Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਪੰਜਾਬ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਲਈ ਬਣਾਏ ਜਾਣਗੇ 25 ਹਜ਼ਾਰ ਘਰ-ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022

Web Admin

Web Admin

5 Dariya News

ਮਾਨਸਾ , 15 Aug 2022

Last updated on: Aug 15, 2022, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ (ਪੰਜਾਬ) ਡਾ. ਬਲਜੀਤ ਕੌਰ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਮਾਨਸਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਇਆ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਵਾਸੀਆ ਸਮੇਤ ਸਮੁੱਚੇ ਪੰਜਾਬੀਆਂ ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀ ਅਜ਼ਾਦ ਮੁਲਕ ਦੇ ਵਸਨੀਕ ਹਾਂ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸੰਘਰਸ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆ ਜਿੰਨ੍ਹਾ ਦੀ ਬਦੌਲਤ ਅੱਜ ਅਸੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰੀਬ 5 ਮਹੀਨੇ ਦੇ ਕਾਰਜ਼ਕਾਲ ਦੌਰਾਨ ਅਨੇਕਾਂ ਲੋਕ ਪੱਖੀ ਫੈਸਲੇ ਲਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜੋਂ ਖ਼ਤਮ ਕਰਨ ਦੀ ਦਿਸ਼ਾ ’ਚ ਵੱਡੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਾਅ ਐਂਡ ਆਰਡਰ ਦੇ ਮਾਮਲਿਆਂ ਪ੍ਰਤੀ ਬੇਹੱਦ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਘਰ ਬਣਾਉਣ ਦੀ ਤਜਵੀਜ਼ ਬਣਾਈ ਹੈ, ਤਾਂ ਜੋ ਲੋੜਵੰਦਾਂ ਨੂੰ ਸਿਰ ਢੱਕਣ ਲਈ ਛੱਤ ਮੁਹੱਈਆ ਕਰਵਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਅਤੇ ਕਿਸਾਨਾਂ ਦੀ ਮਿਹਨਤ ਨਾਲ ਗਰਮੀਆਂ ਦੀ ਮੂੰਗੀ ਅਧੀਨ ਰਕਬਾ 54 ਹਜ਼ਾਰ 363 ਏਕੜ ਤੋਂ ਵੱਧ ਕੇ 1 ਲੱਖ 28 ਹਜ਼ਾਰ 495 ਏਕੜ ਹੋ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 29 ਅਗਸਤ 2022 ਤੋਂ ਸੂਬੇ ਅੰਦਰ ਪੇਂਡੂ ਖੇਡ ਮੇਲੇ ਕਰਵਾਉਣ ਜਾ ਰਹੀ ਹੈ ਇਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ’ਤੇ ਖੇਡਾਂ ਅੰਦਰ ਹੋਰ ਅੱਗੇ ਆਉਣ ਦਾ ਮੌਕਾ ਮਿਲੇਗਾ। 

ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਮੁਤਾਬਿਕ 1 ਜੁਲਾਈ 2022 ਤੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਬਿਲੰਗ ਸਾਈਕਲ 600 ਯੂਨਿਟ ਮੁਫਤ ਦੇਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵੱਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿੱਚ ਵਾਧਾ ਕਰਕੇ 1 ਕਰੋੜ ਰੁਪਏ ਕੀਤਾ ਹੈ ਅਤੇ ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਆਸ਼ਰਤਾਂ ਨੂੰ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੱਖਾਂ ਰੁਪਏ ਦਾ ਖਰਚਾ ਬਚਾਉਂਦੇ ਹੋਏ ਸੂਬੇ ਦਾ ਪਹਿਲਾ ਪੇਪਰ ਰਹਿਤ ਬਜ਼ਟ ਪੇਸ਼ ਕੀਤਾ ਹੈ, ਜੋ ਬਜ਼ਟ ਪੇਸ਼ ਕਰਨ ਦੇ ਇਤਿਹਾਸ ਵਿੱਚ ਇਕ ਨਿਵੇਕਲੀ ਪਹਿਲ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰੇਕ ਵਰਗ ਦੀ ਸਲਾਹ ਤੇ ਸੁਝਾਅ ਲੈ ਕੇ ਬਜ਼ਟ ਤਿਆਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆਂ ਬਣਾਉਣ ਦੇ ਮੰਤਵ ਨਾਲ ਸਕੂਲ ਆਫ ਐਮੀਨੈਂਸ ਵਿੱਚ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਅਤੇ ਹੋਰ ਜਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ, ਜਿੱਥੇ ਨਸ਼ਿਆਂ ਦੇ ਕਾਲੇ  ਕਾਰੋਬਾਰ ਕਰਨ ਵਾਲੇ ਦੋਸ਼ੀਆ ਨੂੰ ਕਾਬੂ ਕਰਕੇ ਸਖ਼ਤ ਸ਼ਜਾਵਾਂ ਦਿੱਤੀਆ ਜਾਣਗੀਆਂ, ਉਥੇ ਹੀ ਨਸ਼ੇ ਤਿਆਗਣ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ।

ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ  ਵੰਡ ਕੀਤੀ ਗਈ ਅਤੇ ਜ਼ਿਲ੍ਹਾ ਮਾਨਸਾ ਵਿਖੇ ਸਮਾਜ ਸੇਵੀ ਕੰਮਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ. ਸ੍ਰੀ ਗੋਰਵ ਤੂਰਾ ਵੱਲੋਂ ਮੁੱਖ ਮਹਿਮਾਨ ਜੀ ਨੂੰ ਫੁਲਕਾਰੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਵਿਚ ਆਈ.ਜੀ ਬਠਿੰਡਾ ਰੇਂਜ ਸ੍ਰੀ ਸ਼ਿਵੈ ਕੁਮਾਰ ਵਰਮਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੂਸ਼ਿਤਾ ਗੁਲਾਟੀ ਸਮੇਤ ਹੋਰ ਜੂਡੀਸ਼ੀਅਲ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ ਅਤੇ ਸਿਆਸੀ ਨੁਮਾਇੰਦੇ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD