਮਹੇਸ਼ ਚੰਦਰ ਸ਼ਰਮਾ ਗੌਤਮ ਨੇ ਕਿਹਾ ਕਿ ਭਾਸ਼ਾ ਦਾ ਹਮੇਸ਼ਾ ਹੀ ਵਿਕਾਸ ਹੁੰਦਾ ਰਹਿੰਦਾ ਹੈ ਜਿਸ ਨੂੰ ਵਿਕਾਰ ਨਹੀਂ ਮੰਨਿਆ ਜਾਣਾ ਚਾਹੀਦਾ ਸਗੋਂ ਪਰਿਵਰਤਨ ਕਹਿਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਕੋਈ ਵੀ ਭਾਸ਼ਾ ਦੂਸਰੀ ਭਾਸ਼ਾ ਨਾਲ ਸੰਪਰਕ ਬਣਾਉਣ ਤੋਂ ਬਿਨਾ ਅੱਗੇ ਨਹੀਂ ਵਧ ਸਕਦੀ। ਇਸ ਕਰਕੇ ਸੰਸਕ੍ਰਿਤ ਭਾਸ਼ਾ ਦਾ ਵੀ ਵੱਧ ਤੋਂ ਵੱਧ ਗਿਆਨ ਹਾਸਿਲ ਕਰਨਾ ਚਾਹੀਦਾ ਹੈ। ਡਾ. ਓਮਨਦੀਪ ਸ਼ਰਮਾ ਨੇ ਵਿਸ਼ੇਸ਼ ਭਾਸ਼ਨ 'ਚ ਕਿਹਾ ਕਿ ਭਾਰਤੀ ਭਾਸ਼ਾਵਾਂ 'ਚ ਵਿਕਾਰ ਪੈਦਾ ਹੋ ਰਹੇ ਹਨ ਜਿੰਨ੍ਹਾਂ ਨੂੰ ਰੋਕਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਭਾਸ਼ਾਵਾਂ ਦੇ ਵਿਕਾਸ ਲਈ ਇੰਨ੍ਹਾਂ 'ਚ ਖੋਜ ਕਾਰਜਾਂ 'ਚ ਹੋਰ ਵਾਧਾ ਕੀਤੇ ਜਾਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਭਾਸ਼ਾਵਾਂ ਸੰਸਕ੍ਰਿਤ ਤੋਂ ਸ਼ਬਦ ਲੈ ਕੇ ਪ੍ਰਵਾਨ ਚੜੀਆ ਹਨ। ਇਸ ਮੌਕੇ ਨਾਮਵਰ ਕਵੀ ਕਪਿਲ ਦੇਵ, ਗੁਰਦਾਸ ਸਿੰਘ, ਮਧੂ ਬਾਲਾ, ਡਾ. ਵੀਨਾ, ਬਦੀਸ਼, ਗਗਨਦੀਪ ਪਾਠਕ, ਸੁਨੀਲ ਬਹਿਲ, ਰਵਿੰਦਰ ਕੁਮਾਰ ਆਦਿ ਨੇ ਸੰਸਕ੍ਰਿਤ 'ਚ ਕਵਿਤਾਵਾਂ ਤੇ ਸ਼ਲੋਕਾਂ ਦਾ ਉਚਾਰਣ ਕੀਤਾ। 

ਇਸ ਮੌਕੇ ਉੱਘੇ ਵਿਦਵਾਨ ਡਾ. ਸੁਰਜੀਤ ਸਿੰਘ ਭੱਟੀ, ਡਾ. ਗੁਰਸ਼ਰਨ ਕੌਰ ਜੱਗੀ, ਡਾ. ਕਮਲਜੀਤ ਕੌਰ, ਨਾਟਕਕਾਰ ਰਾਜੇਸ਼ ਸ਼ਰਮਾ, ਕਵਿਤਾ ਸ਼ਰਮਾ, ਭਾਸ਼ਾ ਵਿਭਾਗ ਦੀ ਸਹਾਇਕ ਨਿਰਦੇਸ਼ਕਾ ਹਰਭਜਨ ਕੌਰ, ਸਤਨਾਮ ਸਿੰਘ, ਪਰਵੀਨ ਕੁਮਾਰ, ਸੁਰਿੰਦਰ ਕੌਰ, ਜਸਪ੍ਰੀਤ ਕੌਰ ਵੀ ਹਾਜ਼ਰ ਸਨ। ਸਾਰੇ ਵਿਦਵਾਨਾਂ ਤੇ ਕਵੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਡਿਪਟੀ ਡਾਇਰੈਕਟਰ ਪ੍ਰਿਤਪਾਲ ਕੌਰ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।

 

Tags: Culture , Language Department Punjab , Joint Director Dr. Veerpal Kaur , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD