Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਬਰਨਾਲਾ ’ਚ ‘ਹਰ ਘਰ ਤਿਰੰਗਾ’ ਮੁਹਿੰਮ ਦਾ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆਂ ਨੂੰ ਘਰਾਂ ’ਤੇ ਸਨਮਾਨ ਸਹਿਤ ਤਿਰੰਗਾ ਲਹਿਰਾਉਣ ਦੀ ਅਪੀਲ

DC Barnala, Deputy Commissioner Barnala, Harish Nair, Barnala, Azadi Ka Amrit Mahotsav, 75th Anniversary of Indian Independence, 75th years of Independence, Har ghar Tiranga

Web Admin

Web Admin

5 Dariya News

ਬਰਨਾਲਾ , 13 Aug 2022

Last updated on: Aug 13, 2022, 00:00 IST

ਆਜ਼ਾਦੀ ਦੇ 75 ਸਾਲਾਂ ਦੇ ਜਸ਼ਨਾਂ ਦੇ ਮੱਦੇਨਜ਼ਰ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਅੱਜ ਜ਼ਿਲਾ ਬਰਨਾਲਾ ’ਚ ‘ਹਰ ਘਰ ਤਿਰੰਗਾ’ ਮੁਹਿੰਮ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ, ਜੋ ਕਿ ਸੱਧੂ ਪੱਤੀ ਸਕੂਲ ਤੋਂ  ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੁੱਜੀ। ਇਸ ਮੌਕੇ ਵੱਡੀ ਗਿਣਤੀ ਸਕੂਲੀ ਵਿਦਿਆਰਥੀ ਵੀ ਇਸ ਕਾਫਲੇ ਦਾ ਹਿੱਸਾ ਬਣੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਹੈ, ਜਿਸ ਬਾਬਤ ਭਾਰਤ ਸਰਕਾਰ ਵੱਲੋਂ ਫਲੈਗ ਕੋਡ ’ਚ ਢਿੱਲ ਦਿੱਤੀ ਗਈ ਹੈ।  ਉਨਾਂ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਤ ਹੈ। ਉਨਾਂ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ, ਖਾਦੀ ਤੋਂ ਬਣਿਆ ਹੋ ਸਕਦਾ ਹੈ। 

ਆਮ ਲੋਕ ਵੀ ਆਪਣੇ ਘਰਾਂ ’ਤੇ ਝੰਡਾ ਲਹਿਰਾ ਸਕਦੇ ਹਨ ਅਤੇ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ। ਉਨਾਂ ਦੱਸਿਆ ਕਿ ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਆਕਾਰ ਕੋਈ ਵੀ ਹੋ ਸਕਦਾ ਹੈ, ਪਰ ਲੰਬਾਈ ਅਤੇ ਚੌੜਾਈ ਦਾ ਅਨੁਪਾਤ 3:2 ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। 

ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ। ਉਨਾਂ ਦੱਸਿਆ ਕਿ ਜ਼ਿਲਾ ਵਾਸੀ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com ’ਤੇ ਅਪਲੋਡ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸਡੀਐਮ ਸ. ਗੋਪਾਲ ਸਿੰਘ, ਸ੍ਰੀ ਪਰਮਿੰਦਰ ਸਿੰਘ ਭੰਗੂ, ਸ੍ਰੀ ਅੰਕੁਰ ਗੋਇਲ, ਸ੍ਰੀ ਰਾਜੀਵ ਲੂਬੀ, ਰੋਹਿਤ ਸ਼ਰਮਾ, ਹੋਰ ਪਤਵੰਤੇ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala , Azadi Ka Amrit Mahotsav , 75th Anniversary of Indian Independence , 75th years of Independence , Har ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD