Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ

ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪੱਤਰ ਸੌਂਪੇ, ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਕੀਤੀ ਲਾਂਚ

Bhagwant Mann, AAP, Aam Aadmi Party,  AAP Punjab, Government of Punjab, Punjab Government, Punjab, Chief Minister Of Punjab,Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, 76th Independence Day 2022

Web Admin

Web Admin

5 Dariya News

ਲੁਧਿਆਣਾ , 15 Aug 2022

Last updated on: Aug 15, 2022, 00:00 IST

ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨ੍ਹਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।

 

Tags: Bhagwant Mann , AAP , Aam Aadmi Party , AAP Punjab , Government of Punjab , Punjab Government , Punjab , Chief Minister Of Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD