Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਬੁਰਜ ਹਰੀ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ਼ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ-ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022, Aam Aadmi Clinics, Mohalla Clinics

Web Admin

Web Admin

5 Dariya News

ਮਾਨਸਾ , 15 Aug 2022

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ (ਪੰਜਾਬ) ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਦੇ ਪਿੰਡ ਬੁਰਜ਼ ਹਰੀ ਵਿਖੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਵੇਲੇ ਕੀਤਾ। 

ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਰੜ੍ਹ ਪਿੰਡ ਵਿਖੇ ਬਣਿਆ ਆਮ ਆਦਮੀ ਕਲੀਨਿਕ ਵੀ ਲੋਕਾਂ ਦੀ ਸੇਵਾ ਲਈ ਸ਼ੁਰੂ ਹੋ ਚੁੱਕਿਆ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਅੰਦਰ ਅਜਾਦੀ ਦੇ 75 ਸਾਲ ਪੂਰੇ ਹੋਣ ’ਤੇ ਸ਼ੁਰੂ ਹੋਏ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾਵੇਗਾ।ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮ ਬੀ ਬੀ ਐਸ ਡਾਕਟਰ, ਫਾਰਮਾਸਿਸਟ ਸਮੇਤ ਸਟਾਫ ਮੈਂਬਰ ਤਾਇਨਾਤ ਕੀਤੇ ਗਏ ਹਨ। 

ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾਣਗੇ।ਉਨ੍ਹਾਂ ਦੱਸਆ ਕਿ ਇਨ੍ਹਾਂ ਕਲੀਨਿਕਾਂ ਰਾਹੀ ਵੱਡੀ ਗਿਣਤੀ ਵਿਚ ਮਰੀਜਾਂ ਦਾ ਇਲਾਜ ਹੋਵੇਗਾ, ਜਿਸ ਨਾਲ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ।ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਸ੍ਰੀ ਗੋਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਆਪ ਆਗੂ ਹਾਜਰ ਸਨ।

 

Tags: Dr. Baljit Kaur , AAP , Aam Aadmi Party , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD