Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਚੋਣ ਗਾਰੰਟੀ ਪੂਰੀ ਕੀਤੀ, ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ

75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ

Bhagwant Mann, AAP, Aam Aadmi Party,  AAP Punjab, Government of Punjab, Punjab Government, Punjab, Chief Minister Of Punjab,Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, 76th Independence Day 2022,Mohalla Clinics

Web Admin

Web Admin

5 Dariya News

ਲੁਧਿਆਣਾ , 15 Aug 2022

Last updated on: Aug 15, 2022, 00:00 IST

ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ।ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ  ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ ਆਦਿ ਹਾਜ਼ਰ ਸਨ।

 

Tags: Bhagwant Mann , AAP , Aam Aadmi Party , AAP Punjab , Government of Punjab , Punjab Government , Punjab , Chief Minister Of Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD