Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਨਾਲ ਜੁੜੀਆਂ ਯਾਦਗਾਰਾਂ ਨੂੰ ਹੋਰ ਖੂਬਸੂਰਤ ਬਣਾਵਾਂਗੇ-ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ

ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੇ ਸਮਾਰਕਾਂ ’ਤੇ ਹੋਏ ਨਤਮਸਤਕ, ਜੱਦੀ ਘਰ ਦਾ ਵੀ ਕੀਤਾ ਦੌਰਾ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, 76th Independence Day 2022

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਖਟਕੜ ਕਲਾਂ) , 15 Aug 2022

Last updated on: Aug 15, 2022, 00:00 IST

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਯਾਦਗਾਰਾਂ ਨੂੰ ਵਿਰਾਸਤੀ ਸੈਰ ਸਪਾਟੇ ਦੇ ਮੰਤਵ ਨਾਲ ਹੋਰ ਖੂਬਰਸੂਰਤ ਦਿੱਖ ਦਿੱਤੀ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸਪੂਤ ਸਰਦਾਰ ਭਗਤ ਸਿੰਘ ਦੇ ਪਿੰਡ ਨੂੰ ਦੇਸ਼-ਵਿਦੇਸ਼ ਤੋਂ ਦੇਖਣ ਆਉਣ ਵਾਲੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੀ ਲਹਿਰ ਨਾਲ ਜੁੜੇ ਰਹੇ ਉਨ੍ਹਾਂ ਦੇ ਪਰਿਵਾਰ ਅਤੇ ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਆਪਣੇ ਨਾਇਕ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲ ਸਕੇ।

ਅੱਜ ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ ਕਿਰਤ, ਯਾਤਰਾ ਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਉਨ੍ਹਾਂ ਲਈ ਇਸ ਤੋਂ ਵੱਡੀ ਖੁਸ਼ਕਿਸਮਤੀ ਕੀ ਹੋ ਸਕਦੀ ਹੈ ਕਿ ਉਨ੍ਹਾਂ ਅੱਜ ਦੇ ਪਵਿੱਤਰ ਦਿਨ ਦੀ ਸ਼ੁਰੂਆਤ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ ਧਰਤੀ ਦੀ ਮਿੱਟੀ ਛੋਹ ਕੇ ਕੀਤੀ। 

ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ ਆਜ਼ਾਦੀ ਦੇ ਉਹ ਨਾਇਕ ਸਨ, ਜਿਨ੍ਹਾਂ ਨੇ ਜਵਾਨੀ ’ਚ ਆਪਣੀਆਂ ਜਿੰਦਾਂ ਵਾਰੀਆਂ। ਉਨ੍ਹਾਂ ਆਖਿਆ ਕਿ ਪੰਜਾਬ ਦੇਸ਼ ਦੇ ਸੁਤੰਤਰਤਾ ਅੰਦੋਲਨ ਵਿੱਚ ਆਪਣੇ ਆਜ਼ਾਦੀ ਘੁਲਾਟੀਆਂ ਦੀ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਅਤੇ ਸਭ ਤੋਂ ਵਧੇਰੇ ਤਸ਼ੱਦਦ ਸਹਿ ਕੇ ਤੇ ਜੇਲ੍ਹਾਂ ਕੱਟ ਕੇ ਲਾ-ਮਿਸਾਲ ਯੋਗਦਾਨ ਦੇਣ ਵਾਲਾ ਸੂਬਾ ਹੈ। ਉਨ੍ਹਾਂ ਆਖਿਆ ਕਿ ਵਾਹਿਗੁਰੂ ਸਾਡੇ ਪੰਜਾਬ ’ਤੇ ਅਤੇ ਪੰਜਾਬੀਆਂ ’ਤੇ ਹਮੇਸ਼ਾਂ ਮੇਹਰ ਭਰਿਆ ਹੱਥ ਬਣਾਈ ਰੱਖੇ।

ਬਾਅਦ ਵਿੱਚ ਸ਼ਹੀਦ ਭਗਤ ਸਿੰਘ ਜੱਦੀ ਘਰ ਦਾ ਦੌਰਾ ਕਰਨ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਦੇ ਪਰਿਵਾਰ ਨਾਲ ਜੁੜੀਆਂ ਸਾਰੀਆਂ ਪੁਰਾਤਨ ਵਸਤਾਂ ਨੂੰ ਗਹੁ ਨਾਲ ਦੇਖਿਆ। ਉਨ੍ਹਾਂ ਇਕੱਲੇ-ਇਕੱਲੇ ਕਮਰੇ ਦਾ ਦੌਰਾ ਕਰ, ਉੱਥੇ ਪਈਆਂ ਵਸਤਾਂ ਨੂੰ ਛੋਹ ਕੇ ਦੇਖਿਆ ਅਤੇ ਸ਼ਹੀਦ ਦੇ ਪਰਿਵਾਰ ਦੀ ਵਿਰਾਸਤ ਨੂੰ ਮਹਿਸੂਸ ਕੀਤਾ।ਉਨ੍ਹਾਂ ਨੇ ਉੱਥੇ ਮੌਜੂਦ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਆਖਿਆ ਕਿ ਉਹ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਨੂੰ ਹੋਰ ਖੂਬਸੂਰਤ ਤੇ ਵਿਰਾਸਤੀ ਸੈਰ ਸਪਾਟੇ ਦਾ ਸਥਾਨ ਬਣਾਉਣ ਲਈ ਕੀਤੇ ਜਾ ਸਕਦੇ ਕੰਮਾਂ ਦੀ ਤਫ਼ਸੀਲ ਬਣਾ ਕੇ ਭੇਜਣ ਤਾਂ ਜੋ ਯਾਤਰਾ ਤੇ ਸਭਿਅਚਾਰਕ ਮਾਮਲੇ ਵਿਭਾਗ ਇਸ ’ਤੇ ਅਗਲੇਰੀ ਕਾਰਵਾਈ ਆਰੰਭ ਸਕੇ।

ਇਸ ਮੌਕੇ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD