Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

"75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ" ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਨੇ ਫ਼ਰੀਦਕੋਟ ਵਾਸੀਆਂ ਨੂੰ ਸਾਧਾਂ ਵਾਲਾ ‘ਚ ਸਮਰਪਿਤ ਕੀਤਾ ਆਮ ਆਦਮੀ ਕਲੀਨਿਕ

ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ਆਮ ਆਦਮੀ ਕਲੀਨਿਕ: ਫੌਜਾ ਸਿੰਘ

Fauja Singh Sarari, AAP, Aam Aadmi Party, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022, Aam Aadmi Clinics, Mohalla Clinics

Web Admin

Web Admin

5 Dariya News

ਸਾਧਾਂ ਵਾਲਾ/ਫ਼ਰੀਦਕੋਟ , 15 Aug 2022

Last updated on: Aug 15, 2022, 00:00 IST

ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਾਧਾਂ ਵਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸ. ਫੌਜਾ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ" ਮੌਕੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਅੱਜ ਪੂਰੇ ਸੂਬੇ ‘ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਈ ਜਾ ਰਹੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ 'ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। 

ਸ. ਫ਼ੌਜਾ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। 

ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਹਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਵਿਚ ਕਿਸੇ ਤਰ੍ਹਾਂ ਦੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐਸ ਡੀ ਐਮ ਮੈਡਮ ਬਲਜੀਤ ਕੌਰ, ਡੀ.ਆਰ.ਓ ਡਾ. ਅਜੀਤਪਾਲ ਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ , ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੀਵ ਭੰਡਾਰੀ, ਐਸ.ਐਮ.ਓ ਡਾ.ਚੰਦਰ ਸ਼ੇਖਰ ਕੱਕੜ, ਡਾ. ਹਰਜੋਤ ਕਮਲ, ਡੀ.ਡੀ.ਪੀ.ਓ ਸ੍ਰੀ ਧਰਮ ਪਾਲ, ਸ੍ਰੀ ਭਿੰਦਰ ਪਾਲ ਸਿੰਘ , ਸ੍ਰੀ ਗੁਰਤੇਜ ਸਿੰਘ ਖੋਸਾ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਮਾਗਮ ਦਾ ਮੰਚ ਸੰਚਾਲਨ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਵੱਲੋਂ ਬਾਖੂਬੀ ਨਿਭਾਇਆ ਗਿਆ।

 

Tags: Fauja Singh Sarari , AAP , Aam Aadmi Party , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD