Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ 'ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ - ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ

ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ, ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ

Bhagwant Mann, AAP, Aam Aadmi Party,  AAP Punjab, Government of Punjab, Punjab Government, Punjab, Chief Minister Of Punjab,Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, 76th Independence Day 2022

Web Admin

Web Admin

5 Dariya News

ਈਸੜੂ (ਲੁਧਿਆਣਾ) , 15 Aug 2022

Last updated on: Aug 15, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ 'ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ।ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ।

 ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ 'ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕੀਮਤ 'ਤੇ ਸੂਬੇ ਦੀ ਅਮਨ-ਸ਼ਾਂਤੀ ਭੰਗ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਜੋ ਹਾਈ ਪਾਵਰ ਮੋਟਰਾਂ ਦੁਬਈ ਅਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਪਾਵਰ ਦੀਆਂ ਮੋਟਰਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ 'ਤੇ ਤੁਰੰਤ ਰੋਕ ਲਗਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਲਈ ਤਰਸਣਾ ਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਪਾਣੀ ਨੂੰ ਬਚਾਇਆ ਜਾ ਸਕੇ।

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਜਗ੍ਹਾ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਜਗਤਾਰ ਸਿੰਘ ਦਿਆਲਪੁਰਾ ਅਤੇ ਜਸਵੰਤ ਸਿੰਘ ਗੱਜਣਮਾਜਰਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

 

Tags: Bhagwant Mann , AAP , Aam Aadmi Party , AAP Punjab , Government of Punjab , Punjab Government , Punjab , Chief Minister Of Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD