Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਸਤ ਸ਼ਿਲਪ ਕਾਲਜ ’ਚ ਮਨਾਏ ਅਜ਼ਾਦੀ ਦਿਵਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲਹਿਰਾਇਆ ਤਿਰੰਗਾ ਝੰਡਾ

ਪੰਜਾਬ ਸਰਕਾਰ ਨੇ ਆਪਣੇ ਲਗਭੱਗ 5 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ - ਵਿਧਾਇਕ ਸ਼ੈਰੀ ਕਲਸੀ

Shery Kalsi, Batala, AAP, Aam Aadmi Party, Aam Aadmi Party Punjab, AAP Punjab, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022

Web Admin

Web Admin

5 Dariya News

ਬਟਾਲਾ , 15 Aug 2022

Last updated on: Aug 15, 2022, 00:00 IST

ਬੈਸਟ ਫੋਟੋਗ੍ਰਾਫਰ ਵੈਲਫੇਅਰ ਐਸੋਸੀਏਸ਼ਨ ਬਟਾਲਾ ਵੱਲੋਂ ਅੱਜ ਸਥਾਨ ਹਸਤ ਸ਼ਿਲਪ ਕਾਲਜ ਵਿਖੇ 76ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਨਿਭਾਈ ਗਈ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਨੇ ਮਾਰਚ ਪਾਸਟ ਕੀਤਾ। ਹਸਤ ਸ਼ਿਲਪ ਕਾਲਜ ਬਟਾਲਾ ਦੇ ਸਿਖਆਰਥੀਆਂ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। 

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਅਜ਼ਾਦੀ ਦਾ ਪੌਣੇ ਸਦੀ ਦਾ ਸਫ਼ਰ ਬਹੁਤ ਸ਼ਾਨਦਾਰ ਰਿਹਾ ਹੈ ਅਤੇ ਇਸ ਅਰਸੇ ਦੌਰਾਨ ਭਾਰਤ ਨੇ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਦੇਸ਼ ਵਾਸੀਆਂ ਦੀ ਮਿਹਨਤ ਸਦਕਾ ਭਾਰਤ ਲਗਾਤਾਰ ਅੱਗੇ ਵੱਧ ਰਿਹਾ ਹੈ।ਸੂਬਾ ਪੰਜਾਬ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ `ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਲਗਭੱਗ 5 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਦਿਆਂ 1 ਜੁਲਾਈ, 2022 ਤੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ। 

ਇਸ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਲਾਭ ਪਹੁੰਚ ਰਿਹਾ ਹੈ।ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਨੂੰ ਬਿਜਲੀ ਦਾ ਜ਼ੀਰੋ ਬਿਲ ਆਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਉਪਲੱਬਧੀਆਂ ਬਾਰੇ ਵੀ ਦੱਸਿਆ। ਸਮਾਗਮ ਦੇ ਅਖੀਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਤੇ ਪ੍ਰਧਾਨ ਸੁਖਵਿੰਦਰ ਸਿੰਘ ਧੁੱਪਸੜੀ, ਹਸਤ ਸ਼ਿਲਪ ਕਾਲਜ ਦੇ ਐਮ.ਡੀ. ਅਰੁਣ ਕੁਮਾਰ ਜੇਈ, ਡੀ.ਐਸ.ਪੀ ਜਸਬੀਰ ਸਿੰਘ, ਡੀ.ਐੱਸ.ਪੀ ਪ੍ਰੇਮ ਸਿੰਘ, ਕੈਸ਼ੀਅਰ ਕਮਲ ਨੈਨ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਚੌਹਾਨ, ਚੇਅਰਮੈਨ ਵਿਜੈ ਘਈ, ਦਲਜੀਤ ਸਿੰਘ, ਅਕਾਸ਼ਦੀਪ ਢਿੱਲੋਂ, ਸੈਕਟਰੀ ਭੁਪਿੰਦਰ ਸਿੰਘ, ਅਨਥਨੀ, ਦਲਜੀਤ ਡੇਵਿਡ, ਰਮਨ ਸਰਕਲ ਪ੍ਰਧਾਨ, ਕਰਮਜੀਤ ਸਿੰਘ ਲਾਲੀ, ਕੁਲਬੀਰ ਸਿੰਘ, ਤਰਸੇਮ ਸਿੰਘ ਮਿੰਟੂ, ਬਲਵਿੰਦਰ ਸਿੰਘ, ਜੀਵਨ, ਬਿੱਲਾ, ਭੁਪਿੰਦਰ ਸਿੰਘ ਸ਼ੈਲੀ, ਲਾਡੀ ਕਾਹਲੋਂ, ਜਗਦੀਸ਼ ਸਿੰਘ, ਵਰਿੰਦਰ, ਜਸਬੀਰ ਸਿੰਘ ਲਾਡੀ, ਸੁਖਜਿੰਦਰ ਸਿੰਘ, ਕਾਲਜ ਦੀ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ, ਮੈਡਮ ਅਨੀਤਾ ਸਟੇਜ ਸੰਚਾਲਕ, ਮਨਜੀਤ ਸਿੰਘ ਸਮੇਤ ਹੋਰ ਵੀ ਮੋਹਤਬਰ ਹਾਜ਼ਰ ਸਨ।

    

 

Tags: Shery Kalsi , Batala , AAP , Aam Aadmi Party , Aam Aadmi Party Punjab , AAP Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD