Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ’ਚ ਬਦਲਣ ਦੀ ਪ੍ਰਕਿਰਿਆ ਸ਼ੁਰੂ : ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, AAP Punjab, Government of Punjab, Punjab Government, Hoshiarpur, Sandeep Hans, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, National Flag, 15 August, 76th Independence Day 2022

Web Admin

Web Admin

5 Dariya News

ਹੁਸ਼ਿਆਰਪੁਰ , 15 Aug 2022

Last updated on: Aug 15, 2022, 00:00 IST

ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ’ਤੇ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸਕੂਲ ਸਿੱਖਿਆ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਬੈਂਸ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ। 

ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਸੱਦਾ ਦਿੰਦਿਆਂ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਟਾਂਡਾ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਮੇਅਰ ਸ਼੍ਰੀ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਸ਼੍ਰੀ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ ‘ਸਕੂਲ ਆਫ਼ ਐਮੀਨੈਂਸ’ ਵਿਚ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਫਾਇਦੇਮੰਦ ਸਾਬਤ ਹੋਵੇਗਾ। 

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਲੋਂ ਆਪਹੁਦਰੇ ਢੰਗ ਨਾਲ ਫੀਸਾਂ ਵਧਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜੇਲ੍ਹਾਂ ਨੂੰ ਅਸਲ ਵਿਚ ਸੁਧਾਰ ਘਰ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਹਰ ਇਕ ਕੈਦੀਆਂ ਦਾ ਡੋਪ ਟੈਸਟ ਕਰਵਾਇਆ ਜਾ ਰਿਹਾ ਹੈ, ਤਾਂ ਜੋ ਨਸ਼ਾ ਕਰਨ ਵਾਲੇ ਕੈਦੀ ਦਾ ਨਸ਼ਾ ਛੁਡਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸਰਕਾਰ ਜੇਲ੍ਹਾਂ ਵਿਚ ਕੈਦੀਆਂ ਵਲੋਂ ਮੋਬਾਇਲ ਫੋਨ ਦੀ ਵਰਤੋਂ ਕਰਨ ’ਤੇ ਵੀ ਸਖਤੀ ਵਰਤ ਰਹੀ ਹੈ ਅਤੇ ਪਿਛਲੇ 5 ਮਹੀਨਿਆਂ ਵਿਚ 2000 ਤੋਂ ਵੱਧ ਮੋਬਾਇਲ ਫੋਨ ਜ਼ਬਤ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੀ ਦਿਸ਼ਾ ਵਿਚ ਵੱਡੀ ਪਹਿਲਕਦਮੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸੂਬਾ ਵਾਸੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ 122 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਸਾਰੀਆਂ ਸੇਵਾਵਾਂ ਇਕੋ ਛੱਤ ਥੱਲੇ ਨਿਰਧਾਰਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਕੰਮ ਦੇ ਘੰਟੇ ਵਧਾ ਦਿੱਤੇ ਗਏ ਹਨ ਅਤੇ ਹੁਣ ਇਹ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਲਈ ਨਵੀਂ ਮਾਈਨਿੰਗ ਪਾਲਿਸੀ ਵੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣ ਲਈ 19 ਨਵੀਆਂ ਸਰਕਾਰੀ ਉਦਯਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਧੀਆ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਆਪਣੀ ਜਾਨ ਦੇਣ ਵਾਲੇ ਸੈਨਿਕਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਵਲੋਂ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ 29 ਅਗਸਤ ਤੋਂ ਪੰਜਾਬ ਭਰ ਵਿਚ ਪੇਂਡੂ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਜਾਇਜ਼ ਕਬਜਿਆਂ ਖਿਲਾਫ਼ ਵੀ ਸਖਤੀ ਵਰਤੀ ਜਾ ਰਹੀ ਹੈ ਅਤੇ ਵੱਡੇ ਪੱਧਰ ’ਤੇ ਨਜਾਇਜ਼ ਕਬਜ਼ੇ ਛੁਡਾਏ ਜਾ ਰਹੇ ਹਨ। ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜਿਥੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਆ ਗਿਆ, ਉਥੇ 92 ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਜ਼ਰੂਰਤਮੰਦ ਵਿਅਕਤੀਆਂ ਨੂੰ 20 ਸਿਲਾਈ ਮਸ਼ੀਨਾਂ, 5 ਟਰਾਈ ਸਾਈਕਲ ਅਤੇ 5 ਵੀਲ੍ਹਚੇਅਰਜ਼ ਵੀ ਸੌਂਪੇ ਗਏ। 

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਮੈਰੀਟੋਰੀਅਸ 6 ਵਿਦਿਆਰਥੀਆਂ ਨੂੰ ਦਸਵੀਂ, ਬਾਹਰਵੀਂ ਕਲਾਸ ਮੈਡੀਕਲ, ਨਾਨ-ਮੈਡੀਕਲ ਸਟਰੀਮ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ। ਇਨ੍ਹਾਂ 6 ਵਿਦਿਆਰਥੀਆਂ ਵਿਚ ਤਿੰਨ ਲੜਕੀਆਂ ਅਤੇ ਤਿੰਨ ਲੜਕੇ ਸ਼ਾਮਲ ਹਨ। ਪ੍ਰੋਗਰਾਮ ਦੌਰਾਨ ਜਿਥੇ ਪਰੇਡ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਉਥੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀਆਂ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ।

 ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ, ਨਗਰ ਨਿਗਮ ਅਤੇ ਸਵੱਛਤਾ ਦਾ ਲੰਗਰ ਸੇਵਾ ਸੋਸਾਇਟੀ ਵਲੋਂ ਸਾਂਝੇ ਤੌਰ ’ਤੇ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਅਤੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਝਾਕੀਆਂ ਵੀ ਕੱਢੀਆਂ ਗਈਆਂ। ਕੈਬਨਿਟ ਮੰਤਰੀ ਵਲੋਂ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ। 

ਇਸ ਮੌਕੇ ਸਾਬਕਾ ਐਮ.ਪੀ. ਸ੍ਰੀ ਕਮਲ ਚੌਧਰੀ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀਮਤੀ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਸ਼੍ਰੀ ਸ਼ਿਵ ਰਾਜ ਸਿੰਘ ਬੱਲ, ਆਮ ਆਦਮੀ ਪਾਰਟੀ ਦੇ ਚੱਬੇਵਾਲ ਤੋਂ ਆਗੂ ਸ਼੍ਰੀ ਹਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼੍ਰੀ ਗੁਰਵਿੰਦਰ ਸਿੰਘ ਪਾਵਲਾ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀਮਤੀ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।  

 

Tags: Harjot Singh Bains , AAP , Aam Aadmi Party , AAP Punjab , Government of Punjab , Punjab Government , Hoshiarpur , Sandeep Hans , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , National Flag , 15 August , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD