Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ ਆਮ ਆਦਮੀ ਕਲੀਨਿਕ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਜਿੰਪਾ ਨੇ ਸ਼ਹਿਰ ਦੇ ਚਾਰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਡਾਕਟਰਾਂ ਤੇ ਸਟਾਫ ਨੂੰ ਸੌਂਪੇ ਨਿਯੁਕਤੀ ਪੱਤਰ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Aug 2022

Last updated on: Aug 14, 2022, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਡੋਰ ਸਟੈਪ ਦੇ ਨਜ਼ਦੀਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਉਹ ਅੱਜ ਹੁਸ਼ਿਆਰਪੁਰ ਦੇ ਚਾਰ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਤੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਪ੍ਰਤੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ।

ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਫਾਇਰ ਬ੍ਰਿਗੇਡ ਦਫ਼ਤਰ, ਨਲੋਈਆਂ ਚੌਕ, ਡਰੇਨੇਜ਼ ਵਿਭਾਗ ਦੇ ਦਫ਼ਤਰ ਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਸਾਹਮਣੇ ਨਗਰ ਨਿਗਮ ਵਿਚ ਇਹ ਕਲੀਨਿਕ ਖੁੱਲ੍ਹਣਗੇ। 

ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੋਰ ਚਾਰ ਆਦਮੀ ਕਲੀਨਿਕ ਅਹੀਆਪੁਰ (ਦਸੂਹਾ), ਬਲਾਕ ਬੁਢਾਬੜ ਦੇ ਸ਼ਰਕੋਵਾਲ ਤੇ ਕਲੋਤਾ (ਮੁਕੇਰੀਆਂ), ਪਿੰਡ ਬਸਿਆਲਾ ਬਲਾਕ ਪੋਸੀ (ਗੜ੍ਹਸ਼ੰਕਰ) ਵਿਚ ਖੁੱਲ੍ਹਣਗੇ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੁਵਿਧਾ ਲਈ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਨਿਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਰਹਿਣਗੀਆਂ। ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਇਥੇ ਪਾਵਰ ਬੈਕਅਪ ਤੇ ਵਾਟਰ ਪਿਉਰੀਫਾਇਰ ਦੀ ਸੁਵਿਧਾ ਵੀ ਉਪਲਬੱਧ ਰਹੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਜਾਣ ਵਾਲੇ ਇਹ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਵਲ 4 ਮਹੀਨਿਆਂ ਵਿਚ ਹੀ ਚੋਣਾਂ ਵਿਚ ਕੀਤੇ ਬਹਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਿਸ ਵਿਚ 600 ਯੂਨਿਟ ਬਿਜਲੀ ਮੁਆਫ਼, ਨੌਜਵਾਨਾਂ ਨੂੰ ਰੋਜ਼ਗਾਰ ਦੇਣ ਆਦਿ ਪ੍ਰਮੁੱਖ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਇਕ ਸਕਰਾਤਮਕ ਬਦਲਾਅ ਲਈ ਕੰਮ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਸਕੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਸੰਦੀਪ ਸੈਣੀ, ਦਲੀਪ ਓਹਰੀ, ਜਸਪਾਲ ਸਿੰਘ ਚੇਚੀ, ਸਤਵੰਤ ਸਿੰਘ ਸਿਆਨ, ਅਜੀਤ ਸਿੰਘ ਲੱਕੀ, ਕੌਂਸਲਰ ਬਲਵਿੰਦਰ ਬਿੰਦੀ, ਮਨਜੀਤ ਕੌਰ, ਮੋਨਿਕ ਕਤਨਾ, ਪ੍ਰਦੀਪ ਕੁਮਾਰ ਬਿਟੂ, ਅਨਮੋਲ ਜੈਨ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD