Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਪਟਿਆਲਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਮਾਨ ਸਰਕਾਰ ਨੇ ਜ਼ਿਲ੍ਹੇ 'ਚ ਪੰਜ ਆਮ ਆਦਮੀ ਕਲੀਨਿਕਾਂ ਦੀ ਕੀਤੀ ਸ਼ੁਰੂਆਤ

Harpal Singh Cheema, AAP, Aam Aadmi Party, AAP Punjab, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022, Aam Aadmi Clinics, Mohalla Clinics

Web Admin

Web Admin

5 Dariya News

ਪਟਿਆਲਾ , 15 Aug 2022

Last updated on: Aug 15, 2022, 00:00 IST

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਪਟਿਆਲਾ ਦੇ ਭਾਸ਼ਾ ਭਵਨ ਤੇ ਪਿੰਡ ਝਿੱਲ ਵਿਖੇ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਆਪਣੀ ਇੱਕ ਹੋਰ ਗਰੰਟੀ ਪੂਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਸਰਕਾਰ ਬਣਨ ਦੇ ਪੰਜ ਮਹੀਨੇ 'ਚ ਪੂਰੇ ਕੀਤੇ ਗਏ ਹੋਣ। 

ਜੋ ਕੰਮ ਆਮ ਤੌਰ 'ਤੇ ਸਰਕਾਰਾਂ ਆਖਰੀ ਛੇ ਮਹੀਨਿਆਂ 'ਚ ਕਰਦੀਆਂ ਹਨ ਉਹ ਮਾਨ ਸਰਕਾਰ ਵੱਲੋਂ ਪਹਿਲੇ ਪੰਜ ਮਹੀਨਿਆਂ 'ਚ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕੀਤੇ ਹਰੇਕ ਵਾਅਦੇ 'ਤੇ ਕੰਮ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਅੱਜ ਸੂਬੇ 'ਚ 75 ਆਮ ਆਦਮੀ ਕਲੀਨਿਕ ਤੇ ਪਟਿਆਲਾ ਜ਼ਿਲ੍ਹੇ 'ਚ ਪੰਜ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਆਉਣ ਵਾਲੇ ਦਿਨਾਂ 'ਚ ਹੋਰ ਵਧਾਏ ਜਾਣਗੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ 'ਚ 41 ਤਰ੍ਹਾਂ ਦੇ ਟੈਸਟਾਂ ਸਮੇਤ ਮੁਫ਼ਤ ਦਵਾਈਆਂ ਉਪਲਬੱਧ ਹੋਣਗੀਆਂ ਤੇ ਇੱਕ ਵਾਰ ਰਜਿਸਟਰ ਹੋਇਆ ਮਰੀਜ਼ ਕਿਸੇ ਵੀ ਆਮ ਆਦਮੀ ਕਲੀਨਿਕ 'ਤੇ ਜਾ ਕੇ ਆਪਣੀ ਪਰਚੀ ਦਿਖਾ ਕੇ ਇਲਾਜ ਜਾਰੀ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ 'ਚ ਸ਼ਾਮਲ ਹੈ ਇਸੇ ਲਈ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ 'ਚ ਹੀ ਇਨ੍ਹਾਂ ਦੋਹਾਂ ਖੇਤਰਾਂ ਲਈ ਬਜਟ ਵਧਾਇਆ ਗਿਆ ਹੈ।  

ਸ. ਚੀਮਾ ਨੇ ਸੂਬੇ ਦੇ ਲੋਕਾਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਸੂਬੇ 'ਚ 75 ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ  ਪੰਜਾਬ 'ਚ ਸਿਹਤ ਸਹੂਲਤਾਂ ਦੇ ਖੇਤਰ 'ਚ ਕ੍ਰਾਂਤੀ ਦੀ ਵੀ ਸ਼ੁਰੂਆਤ ਹੋਈ ਹੈ।ਇਸ ਮੌਕੇ ਪਟਿਆਲਾ ਤੋਂ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ ਉਨ੍ਹਾਂ ਦੇ ਘਰਾਂ ਦੇ ਨੇੜੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।

ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਉਪਲਬੱਧ ਕਰਵਾਉਣੀਆਂ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਜਾ ਕੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲਣ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿੰਡ ਝਿੱਲ ਵਿਖੇ ਬਣਿਆ ਆਮ ਆਦਮੀ ਕਲੀਨਿਕ ਇਲਾਕਾ ਨਿਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਚ ਸਹਾਈ ਹੋਵੇਗਾ।

ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਭਾਸ਼ਾ ਭਵਨ ਵਿਖੇ ਬਣੇ ਆਮ ਆਦਮੀ ਕਲੀਨਿਕ 'ਚ ਆਪਣੀ ਸਿਹਤ ਜਾਂਚ  ਵੀ ਕਰਵਾਈ।ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਪੰਜ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਭਾਸ਼ਾ ਭਵਨ ਪਟਿਆਲਾ, ਪਿੰਡ ਝਿੱਲ, ਨਾਭਾ ਦੇ ਦੁੱਲਦੀ ਗੇਟ, ਸਮਾਣਾ ਦੇ ਪਿੰਡ ਰੇਤਗੜ੍ਹ ਤੇ ਘੱਗਾ ਵਿਖੇ ਹਨ। 

ਉਨ੍ਹਾਂ ਦੱਸਿਆ ਕਿ ਹਰੇਕ ਕਲੀਨਿਕ 'ਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਦਰਜਾ ਚਾਰ ਕਰਮਚਾਰੀ ਤਾਇਨਾਤ ਰਹਿਣਗੇ।ਇਸ ਮੌਕੇ ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਐਸ.ਐਮ.ਓ. ਕੁਸ਼ਲਦੀਪ ਕੌਰ, ਰਜਨਾ ਸ਼ਰਮਾ, ਤੇਜਿੰਦਰ ਮਹਿਤਾ, ਮੇਘ ਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਵੀਰਪਾਲ ਕੌਰ ਚਹਿਲ, ਪ੍ਰੀਤੀ ਮਲਹੋਤਰਾ ਵੀ ਮੌਜੂਦ ਸਨ।

 

Tags: Harpal Singh Cheema , AAP , Aam Aadmi Party , AAP Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD