Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੈਂਗਸਟਰ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਖ਼ਤਮ : ਗੁਰਮੀਤ ਸਿੰਘ ਮੀਤ ਹੇਅਰ

ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਤੇ ਬਾਬਾ ਅੰਬੇਦਕਰ ਨੂੰ ਮੰਨਿਆ ਆਪਣਾ ਆਦਰਸ਼

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022

Web Admin

Web Admin

5 Dariya News

ਤਰਨ ਤਾਰਨ , 15 Aug 2022

Last updated on: Aug 15, 2022, 00:00 IST

ਸਥਾਨਕ ਪੁਲਿਸ ਲਾਇਨ ਗਰਾਉਂਡ ਤਰਨ ਤਾਰਨ ਵਿੱਚ ਆਜ਼ਾਦੀ ਦਿਹਾੜੇ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਚੇਰੀ ਸਿੱਖਿਆ, ਖੇਡਾਂ ਤੇ ਯੂਥ ਸੇਵਾਵਾਂ ਅਤੇ ਵਾਤਾਵਰਨ, ਵਿਗਿਆਨ ਤੇ ਤਕਨਾਲੌਜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਦੌਲਤ ਹੀ ਅੱਜ ਅਸੀਂ ਇਥੇ ਖੜੇ ਹਾਂ ਅਤੇ ਮੈਨੂੰ ਝੰਡਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ। 

ਸ੍ਰੀ ਹੇਅਰ ਨੇ ਕਿਹਾ  ਕਿ ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਉਨਾਂ ਨੂੰ ਪੰਜਵਂ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਗਏ ਤਰਨ ਤਾਰਨ ਵਿਖੇ ਝੰਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਤਰਨ ਤਾਰਨ ਜਿਲ੍ਹਾ ਭਾਵੇਂ ਖੇਡਾਂ ਹੋਣ, ਦੇਸ਼ ਦੀ ਆਜਾਦੀ ਦੀ ਲੜ੍ਹਾਈ ਹੋਵੇ  ਜਾਂ ਆਜਾਦੀ ਤੋਂ ਬਾਅਦ ਵੀ ਇਸ ਜਿਲ੍ਹੇ ਦੇ ਨੌਜਵਾਨਾ ਨੇ ਪੂਰੇ ਦੇਸ਼ ਵਿੱਚ ਆਪਣੇ ਝੰਡੇ ਗੱਡੇ ਹਨ। 

ਉਨਾਂ ਕਿਹਾ ਕਿ ਸੈਨਾ ਦੀ ਭਰਤੀ ਓਨੀ ਦੇਰ ਤੱਕ ਪੂਰੀ ਨਹੀਂ ਹੁੰਦੀ ਜਦ ਤੱਕ ਇਸ ਜਿਲ੍ਹੇ ਦੇ ਨੌਜਵਾਨ ਭਰਤੀ ਨਾ ਹੋਣ। ਉਨਾਂ ਕਿਹਾ ਕਿ ਸ੍ਰੀ ਪ੍ਰਵੀਨ ਕੁਮਾਰ ਓਲੰਪਿਕ ਖਿਡਾਰੀ ਨੇ ਜਿੱਥੇ ਖੇਡਾਂ ਵਿੱਚ ਅਤੇ ਮਹਾਂਭਾਰਤ ਵਰਗੇ ਸੀਰੀਅਲ  ਵਿੱਚ ਭੂਮਿਕਾ ਕਰਕੇ ਤਰਨ ਤਾਰਨ ਜਿਲੇ ਦਾ ਨਾਂ ਰੋਸਨ ਕੀਤਾ ਹੈ, ਓਥੇ ਹੁਣੇ ਹੀ ਬਰਮਿੰਘਮ ਵਿਖੇ ਹੋਈਆਂ ਕਾਮਨ ਵੈਲਥ ਖੇਡਾਂ ਵਿੱਚ ਜਿਲੇ ਦੇ ਆਕਾਸ਼ਦੀਪ ਨੇ ਮੈਡਲ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। 

ਸਥਾਨਕ ਪੁਲਿਸ ਲਾਇਨ ਗਰਾਉਂਡ ਤਰਨ ਤਾਰਨ ਤਿਰੰਗਾ ਲਹਿਰਾਉਣ ਮੌਕੇ ਉਨਾਂ ਦੱਸਿਆ ਕਿ 29 ਅਗਸਤ ਤੋਂ ਸੂਬੇ ਭਰ ਵਿੱਚ ਖੇਡ ਮੇਲਾ ਸ਼ੁਰੂ ਹੋ ਰਿਹਾ ਹੈ। ਜਿਸ ਵਿੱਚ ਬਲਾਕ ਪੱਧਰ ਤੱਕ 28 ਕਿਸਮ ਦੀਆਂ ਖੇਡਾਂ ਹੋਣਗੀਆਂ ਅਤੇ 6 ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਖੇਡ ਮੇਲੇ ਵਿੱਚ 5 ਲੱਖ ਤੋਂ ਵੱਧ ਬੱਚੇ ਹਿੱਸਾ ਲੈਣਗੇ।

ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਣ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। 

ਉਨਾਂ ਕਿਹਾ ਕਿ  ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ। ਸ੍ਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਕਿਸੇ ਲੀਡਰ ਦੀ ਨਹੀਂ ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਹੈ, ਤਾਂ ਕਿ ਸਾਨੂੰ ਅਹਿਸਾਸ ਹੋਵੇ ਕਿ ਅਸੀਂ ਜੋ ਕੁਝ ਵੀ ਹਾਂ ਇਨਾਂ ਦੀ ਬਦੌਲਤ ਹਾਂ। 

ਇਨਾਂ ਦੀ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਦੂਜੀ ਤਸਵੀਰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਲਗਾਈ ਹੈ ਤਾਂ ਜੋ ਸਾਨੂੰ ਇਹ ਵੀ ਅਹਿਸਾਸ ਹੋਵੇ ਕਿ ਇਨਾਂ ਦੇ ਸੰਵਿਧਾਨ ਦੀ ਬਦੌਲਤ ਅਸੀਂ ਅੱਜ ਇਥੇ ਖੜ੍ਹੇ ਹਾਂ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਕਈ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। 

ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਾਡੇ ਆਦਰਸ਼ ਹਨ ਅਤੇ ਅਸੀਂ ਇਨਾਂ ਦੇ ਪੂਰਨਿਆਂ ’ਤੇ ਚਲਦੇ ਹੋਏ ਨਵਾਂ ਪੰਜਾਬ ਸਿਰਜਾਂਗੇਂ। ਉਨਾਂ ਦੱਸਿਆ ਕਿ ਸਿੱਖਿਆ ਵਿੱਚ ਵਿਸ਼ੇਸ਼ ਧਿਆਨ ਦੇ ਕੇ ਪਿਛਲੇ ਸਾਲਾਂ ਨਾਲੋਂ 16 ਫੀਸਦੀ ਵੱਧ ਬਜਟ ਵਧਾਇਆ ਗਿਆ ਹੈ। 

ਉਨਾਂ ਕਿਹਾ ਕਿ ਉਹ ਦੇਸ਼ ਤੱਦ ਤੱਕ ਤਰੱਕੀ ਨਹੀਂ ਕਰ ਸਕਦਾ ਜਦ ਤੱਕ ਉਥੋਂ ਦੇ ਬੱਚੇ ਆਪਣੇ ਪੈਰਾਂ ਤੇ ਖੜੇ ਨਾ  ਹੋਣ।  ਉਨਾਂ ਕਿਹਾ ਕਿ ਸਾਡੀ ਸਰਕਾਰ ਰੋਜ਼ਗਾਰ ਮੁੱਦੇ ’ਤੇ ਵੀ ਕੰਮ ਕਰ ਰਹੀ ਹੈ ਅਤੇ 26 ਹਜ਼ਾਰ ਤੋਂ ਵੱਧ ਅਸਾਮਾੀਆਂ ਭਰੀਆਂ ਜਾ ਰਹੀਆ ਹਨ। ਉਨਾਂ ਕਿਹਾ ਕਿ ਅਸੀਂ ਬੱਚਿਆਂ ਨੂੰ ਕੇਵਲ ਨੌਕਰੀ ਲੈਣ ਵਾਲਾ ਨਹੀਂ ਸਗੋਂ ਨੌਕਰੀ ਦੇਣ ਵਾਲਾ ਬਣਾ ਰਹੇ ਹਾਂ। 

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟੋਲਰੈਂਸ ਨੀਤੀ ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਅਸੀਂ ਟਰਾਂਸਪੋਰਟ ਮਾਫੀਏ ਤੋਂ ਕਬਜ਼ਾ ਛੁਡਾ ਕੇ ਦਿੱਲੀ ਤੱਕ ਸਰਕਾਰੀ ਬੱਸਾਂ ਚਲਾ ਦਿੱਤੀਆਂ ਹਨ। ਸ੍ਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਦੀ ਸਰਕਾਰ ਈ-ਗਵਰਨੈਂਸ ਤੇ ਕੰਮ ਕਰ ਰਹੀ ਹੈ ਤੇ ਪਿਛਲਾ ਵਿਧਾਨ ਸਭਾ ਸ਼ੈਸ਼ਨ ਪੇਪਰਲੈਸ ਕਰਕੇ 21 ਲੱਖ ਰੁਪਏ ਬਚਾਇਆ ਹੈ ਉਨਾਂ ਇਸ ਬਾਰੇ ਦੱਸਿਆ ਕਿ ਅਸੀਂ ਈ-ਸਟੈਂਪ ਲਿਆ ਕੇ ਪੰਜਾਬ ਦੇ ਲੋਕਾਂ ਦੇ 35 ਕਰੋੜ ਰੁਪਏ ਬਚਾਇਆ ਹੈ। 

ਸ੍ਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਮਨ ਕਾਨੂੰਨ ਤੇ ਪੂਰੀ ਸਖ਼ਤੀ ਨਾਲ ਕੰਮ ਕਰ ਰਹੇ ਹਾਂ ਅਤੇ ਗੈਂਗਸਟਰਾਂ, ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਖਤਮ ਕੀਤਾ ਜਾਵੇਗਾ। ਖੇਡਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਲਚਰ ਵਧਾ ਰਹੇ ਹਾਂ ਅਤੇ ਪਿਛਲੇ ਸਾਲਾਂ ਨਾਲੋਂ ਖੇਡਾਂ ਦਾ ਬਜਟ 56 ਫੀਸਦੀ ਵਧਾਇਆ ਹੈ। 

ਉਨਾਂ ਕਿਹਾ ਕਿ ਨੌਜਵਨਾਂ ਲਈ ਖੇਡਾਂ ਦਾ ਸਾਜੋ ਸਮਾਨ ਅਤੇ ਖੇਡ ਸਟੇਡੀਅਮਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਵਿਕਸਤ ਕੀਤਾ ਜਾ ਰਿਹਾ ਹੈ। ਸ੍ਰੀ ਮੀਤ ਹੇਅਰ ਵਲੋਂ ਆਜਾਦੀ ਦਿਹਾੜੇ ਮੌਕੇ ਸਮੂਹ ਪੰਜਾਬੀਆਂ ਨੂੰ ਵਧਾਈ ਵੀ ਦਿੱਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਤੋਂ ਸਾਲਾਮੀ ਲਈ, ਇਸ ਮੌਕੇ ਸ੍ਰੀ ਮੀਤ ਹੇਅਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਨੇ ਇਸ ਮੌਕੇ ਕੱਲ੍ਹ ਭਾਵ 16 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ। 

ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਮੁੱਖ ਮਹਿਮਾਨ ਸ੍ਰੀ ਮੀਤ ਹੇਅਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੂਰਾ , ਵਿਧਾਇਕ ਕਸ਼ਮੀਰ ਸਿੰਘ ਸੋਹਲ, ਆਈ ਜੀ ਸ੍ਰੀ ਰਾਕੇਸ਼ ਕੁਮਾਰ, ਐਸ.ਐਸ.ਪੀ ਸ: ਰਣਜੀਤ ਸਿੰਘ ਢਿਲੋਂ, ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ, ਵਧੀਕ ਡਿਪਟੀ ਕਮਿਸ਼ਨਰ ਸ: ਰਵਿੰਦਰਪਾਲ ਸਿੰਘ, ਐਸ.ਡੀ.ਐਮ. ਸ੍ਰੀ ਰਜਨੀਸ਼ ਕੁਮਾਰ, ਪਰੇਡ ਕਮਾਂਡਰ ਡੀ.ਐਸ.ਪੀ. ਰਾਜਕੁਮਾਰ ਚੌਧਰੀ ਤੋਂ ਇਲਾਵਾ ਜਿਲ੍ਹੇ ਦੇ ਸਾਰੇ ਅਧਿਕਾਰੀ ਹਾਜਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD