Saturday, 04 May 2024

 

 

ਖ਼ਾਸ ਖਬਰਾਂ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ

 

ਪਟਿਆਲਾ ਦਾ ਨੌਜਵਾਨ ਸੰਗਰਾਮ ਸਿੰਘ ਘੁੰਮਣ ਫ਼ੌਜ 'ਚ ਬਣਿਆ ਲੈਫ਼ਟੀਨੈਂਟ

Web Admin

Web Admin

5 Dariya News

ਪਟਿਆਲਾ , 14 Aug 2022

ਪਟਿਆਲਾ ਦਾ ਵਸਨੀਕ ਨੌਜਵਾਨ ਸੰਗਰਾਮ ਸਿੰਘ ਘੁੰਮਣ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣਿਆ ਹੈ। ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਚੇਨਈ ਤੋਂ ਇੱਕ ਸਾਲ ਦੀ ਸਖ਼ਤ ਸਿਖਲਾਈ ਪੂਰੀ ਕਰਨ ਉਪਰੰਤ ਉਸਨੂੰ ਪਹਿਲੀ ਪੋਸਟਿੰਗ ਮੇਰਠ ਕੈਂਟ ਵਿਖੇ ਤੋਪਖਾਨਾ ਰੈਜੀਮੈਂਟ 'ਚ ਮਿਲੀ ਹੈ। ਉਸ ਦੀ ਸਿਖਲਾਈ ਪੂਰੀ ਹੋਣ ਸਮੇਂ ਉਸ ਦੇ ਮੋਢਿਆਂ 'ਤੇ ਅਫ਼ਸਰ ਦੇ ਸਟਾਰ ਲਗਾਉਣ ਲਈ ਉਸਦੇ ਪਿਤਾ ਅਤੇ ਪੰਜਾਬ ਪੁਲਿਸ 'ਚੋਂ ਬਤੌਰ ਏ.ਆਈ.ਜੀ. ਸੇਵਾ ਮੁਕਤ ਹੋਏ ਅਮਰਜੀਤ ਸਿੰਘ ਘੁੰਮਣ ਅਤੇ ਤਾਇਆ ਸੇਵਾ ਮੁਕਤ ਐਸ.ਐਸ.ਪੀ. ਦਵਿੰਦਰ ਸਿੰਘ ਘੁੰਮਣ ਪੁੱਜੇ।

ਪਟਿਆਲਾ ਦੇ ਬੁੱਢਾ ਦਲ ਪਬਲਿਕ ਸਕੂਲ ਤੋਂ ਬਾਰਵੀਂ ਤੱਕ ਅਤੇ ਸਰਕਾਰੀ ਮਹਿੰਦਰਾ ਕਾਲਜ 'ਚੋਂ ਬੀ.ਏ. ਦੀ ਪੜ੍ਹਾੲ ਕਰਕੇ ਫ਼ੌਜ 'ਚ ਅਫ਼ਸਰ ਭਰਤੀ ਹੋਏ ਸੰਗਰਾਮ ਸਿੰਘ ਘੁੰਮਣ ਨੇ ਆਪਣੀ ਸਫ਼ਲਤਾ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਆਪਣੇ ਮਾਤਾ-ਪਿਤਾ ਤੇ ਤਾਇਆ-ਤਾਈ, ਭੈਣ ਕੁਦਰਜੀਤ ਕੌਰ ਸਮੇਤ ਆਪਣੇ ਅਧਿਆਪਕਾਂ ਨੂੰ ਸਿਹਰਾ ਦਿੱਤਾ ਹੈ। ਉਸਦੇ ਪਿਤਾ ਏ.ਆਈ.ਜੀ. (ਰਿਟਾ) ਅਮਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਜੇਕਰ ਬੱਚੇ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਮਿਲੇ ਤਾਂ ਬੱਚੇ ਵਿਦੇਸ਼ਾਂ 'ਚ ਜਾਣ ਦੀ ਥਾਂ ਸਾਡੇ ਆਪਣੇ ਦੇਸ਼ 'ਚ ਵੀ ਚੰਗੇ ਰੁਤਬੇ 'ਤੇ ਪਹੁੰਚ ਸਕਦੇ ਹਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD