Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ’ਚ ਆਜ਼ਾਦੀ ਦਿਵਸ ’ਤੇ ਲਹਿਰਾਉਣਗੇ ਤਿਰੰਗਾ

15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ’ਚ ਹੋਈ ਫੁੱਲ ਡਰੈਸ ਰਿਹਰਸਲ

DC Hoshiarpur, Deputy Commissioner Hoshiarpur, Sandeep Hans, Hoshiarpur, Azadi Ka Amrit Mahotsav, 75th Anniversary of Indian Independence, 75th years of Independence, Har ghar Tiranga

Web Admin

Web Admin

5 Dariya News

ਹੁਸ਼ਿਆਰਪੁਰ , 13 Aug 2022

Last updated on: Aug 13, 2022, 00:00 IST

ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਪਰੇਡ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕ, ਐਨ.ਸੀ.ਸੀ., ਗਰਲ ਗਾਈਡ ਤੇ ਸਕਾਊਟਸ ਦੀਆਂ ਟੁਕੜੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। 

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ.ਸ਼ੋਅ, ਸਭਿਆਚਾਰਕ ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਫੁੱਲ ਡਰੈਸ ਰਿਹਰਸਲ ਤੋਂ ਬਾਅਦ ਪੁਲਿਸ ਲਾਈਨ ਗਰਾਊਂਡ ਵਿਚ ਹੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। 

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਖ-ਵੱਖ ਵਿਭਾਗਾਂ ਵਿਚ ਪ੍ਰਸ਼ੰਸਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੇ ਸਮਾਜਿਕ ਕੰਮਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕਰਨਗੇ। ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਆਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਐਸ.ਪੀ. (ਹੈਡਕੁਆਟਰ) ਸ੍ਰੀ ਧਰਮਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur , Azadi Ka Amrit Mahotsav , 75th Anniversary of Indian Independence , 75th years of Independence , Har ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD