Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕਿਹਾ, ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਪੁੱਟੇ ਜਾਣਗੇ ਅਹਿਮ ਕਦਮ

Harjot Singh Bains, AAP, Aam Aadmi Party, AAP Punjab, Government of Punjab, Punjab Government, Hoshiarpur, Sandeep Hans, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, National Flag, 15 August, 76th Independence Day 2022

Web Admin

Web Admin

5 Dariya News

ਹੁਸ਼ਿਆਰਪੁਰ , 15 Aug 2022

Last updated on: Aug 15, 2022, 00:00 IST

ਸਕੂਲ ਸਿੱਖਿਆ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਕਦਮ ਪੁੱਟੇ ਜਾਣਗੇ, ਤਾਂ ਜੋ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੇਹਤਰੀਨ ਸਿੱਖਿਆ ਵੀ ਪ੍ਰਦਾਨ ਕੀਤੀ ਜਾ ਸਕੇ। 

ਉਨ੍ਹਾਂ ਇਹ ਸ਼ਬਦ ਅੱਜ ਹੁਸ਼ਿਆਰਪੁਰ ਵਿਖੇ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।ਸ੍ਰੀ ਬੈਂਸ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਥੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਉਪਲਬੱਧ ਹੋਵੇਗੀ ਅਤੇ ਅੱਜ ਤੋਂ ਹੀ ਇਹ ਸੇਵਾਵਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਆਦਿ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਅੱਜ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ, ਤਾਂ ਜੋ ਸੂਬਾ ਵਾਸੀਆਂ ਨੂੰ ਹਰ ਮੁਹੱਲੇ ਵਿਚ ਇਹ ਸਹੂਲਤ ਉਪਲਬੱਧ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਕੇਵਲ 5 ਮਹੀਨਿਆਂ ਵਿਚ ਹੀ ਪੂਰਾ ਕੀਤਾ ਗਿਆ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜਿਥੇ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਉਥੇ ਸਿੱਖਿਆ ਦੇ ਖੇਤਰ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 100 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲਾਂ ਵਜੋਂ ਉਭਾਰਿਆ ਜਾਵੇਗਾ, ਤਾਂ ਜੋ ਇਥੇ ਪੜ੍ਹਨ ਵਾਲੇ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਸ੍ਰੀ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਡਾਕਟਰ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।  

ਇਸ ਮੌਕੇ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਐਸ.ਡੀ.ਐਮ. ਸ਼੍ਰੀ ਸ਼ਿਵ ਰਾਜ ਸਿੰਘ ਬੱਲ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀਮਤੀ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ, ਸ੍ਰੀ ਸੰਦੀਪ ਸੈਣੀ, ਸ਼੍ਰੀ ਜਸਪਾਲ ਸਿੰਘ ਚੇਚੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।  

 

Tags: Harjot Singh Bains , AAP , Aam Aadmi Party , AAP Punjab , Government of Punjab , Punjab Government , Hoshiarpur , Sandeep Hans , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , National Flag , 15 August , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD