Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ : 'ਹਰ ਘਰ ਤਿਰੰਗਾ' ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ : ਸਾਕਸ਼ੀ ਸਾਹਨੀ

ਜ਼ਿਲ੍ਹਾ ਵਾਸੀਆਂ ਨੇ ਪਿੰਡਾਂ-ਸ਼ਹਿਰਾਂ 'ਚ ਆਪਣੇ ਘਰਾਂ 'ਤੇ ਲਹਿਰਾਇਆ ਤਿਰੰਗਾ ਝੰਡਾ

DC Patiala, Deputy Commissioner Patiala, Sakshi Sahni, Patiala, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, Kashmir, Jammu And Kashmir, Jammu & Kashmir, Kashmir Valley

Web Admin

Web Admin

5 Dariya News

ਪਟਿਆਲਾ , 13 Aug 2022

Last updated on: Aug 13, 2022, 00:00 IST

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇ ਗੰਢ ਮੌਕੇ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਂਦਿਆਂ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਵੱਲੋਂ 'ਹਰ ਘਰ ਤਿਰੰਗਾ' ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਲੋਕਾਂ ਨੇ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਇਆ ਹੈ। ਇਸ ਤੋਂ ਬਿਨ੍ਹਾਂ ਹਰ ਸਰਕਾਰੀ ਇਮਾਰਤ 'ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।

ਲੋਕਾਂ ਵੱਲੋਂ ਦਿੱਤੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਰ ਘਰ ਤਿਰੰਗਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਟੀਮ ਪਟਿਆਲਾ ਨੇ ਲੋਕਾਂ 'ਚ ਜਾਗਰੂਕਤਾ ਫੈਲਾਈ ਅਤੇ 1.30 ਲੱਖ ਤਿਰੰਗੇ ਝੰਡੇ ਲੋਕਾਂ ਤੱਕ ਪੁੱਜਦੇ ਕੀਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਹਾਜੀ ਮਾਜਰਾ ਵਿਖੇ ਬਣੇ ਈ.ਡਬਲਿਊਸ.ਐਸ. ਘਰਾਂ ਵਿੱਚ ਪੀ.ਡੀ.ਏ. ਪਟਿਆਲਾ ਵੱਲੋਂ 150 ਦੇ ਕਰੀਬ ਤਿਰੰਗੇ ਝੰਡੇ ਲਗਾਏ ਗਏ ਹਨ। ਇਸ ਤੋਂ ਬਿਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਨਗਰ ਨਿਗਮ ਦੀ ਟੀਮ ਵੱਲੋਂ ਤਿਰੰਗੇ ਝੰਡੇ ਲਗਾਕੇ ਚੌਂਕਾਂ ਨੂੰ ਪਲਾਸਟਿਕ ਨੂੰ ਨਾਹ ਕਹਿਣ ਦਾ ਸੁਨੇਹਾ ਦਿੰਦਿਆਂ ਗੱਤੇ ਅਤੇ ਟੈਟਰਾ ਪੈਕਸ ਨਾਲ ਸਜਾਇਆ ਗਿਆ ਹੈ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬਾਕੀ ਸ਼ਹਿਰਾਂ 'ਚ ਵੀ ਚੌਂਕਾਂ ਨੂੰ ਤਿਰੰਗੇ ਨਾਲ ਸਜਾਉਣ ਤੋਂ ਇਲਾਵਾ ਲੋਕਾਂ ਦੇ ਘਰਾਂ ਤੱਕ ਤਿਰੰਗਾ ਝੰਡਾ ਪੁੱਜਦਾ ਕੀਤਾ ਗਿਆ ਹੈ।ਜਦੋਂਕਿ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਦੀ ਅਗਵਾਈ ਹੇਠ ਪਿੰਡਾਂ 'ਚ ਲੋਕਾਂ ਤੱਕ ਤਿਰੰਗਾ ਪਹੁੰਚਾਇਆ ਗਿਆ ਹੈ ਅਤੇ ਲੋਕਾਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੇ ਘਰਾਂ 'ਤੇ ਤਿਰੰਗਾ ਝੰਗਾ ਪੂਰੇ ਸਨਮਾਨ ਸਹਿਤ ਲਗਾਇਆ ਹੈ।

ਇਸਦੇ ਨਾਲ ਹੀ ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਲੈਕੇ ਵਿਦਿਆਰਥੀਆਂ ਦੇ ਪ੍ਰੋਗਰਾਮ ਅਤੇ ਮੁਕਾਬਲੇ ਵੀ ਕਰਵਾਏ ਗਏ।ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਭਰ 'ਚ ਪਿੰਡਾਂ ਤੇ ਸ਼ਹਿਰਾਂ 'ਚ ਥਾਂ-ਥਾਂ 'ਤੇ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਤਿਰੰਗਾ ਯਾਤਰਾ ਕੱਢਕੇ ਦੇਸ਼ ਭਗਤੀ ਦਾ ਇਜ਼ਹਾਰ ਕਰਨ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਦੇ 75 ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ।

ਡੀ.ਸੀ. ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਇਸ ਭਾਵਨਾ ਨਾਲ ਜੋੜਨ ਲਈ 'ਹਰ ਘਰ ਤਿਰੰਗਾ' ਮੁਹਿੰਮ ਤਹਿਤ 15 ਅਗਸਤ ਤੱਕ ਲੋਕ ਖੁਦ ਤਿਰੰਗਾ ਲਹਿਰਾ ਸਕਦੇ ਹਨ, ਇਸ ਲਈ ਬਕਾਇਦਾ ਪੋਰਟਲ ਹਰਘਰਤਿਰੰਗਾ ਡਾਟ ਕਾਮ https://harghartiranga.com/   ਬਣਾਇਆ ਗਿਆ ਹੈ, ਜਿਥੇ ਤਿਰੰਗੇ ਨਾਲ ਆਪਣੀ ਸੈਲਫੀ/ਫੋਟੋ ਵੀ ਅਪਲੋਡ ਕੀਤੀ ਜਾ ਸਕਦੀ ਹੈ।

 

Tags: DC Patiala , Deputy Commissioner Patiala , Sakshi Sahni , Patiala , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , Kashmir , Jammu And Kashmir , Jammu & Kashmir , Kashmir Valley

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD