Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 969 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ

Punjab State Legal Services Authority, National Lok Adalat, Judiciary, Lok Adalat, Tarntaran

Web Admin

Web Admin

5 Dariya News

ਤਰਨਤਾਰਨ , 13 Aug 2022

Last updated on: Aug 13, 2022, 00:00 IST

ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲੱਗਾਈ ਗਈ ਹੈ। ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ ਗਿਆਰਾਂ (09) ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿਚ ਪਹਿਲਾ ਬੇਂਚ, ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ,  ਦੂਸਰਾ ਬੈਂਚ ਸ਼੍ਰੀ ਕੰਵਲਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ,ਤੀਸਰਾ ਬੈਂਚ ਬਣਜੀ ਸ਼ੋਕਰਾ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ ਚੋਥਾ ਬੈਂਚ ਮਾਣਯੋਗ ਸ੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ, ਤਰਨ ਤਾਰਨ, ਪੰਜਵਾਂ ਬੈਂਚ ਮਾਣਯੋਗ ਸ੍ਰੀ ਰਾਜੇਸ ਆਹਲੂਵਾਲੀਆ, ਚੀਫ ਜੂਡੀਸੀਅਲ ਮੈਸਿਜਟੇਟ, ਤਰਨਤਾਰਨ, ਛੇਵਾਂ ਬੈਂਚ ਸ੍ਰੀ  ਤਨਵੀਰ ਸਿੰਘ ਅਡੀਸਨਲ ਸਿਵਲ ਜੱਜ (ਸੀਨੀਅਰ ਡਵੀਜਨ), ਤਰਨ ਤਾਰਨ, ਇਸ ਤੋਂ ਇਲਾਵਾ ਪੱਟੀ ਵਿਖੇ ਤਿੰਨ (03) ਬੈਂਚ ਦਾ ਗਠਨ ਕੀਤਾ ਗਿਆ।ਪਹਿਲਾ ਬੈਂਚ ਮਾਣਯੋਗ ਸ਼੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਦੂਸਰਾ ਬੈਂਚ ਮਾਣਯੋਗ ਸ੍ਰੀ ਗੋਰਵ ਗੁਪਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਤੀਸਰਾ ਬੈਂਚ ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਪੱਟੀ ਦਾ ਬਣਿਆ। 

ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਮਾਣਯੋਗ ਮਿਸ ਗੁਰਪ੍ਰੀਤ ਕੋਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਖਡੂਰ ਸਾਹਿਬ ਦਾ ਬਣਿਆ।  ਇਸ ਤੋਂ ਇਲਾਵਾ ਕੰਜ਼ਊਮਰ ਕੋਰਟ ਅਤੇ ਰੈਵਨੀਊ ਕੋਰਟ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿੱਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ ਇਸ ਲੋਕ ਅਦਾਲਤ ਦੌਰਾਨ 2328  ਕੇਸਾਂ ਨੂੰ ਲਿਆ ਗਿਆ ਅਤੇ 969 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 14,85,98,488।50  ਰੁ. ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਡ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ  ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਮੀ ਲੋਕ ਅਦਾਲਤ ਦਾ ਆਯੋਜ਼ਨ ਮਿਤੀ 13-08-2022 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਅਤੇ ਕਮੇਟੀ ਘਰ ਦੇ ਹੋਰ ਕੇੇਸ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਕੰਜਿਊਮਰ ਕੋਰਟ ਅਤੇ ਰੈਵਨੀਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। 

ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਡ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ  ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ  ਗਏ ਮਾਮਲੇ ਦਾ ਫੈਸਲਾ ਅੰਤਿਮ ਹੰਦਾ ਹੈ।ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਡ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ  ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੋਮੀ ਲੋਕ ਅਦਾਲਤ 12-11-2022 ਨੂੰ ਲੱਗੇਗੀ।ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰ. 15100, 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰ. 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।

 

Tags: Punjab State Legal Services Authority , National Lok Adalat , Judiciary , Lok Adalat , Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD