Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ : ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ : ਲਾਲ ਚੰਦ ਕਟਾਰੂਚੱਕ

ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨੀ ਤੇ ਹਰਾ-ਭਰਾ ਕਰਨਾ ਮੁੱਖ ਨਿਸ਼ਾਨਾ - ਜੰਗਲਾਤ ਮੰਤਰੀ

Lal Chand, Lal Chand Kataruchak, AAP, Aam Aadmi Party, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022

Web Admin

Web Admin

5 Dariya News

ਮੋਗਾ , 15 Aug 2022

Last updated on: Aug 15, 2022, 00:00 IST

ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਯੋਜਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਨਿਭਾਈ।

ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਜ਼ਿਲਾ ਤੇ ਸੈਸ਼ਨ ਜੱਜ ਸ੍ਰੀਮਤੀ ਮਨਦੀਪ ਪੰਨੂੰ, ਸ੍ਰ. ਹਰਜੀਤ ਸਿੰਘ ਅਤੇ ਸ੍ਰੀ ਵਿਕਰਾਂਤ ਕੁਮਾਰ (ਦੋਵੇਂ ਐਡੀਸ਼ਨਲ ਸੈਸ਼ਨ ਜੱਜ), ਆਈ. ਜੀ. ਸ੍ਰੀ ਆਰ. ਕੇ. ਜੈਸਵਾਲ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਜ਼ਿਲਾ ਪੁਲਿਸ ਮੁਖੀ ਸ੍ਰ. ਗੁਲਨੀਤ ਸਿੰਘ ਖੁਰਾਣਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਸ੍ਰੀ ਵਿਜੇ ਸਾਥੀ, ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਜਯੋਤੀ ਬਾਲਾ ਮੱਟੂ, ਜ਼ਿਲਾ ਪ੍ਰਧਾਨ ਆਪ ਸ੍ਰ. ਹਰਮਨਜੀਤ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।

ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਨੇ ਜ਼ਿਲਾ ਵਾਸੀਆਂ ਨੂੰ ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣੀ ਹੈ। ਅਸਲ ਵਿੱਚ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ ਹੈ। ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਕੁਝ ਨਹੀਂ ਕੀਤਾ। 

ਉਨਾਂ ਕਿਹਾ ਕਿ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨਾ ਅਤੇ ਹਰਾ-ਭਰਾ ਕਰਨਾ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਹੈ। ਚਾਲੂ ਮੌਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 1.20 ਕਰੋੜ ਤੋਂ ਵਧੇਰੇ ਬੂਟੇ ਲਗਾਏ ਜਾ ਰਹੇ ਹਨ। ਤਿ੍ਰਵੇਣੀਆਂ ਲਗਾ ਕੇ ਪੰਜਾਬ ਦੇ ਖ਼ਤਮ ਹੋ ਰਹੇ ਵਿਰਸੇ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ 5 ਮਹੀਨੇ ਦੇ ਕਾਰਜਕਾਲ ਦੌਰਾਨ ਕੀਤੀਆਂ ਪਹਿਲਕਦਮੀਆਂ ਦਾ ਵੇਰਵਾ ਲੋਕਾਂ ਸਾਹਮਣੇ ਪੇਸ਼ ਕੀਤਾ।

ਉਨਾਂ ਕਿਹਾ ਕਿ ਸਾਨੂੰ ਇਹ ਆਜ਼ਾਦੀ ਖੈਰਾਤ ਵਿੱਚ ਨਹੀਂ ਮਿਲੀ ਬਲਕਿ ਦੇਸ਼ ਦੇ ਸਪੂਤਾਂ ਨੇ ਆਪਣੇ ਖੂਨ ਨਾਲ ਦੇਸ਼ ਦੀ ਇਬਾਰਤ ਲਿਖੀ ਹੈ। ਉਨਾਂ ਕਿਹਾ ਕਿ ਕਈ ਸੰਘਰਸ਼ਾਂ ਦੀ ਬਦੌਲਤ ਹੀ 15 ਅਗਸਤ, 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ। ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਆਜ਼ਾਦੀ ਲਈ ਪ੍ਰਾਣਾਂ ਦੀ ਅਹੂਤੀ ਦੇਣ ਵਾਲਿਆਂ ਵਿੱਚ ਤਕਰੀਬਨ 80 ਫੀਸਦ ਪੰਜਾਬੀ ਸਨ। 

ਇਹ ਦਿਹਾੜਾ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਊਧਮ ਸਿੰਘ ਦੇ ਬਲੀਦਾਨਾਂ ਦੀ ਯਾਦ ਦਵਾਉਂਦਾ ਹੈ ਅਤੇ ਉਨਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਉਸ ਜੰਗ ਨੂੰ ਆਪਾਂ ਭਾਰਤ ਵਾਸੀ ਸੇਜ਼ਲ ਅੱਖਾਂ ਨਾਲ ਯਾਦ ਕਰਦੇ ਹਾਂ ਅਤੇ ਉਹਨਾਂ ਆਜ਼ਾਦੀ ਘੁਲਾਟੀਆ ਨੂੰ ਸਜਦਾ ਕਰਦੇ ਹੋਏ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ।

ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਵੇਂ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਇੰਨੇ ਵਰੇ ਹੋ ਗਏ ਹਨ ਪਰ ਫਿਰ ਵੀ ਅਸੀਂ ਉਹਨਾਂ ਟੀਚਿਆਂ ਨੂੰ ਹਾਲੇ ਤੱਕ ਪ੍ਰਾਪਤ ਨਹੀਂ ਕਰ ਸਕੇ ਜਿਨਾਂ ਦੀ ਕਲਪਨਾ ਆਜ਼ਾਦੀ ਪਰਵਾਨਿਆਂ ਨੇ ਕੀਤੀ ਸੀ। ਸਾਡੇ ਦੇਸ਼ ਦੀ ਵੱਡੀ ਜਨਸੰਖਿਆ, ਕੁਦਰਤੀ ਸਰੋਤਾਂ ਦੀ ਬਹੁਮੁੱਲੀ ਹੋਂਂਦ ਦਾ ਜੇਕਰ ਅਸੀਂ ਸੁਚੱਜੀ ਅਤੇ ਸਹੀ ਦਿਸ਼ਾ ਵਿੱਚ ਵਰਤੋਂ ਕਰੀਏ ਤਾਂ ਇਹ ਸਾਡੇ ਦੇਸ਼ ਦੀ ਤਾਕਤ ਬਣ ਸਕਦੇ ਹਨ ਅਤੇ ਦੇਸ਼ ਦਾ ਵਿਕਾਸ ਹੋਰ ਤੇਜ ਹੋ ਸਕਦਾ ਹੈ। 

ਉਨਾਂ ਕਿਹਾ ਕਿ ਆਓ, ਅਸੀ ਸਾਰੇ ਅੱਜ ਇਸ ਸ਼ੁੱਭ ਮੌਕੇ ਤੇ ਅਹਿਦ ਲਈਏ ਕਿ ਦੇਸ਼ ਦੀ ਖੁਸ਼ਹਾਲੀ ਲਈ ਅਸੀ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਸੂਬੇ ਨੂੰ ਹੋਰ ਉੱਚੀਆਂ ਬੁਲੰਦੀਆਂ ਤੇ ਲਿਜਾਣ ਲਈ ਆਪਣਾ ਯੋਗਦਾਨ ਪਾਉਦੇ ਰਹਾਂਗੇ।ਇਸ ਮੌਕੇ ਜ਼ਿਲਾ ਮੋਗਾ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ 52 ਸ਼ਖਸ਼ੀਅਤਾਂ ਦਾ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ 17 ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੁਰੱਖਿਆ ਦਸਤਿਆਂ, ਐੱਨ. ਸੀ. ਸੀ. ਕੈਡਿਟਾਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ।

 

Tags: Lal Chand , Lal Chand Kataruchak , AAP , Aam Aadmi Party , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD