Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਲੋਕ ਅਦਾਲਤ ਵਿਚ 17 ਸਾਲ ਪੁਰਾਣੇ ਝਗੜੇ ਦਾ ਹੋਇਆ ਨਿਪਟਾਰਾ

ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵਲੋਂ ਰਾਸ਼ਟਰੀ ਲੋਕ ਅਦਾਲਤ ਵਿਚ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਮ੍ਰਿਤਕ ਦੇ ਵਾਰਸਾਂ ਲਈ 88 ਲੱਖ ਰੁਪਏ ਦਾ ਅਵਾਰਡ ਪਾਸ

Punjab State Legal Services Authority, National Lok Adalat, Judiciary, Lok Adalat, Justice Tejinder Singh Dhindsa

Web Admin

Web Admin

5 Dariya News

ਐਸ.ਏ.ਐਸ ਨਗਰ , 13 Aug 2022

Last updated on: Aug 13, 2022, 00:00 IST

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ  ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਇਸ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਊਂਡਏਬਲ ਓਫੈਂਸਜ਼, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਊਟਜ਼, ਲੇਬਰ ਡਿਸਪਿਊਟਜ਼, ਲੈਂਡ ਐਕਿਊਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੌਨ-ਕੰਪਾਊਂਡਏਬਲ ਬੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੂ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੋਵਿਨਿਊ ਕੇਸ ਅਤੇ ਹੋਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ ਪਰਫੋਰਮੈਂਸ) ਕੇਸ ਨਿਪਟਾਰੇ ਲਈ ਰੱਖੇ ਗਏ।

ਜਾਣਕਾਰੀ ਦਿੰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਐਸਏਐਸ ਨਗਰ ਸ੍ਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ  ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 17 ਜੁਡੀਸ਼ੀਅਲ ਅਧਿਕਾਰੀਆਂ ਦੇ ਬੈਂਚ ਅਤੇ 4 ਰੈਵੇਨਿਊ ਬੈਂਚਾਂ ਦਾ ਵੀ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ; ਸ੍ਰੀ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਬਾਰਦਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਿਨੀਤ ਕੁਮਾਰ ਨਾਰੰਗ, ਸਿਵਲ ਜੱਜ (ਸੀਨੀਅਰ ਡਵੀਜਨ); ਸ੍ਰੀਮਤੀ ਹਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਰਵਤੇਸੁ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ); ਸ੍ਰੀਮਤੀ ਵਿਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ)ਸ੍ਰੀਮਤੀ ਖਯਾਤੀ ਗੋਇਲ, ਸਿਵਲ ਜੱਜ (ਜੂਨੀਅਰ ਡਵੀਜ਼ਨ); ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ); ਸ੍ਰੀ ਕੁਲਜੀਤ ਪਾਲ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਸ੍ਰੀ ਕਰਮਜੀਤ ਸਿੰਘ ਭੁੱਲਰ, ਪ੍ਰਜਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਿਊਨਲ, ਸ੍ਰੀਮਤੀ ਸਰਬਜੀਤ ਕੌਰ, ਸੱਬ-ਡਵੀਜ਼ਨਲ ਮੈਜੀਸਟ੍ਰੇਟ; ਸ਼੍ਰੀ ਕਰਮਜੋਤ ਸਿੰਘ, ਤਹਿਸੀਲਦਾਰ ਸ੍ਰੀ ਅਰਜੁਨ ਗਰੇਵਾਲ ਨਾਇਬ ਤਹਿਸੀਲਦਾਰ, ਐਸ.ਏ.ਐਸ. ਨਗਰ ਅਤੇ ਸ੍ਰੀ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਬਨੂੜ ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਜੁਡੀਸ਼ੀਅਲ ਅਧਿਕਾਰੀਆਂ ਅਤੇ 3 ਬੈਂਚ ਰੈਵੇਨਿਊ ਅਧਿਕਾਰੀਆਂ ਦੇ ਗਠਤ ਕੀਤੇ ਗਏ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ); ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ)  ਸ੍ਰੀ ਹਿਮਾਂਸੂ ਗੁਪਤਾ, ਸੱਬ-ਡਵੀਜ਼ਨਲ ਮੈਜੀਸਟ੍ਰੇਟ, ਡੇਰਾਬੱਸੀ; ਸ਼੍ਰੀ ਕੁਲਦੀਪ ਢਿਲੋਂ, ਤਹਿਸੀਲਦਾਰ, ਡੇਰਾਬੱਸੀ, ਸ੍ਰੀ ਜਗਪਾਲ ਸਿੰਘ ਗਿੱਲ, ਨਾਇਬ ਤਹਿਸੀਲਦਾਰ, ਜ਼ੀਰਕਪੁਰ ਅਤੇ ਸ੍ਰੀ ਹਰਿੰਦਰਜੀਤ ਸਿੰਘ ਪੂਨੀਆ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 3 ਬੈਂਚ ਜੁਡੀਸ਼ੀਅਲ ਅਧਿਕਾਰੀਆਂ ਅਤੇ 3 ਬੈਂਚ ਰੈਵੇਨਿਊ ਅਧਿਕਾਰੀਆਂ ਦੇ ਗਠਤ ਕੀਤੇ ਗਏ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀਮਤੀ ਨਿਧੀ ਸੈਣੀ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀ ਰਵਿੰਦਰ ਕੁਮਾਰ, ਐਸ. ਡੀ. ਐਮ. ਖਰੜ; ਸ੍ਰੀ ਜਸਵਿੰਦਰ ਸਿੰਘ, ਤਹਿਸੀਲਦਾਰ, ਖਰੜ; ਸ੍ਰੀ ਪੁਨੀਤ ਬੰਸਲ, ਨਾਇਬ ਤਹਿਸੀਲਦਾਰ, ਘੜੂੰਆਂ ਅਤੇ ਸ੍ਰੀ ਕਰਮਜੀਤ ਖਟੜਾ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ  ਨੇ ਬੈਂਚਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।

ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੋ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ-ਕੰਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ।

ਜਿਲ੍ਹਾ ਅਤੇ ਸੈਸ਼ਨ ਜੱਜ  ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ। ਰਾਸ਼ਟਰੀ ਲੋਕ ਅਦਾਲਤ ਵਿਚ 17 ਸਾਲ ਪੁਰਾਣੇ ਝਗੜੇ ਦਾ ਨਿਪਟਾਰਾ। ਆਲਮਜੀਤ ਸਿੰਘ ਨਾਮ ਦੇ ਵਿਅਕਤੀ ਦਾ ਸਾਲ 2005 ਤੇ ਸਿੰਘਪੁਰਾ ਹੋਆਪਰੇਟਿਵ ਬਿਲਡਿੰਗ ਸੁਸਾਇਟੀ ਨਾਲ ਝਗੜਾ ਚੱਲ ਰਿਹਾ ਸੀ। 

ਇਸ ਕੇਸ ਵਿਚ ਹੇਠਲੀ ਅਦਾਲਤ ਵਲੋਂ ਫੈਸਲਾ ਸੁਣਾਇਆ ਗਿਆ ਸੀ ਅਤੇ ਇਸ ਦੀ ਅਪੀਲ ਸ੍ਰੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਅਦਾਲਤ ਵਿਚ ਕੀਤੀ ਗਈ ਸੀ। ਇਹ ਕੇਸ ਨਿਪਟਾਰੇ ਲਈ ਰਾਸ਼ਟਰੀ ਲੋਕ ਅਦਾਲਤ ਵਿਚ ਰੱਖਿਆ ਗਿਆ ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਨਾਲ ਇਸ ਕੇਸ ਵਿਚ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਸਮਝੌਤਾ ਕਰਵਾਇਆ ਗਿਆ।

ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵਲੋਂ ਰਾਸ਼ਟਰੀ ਲੋਕ ਅਦਾਲਤ ਵਿਚ ਮ੍ਰਿਤਕ ਦੇ ਵਾਰਸਾਂ ਨੂੰ 88 ਲੱਖ ਰੁਪਏ ਦਾ ਅਵਾਰਡ ਪਾਸ ਰਾਸ਼ਟਰੀ ਲੋਕ ਅਦਾਲਤ ਵਿਚ ਇੱਕ ਅਜਿਹਾ ਕੇਸ ਵੀ ਸਾਹਮਣੇ ਆਇਆ ਜਿਸ ਵਿਚ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵਲੋਂ ਸੜਕ ਹਾਦਸੇ ਵਿਚ ਮਾਰੇ ਗਏ ਸੂਰਜ ਕੁਮਾਰ ਦੇ ਵਾਰਸਾਂ ਨੂੰ 88 ਲੱਖ ਰੁਪਏ ਇੰਪ੍ਰੈੱਸ ਕੰਪਨੀ ਤੋਂ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਦਿਵਾ ਕੇ ਝਗੜੇ ਦਾ ਨਿਪਟਾਰਾ ਕੀਤਾ ਗਿਆ। ਇਹ ਕੇਸ ਸ੍ਰੀ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਦਾਲਤ ਵਿਚ ਚੱਲ ਰਿਹਾ ਹੈ। ਮਿਤੀ 13.08.2022 ਨੂੰ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਵਿਚ ਇਸ ਕੇਸ ਨੂੰ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਰੱਖਿਆ ਗਿਆ ਸੀ। ਲੋਕ ਅਦਾਲਤ ਦੇ ਬੈਂਚ ਵਲੋਂ ਦੋਵੇਂ ਪਾਰਟੀਆਂ ਨੂੰ ਇਸ ਕੇਸ ਨੂੰ ਆਪਸੀ ਰਜ਼ਾਮੰਦੀ ਨਾਲ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਇੰਸੋਰੈਂਸ ਕੰਪਨੀ ਵਲੋਂ ਮ੍ਰਿਤਕ ਵਿਅਕਤੀ ਤੇ ਪਰਿਵਾਰ ਨੂੰ 88 ਰੁਪਏ ਦੇਣ ਲਈ ਰਾਜ਼ੀ ਹੋਣ ਤੇ ਕੇਸ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਐਸ.ਏ.ਐਸ. ਨਗਰ ਦੀ ਅਦਾਲਤ ਵਲੋਂ 12 ਸਾਲ ਪੁਰਾਣੇ ਝਗੜੇ ਦਾ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ।

ਉਨ੍ਹਾਂ  ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 13263 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 7421 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 316,42,84,495/ ਕੀਮਤ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੰਜ ਵਿਆਹੁਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਪੰਜ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

 

Tags: Punjab State Legal Services Authority , National Lok Adalat , Judiciary , Lok Adalat , Justice Tejinder Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD